23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਵਿਸ਼ੇਸ਼ ਕੈਂਪ ਅੱਜ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਸਬੰਧਿਤ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਬੂਥ ਲੈਵਲ ਅਫ਼ਸਰ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.

Ad Position 21
No active advertisement
ਸ੍ਰੀ ਸਾਗਰ ਸੇਤੀਆ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ। 24-10-2026
ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ. ਆਰ.)-2026 ਦੀ ਪ੍ਰਕਿਰਿਆ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਚੋਣਾਂ ਨਾਲ ਸਬੰਧਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ 24 ਅਕਤੂਬਰ ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓਜ) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਬਾਰੇ ਲੋੜੀਂਦੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਚੋਣਾਂ ਨਾਲ ਸਬੰਧਿਤ ਕੰਮਾਂ ਵਿਚ ਸਹਾਇਤਾ ਕਰਨਗੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵੋਟਰ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ, ਦਰਜ ਵੇਰਵਿਆਂ ਵਿਚ ਸੋਧ ਕਰਵਾਉਣ ਅਤੇ ਹੋਰ ਚੋਣਾਂ ਨਾਲ ਸਬੰਧਿਤ ਸੇਵਾਵਾਂ ਸਬੰਧੀ ਜਾਣਕਾਰੀ ਤੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਯੋਗ ਨਾਗਰਿਕਾਂ ਨੂੰ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ ਅਤੇ ਮੌਜੂਦਾ ਵੇਰਵਿਆਂ ਦੀ ਜਾਂਚ ਕਰਨ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਦੌਰਾਨ ਆਪਣੇ ਸਬੰਧਿਤ ਪੋਲਿੰਗ ਬੂਥ ‘ਤੇ ਪਹੁੰਚ ਕੇ ਇਸ ਸਹੂਲਤ ਦਾ ਲਾਭ ਉਠਾਉਣ ਅਤੇ ਵੋਟਰ ਸੂਚੀ ਨੂੰ ਸਹੀ ਤੇ ਅੱਪਡੇਟ ਰੱਖਣ ਵਿਚ ਆਪਣਾ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਦੇ ਮੁੱਦੇ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਧਰਨ... ਅਗਲੀ ਖ਼ਬਰ ਮਾਨਸਾ ਸੰਘਰਸ਼ ਕਮੇਟੀ ਦੇ ਮੋਗਾ ਧਰਨੇ ਨੂੰ ਤਾਰਪੀਡੋ ਕਰਨ ਦੀ ਕੀਤੀ ਗਈ ਸੀ ਸਾਜਿਸ਼-ਸੰਨ੍ਹੀ ਗਿੱਲ
Ad Position 24