23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਿੰਡ ਕਿਸ਼ਨਪੁਰਾ ਕਲਾਂ ਅੰਦਰ ਚੱਲ ਰਹੀ ਹੈ ਵਿਕਾਸ ਕਾਰਜਾਂ ਦੀ ਹਨੇਰੀ-ਸਰਪੰਚ ਪ੍ਰਿੰਸ ਚਾਵਲਾ

ਕਿਸ਼ਨਪੁਰਾ ਕਲਾਂ, 23 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਵੱਡੇ ਨਗਰ ਕਿਸ਼ਨਪੁਰਾ ਕਲਾਂ ਅੰਦਰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਪਿੰਡ ਦੀ ਨੁਹਾਰ ਬਦਲਣ ਲਈ ਵੱਖ-ਵੱਖ ਪ੍ਰੋਜੈਕਟਾਂ ’ਤੇ ਕੰਮ ਜਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਦੇ ਨੌਜਵਾਨ ਤੇ ਹੋਣਹਾਰ ਸਰਪੰਚ ਪ੍ਰਿੰਸ ਚਾਵਲਾ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 24-10-2026
ਕਿਸ਼ਨਪੁਰਾ ਕਲਾਂ, 23 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਵੱਡੇ ਨਗਰ ਕਿਸ਼ਨਪੁਰਾ ਕਲਾਂ ਅੰਦਰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਪਿੰਡ ਦੀ ਨੁਹਾਰ ਬਦਲਣ ਲਈ ਵੱਖ-ਵੱਖ ਪ੍ਰੋਜੈਕਟਾਂ ’ਤੇ ਕੰਮ ਜਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਦੇ ਨੌਜਵਾਨ ਤੇ ਹੋਣਹਾਰ ਸਰਪੰਚ ਪ੍ਰਿੰਸ ਚਾਵਲਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਸਰਪੰਚ ਪ੍ਰਿੰਸ ਚਾਵਲਾ ਨੇ ਕਿਹਾ ਕਿ ਵਿਧਾਇਕ ਲਾਡੀ ਢੋਸ ਪਿੰਡ ਕਿਸ਼ਨਪੁਰਾ ਕਲਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਨਿੱਜੀ ਦਿਲਚਸਪੀ ਲੈ ਰਹੇ ਹਨ। ਉਨ੍ਹਾਂ ਦੀ ਅਗਵਾਈ ਅਤੇ ਸਹਿਯੋਗ ਸਦਕਾ ਪਿੰਡ ਵਿਚ ਛੱਪੜ, ਪਾਰਕ, ਸਟੇਡੀਅਮ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜ ਚੰਗੀ ਪੱਧਰ ’ਤੇ ਚੱਲ ਰਹੇ ਹਨ। ਪਿਛਲੇ ਸਮੇਂ ਦੌਰਾਨ ਵਿਕਾਸ ਪੱਖੋਂ ਪਛੜ ਰਹੇ ਪਿੰਡਾਂ ਵਿਚ ਵੀ ਹੁਣ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਲਾਡੀ ਢੋਸ ਦੀ ਅਗਵਾਈ ਹੇਠ ਹਲਕੇ ਦੇ ਵਿਕਾਸ ਨੂੰ ਮਿਲ ਰਹੀ ਗਤੀ ਨਾਲ ਲੋਕਾਂ ਵਿਚ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਰਪੰਚ ਪ੍ਰਿੰਸ ਚਾਵਲਾ ਨੇ ਪਿੰਡ ਕਿਸ਼ਨਪੁਰਾ ਕਲਾਂ ਦੇ ਵਿਕਾਸ ਕਾਰਜਾਂ ਲਈ ਯਤਨਸ਼ੀਲ ਰਹਿਣ ਵਾਸਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਨੂੰ 64ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ ਸੈਨਾ ਵਲੋਂ ਸ... ਅਗਲੀ ਖ਼ਬਰ ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਦੀ ਮੌਤ ’ਤੇ ਪੰਥਕ ਆਗੂਆਂ ਨੇ ਕੀਤਾ ਦੁੱਖ ਪ੍ਰਗਟ
Ad Position 24