ਮੋਗਾ ਤੋਂ ਪੰਜਾਬ ਭਾਜਪਾ ਨੂੰ ਮਿਲੀ ਮਜ਼ਬੂਤੀ
ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)- ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਉੱਘੇ ਐਡਵੋਕੇਟ ਰਮੇਸ਼ ਗਰੋਵਰ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਮੇਸ਼ ਗਰੋਵਰ ਦਾ ਪਾਰਟੀ ਪਰਿਵਾਰ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)- ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਉੱਘੇ ਐਡਵੋਕੇਟ ਰਮੇਸ਼ ਗਰੋਵਰ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਮੇਸ਼ ਗਰੋਵਰ ਦਾ ਪਾਰਟੀ ਪਰਿਵਾਰ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰਜੋਤ ਕਮਲ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਰਮੇਸ਼ ਗਰੋਵਰ ਅਕਾਲੀ ਦਲ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ, ਫ਼ਰੀਦਕੋਟ ਜ਼ੋਨ ਦੇ ਲੀਗਲ ਸੈੱਲ ਦੇ ਇੰਚਾਰਜ ਤੋਂ ਇਲਾਵਾ, ਉਹ ਸਾਲ 2017 ਵਿਚ ਮੋਗਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਵੀ ਚੋਣ ਲੜ ਚੁੱਕੇ ਹਨ। ਜਦਕਿ ਉਹ ਬਾਰ ਕਾਉਂਸਿਲ ਦੇ ਵੀ ਪ੍ਰਧਾਨ ਰਹਿ ਚੁੱਕੇ ਹਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਰਮੇਸ਼ ਗਰੋਵਰ ਕਾਨੂੰਨੀ ਖੇਤਰ ਦੇ ਨਾਲ-ਨਾਲ ਸਮਾਜਿਕ ਅਤੇ ਸਿਆਸੀ ਜੀਵਨ ਵਿਚ ਵੀ ਆਪਣੀ ਵਿਸ਼ੇਸ਼ ਪਛਾਣ ਰੱਖਦੇ ਹਨ। ਲੋਕਾਂ ਵਿਚ ਲੰਮੇ ਸਮੇਂ ਤੋਂ ਵਿਚਰਦਿਆਂ ਉਨ੍ਹਾਂ ਨੇ ਆਪਣਾ ਇਕ ਵੱਖਰਾ ਸਥਾਨ ਬਣਾਇਆ ਹੈ। ਉਨ੍ਹਾਂ ਦਾ ਤਜਰਬਾ ਅਤੇ ਲੋਕਾਂ ਨਾਲ ਜੁੜਾਅ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਰਮੇਸ਼ ਗਰੋਵਰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪੰਜਾਬ ਦੀ ਬਿਹਤਰੀ ਲਈ ਆਪਣੀ ਅਹਿਮ ਭੂਮਿਕਾ ਨਿਭਾਉਣਗੇ।