23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਾਕਿਯੂ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ

ਮੋਗਾ, 23 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ| ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਚ ਵਰਤੀਆਂ ਜਾਣ ਵਾਲੀਆਂ ਖਾਦਾਂ ਦੀਆਂ ਕੀਮਤਾਂ, ਉਨ੍ਹਾਂ ਦੀ ਉਪਲਬਧਤਾ ਅਤੇ ਵੰਡ ਪ੍ਰਣਾਲੀ ਨੂੰ ਲੈ ਕੇ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਇਕ ਪਾਸੇ ਕਿਸਾਨਾਂ ਨੂੰ ਫਸਲਾਂ ਦੇ ਵਾਜਬ ਭਾਅ ਨਹੀਂ ਮਿਲ ਰਹੇ, ਦੂਜੇ ਪਾਸੇ ਖੇਤੀ ਲਾਗਤਾਂ ਵਿਚ ਲਗਾਤਾਰ ਵਾਧਾ ਹੋਣ ਕਾਰਨ ਕਿਸਾਨਾਂ ਦੀ ਆਰਥਿਕ ਹਾਲਤ ਦਿਨੋ-ਦਿਨ ਕਮਜ਼ੋਰ ਹੋ ਰਹੀ ਹੈ| ਉਨ੍ਹਾਂ ਕਿਹਾ ਕਿ ਕਣਕ ਸਮੇਤ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਦੇ ਮਹੱਤਵਪੂਰਨ ਸਮੇਂ ਦੌਰਾਨ ਡੀ. ਏ.

Ad Position 21
No active advertisement
ਅਜੀਤ ਡੈਸਕ 24-10-2026
ਮੋਗਾ, 23 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ| ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਚ ਵਰਤੀਆਂ ਜਾਣ ਵਾਲੀਆਂ ਖਾਦਾਂ ਦੀਆਂ ਕੀਮਤਾਂ, ਉਨ੍ਹਾਂ ਦੀ ਉਪਲਬਧਤਾ ਅਤੇ ਵੰਡ ਪ੍ਰਣਾਲੀ ਨੂੰ ਲੈ ਕੇ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਇਕ ਪਾਸੇ ਕਿਸਾਨਾਂ ਨੂੰ ਫਸਲਾਂ ਦੇ ਵਾਜਬ ਭਾਅ ਨਹੀਂ ਮਿਲ ਰਹੇ, ਦੂਜੇ ਪਾਸੇ ਖੇਤੀ ਲਾਗਤਾਂ ਵਿਚ ਲਗਾਤਾਰ ਵਾਧਾ ਹੋਣ ਕਾਰਨ ਕਿਸਾਨਾਂ ਦੀ ਆਰਥਿਕ ਹਾਲਤ ਦਿਨੋ-ਦਿਨ ਕਮਜ਼ੋਰ ਹੋ ਰਹੀ ਹੈ| ਉਨ੍ਹਾਂ ਕਿਹਾ ਕਿ ਕਣਕ ਸਮੇਤ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਦੇ ਮਹੱਤਵਪੂਰਨ ਸਮੇਂ ਦੌਰਾਨ ਡੀ.ਏ.ਪੀ. ਅਤੇ ਹੋਰ ਲੋੜੀਂਦੀਆਂ ਖਾਦਾਂ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ| ਉਨ੍ਹਾਂ ਕਿਹਾ ਕਿ ਸਰਕਾਰ ਖਾਦਾਂ ਦੀ ਸਪਲਾਈ ਅਤੇ ਵਿਕਰੀ ਪ੍ਰਣਾਲੀ ’ਤੇ ਸਖਤ ਨਿਗਰਾਨੀ ਰੱਖੇ ਤਾਂ ਜੋ ਖਾਦਾਂ ਦੀ ਨਕਲੀ ਕਿੱਲਤ ਪੈਦਾ ਨਾ ਕੀਤੀ ਜਾ ਸਕੇ| ਖਾਦਾਂ ਦੀ ਨਿਰਧਾਰਤ ਕੀਮਤ ਤੋਂ ਵੱਧ ਵਸੂਲੀ, ਜਮ੍ਹਾਂਖੋਰੀ, ਕਾਲਾਬਾਜ਼ਾਰੀ ਅਤੇ ਖਾਦਾਂ ਨਾਲ ਬੇਲੋੜੀਆਂ ਹੋਰ ਵਸਤਾਂ ਖਰੀਦਣ ਦੀ ਸ਼ਰਤ ਲਾਉਣ ਵਰਗੀਆਂ ਬੇਨਿਯਮੀਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ| ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਲਾਹੇਵੰਦ ਭਾਅ ਦਿੱਤੇ ਜਾਣ ਤਾਂ ਜੋ ਕਿਸਾਨ ਕਰਜ਼ੇ ਦੇ ਜਾਲ ਵਿਚੋਂ ਨਿਕਲ ਸਕਣ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ| ਇਸ ਮੌਕੇ ਸੂਬਾ ਆਗੂ ਮੋਹਨ ਸਿੰਘ ਜੀਂਦੜਾਂ, ਬਲਕਰਨ ਸਿੰਘ ਢਿੱਲੋਂ ਨੈਸ਼ਨਲ ਲੈਬ ਵਾਲੇ, ਸੂਬਾ ਆਗੂ ਸੂਰਤ ਸਿੰਘ ਕਾਦਰਵਾਲਾ, ਅਨੁਸ਼ਾਸਨਿਕ ਕਮੇਟੀ ਮੈਂਬਰ ਇਕਬਾਲ ਸਿੰਘ ਗਲੋਟੀ, ਸੂਬਾ ਆਗੂ ਗੁਰਜੰਟ ਸਿੰਘ, ਜ਼ਿਲ੍ਹਾ ਆਗੂ ਲਖਵੀਰ ਸਿੰਘ ਸੰਧੂਆਣਾ, ਮੋਦਨ ਸਿੰਘ ਨਿਧਾਂਵਾਲਾ, ਜਗਸੀਰ ਸਿੰਘ ਜੱਗੀ, ਬੰਤ ਸਿੰਘ ਨਿਧਾਂਵਾਲਾ, ਬਲਾਕ ਪ੍ਰਧਾਨ ਧਰਮਕੋਟ ਜਸਵੰਤ ਸਿੰਘ ਪੰਡੋਰੀ, ਬਲਾਕ ਜਨਰਲ ਸਕੱਤਰ ਕਰਨਵੀਰ ਸਿੰਘ, ਨਿਰਮਲ ਸਿੰਘ ਮਨਾਵਾਂ, ਪਾਲ ਸਿੰਘ ਤਤਾਰੀਏਵਾਲਾ, ਸੁਰਜੀਤ ਸਿੰਘ, ਰਾਮ ਸਨੇਹੀ, ਮਿੰਟੂ ਮੋਗਾ, ਅਮਰਜੀਤ ਸਿੰਘ, ਕਾਲਾ ਸਿੰਘ ਮਾਣੂੰਕੇ, ਹਰਮਨਪ੍ਰੀਤ ਸਿੰਘ, ਜਸਵੀਰ ਸਿੰਘ ਭਿੰਡਰ ਕਲਾਂ ਆਦਿ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਸ਼ਿਆਮ ਮੰਦਰ ਵਿਖੇ ਇਕਾਦਸ਼ੀ ਮੌਕੇ ‘ਇਕ ਸ਼ਾਮ ਖਾਟੂ ਵਾਲੇ ਦੇ ਨਾਮ’ ਭਜਨ ਸੰਧਿਆ ਕਰਵਾਈ ਅਗਲੀ ਖ਼ਬਰ ਮੋਗਾ ’ਚ ਸ੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਦੀ ਵਿਸ਼ਾਲ ਨਿਸ਼ਾਨ ਅਤੇ ਕਲਸ਼ ਸ਼ੋਭਾ ਯਾਤਰਾ 20 ਨੂੰ
Ad Position 24