25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੱਖਣ ਬਰਾੜ ਦੀ ਅਗਵਾਈ ਵਿਚ ਹੋਈ ਬੀ.ਸੀ. ਵਿੰਗ ਦੀ ਮੀਟਿੰਗ ਨੂੰ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕੀਤਾ ਸੰਬੋਧਨ

ਧਰਮਕੋਟ, 24 ਅਕਤੂਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਮੁੱਚੇ ਪੰਜਾਬ ਅੰਦਰ ਆਪਣੀਆਂ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਗਈਆਂ ਹਨ| ਇਸ ਦੇ ਅਧੀਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦੀਆਂ ਮੀਟਿੰਗਾਂ ਵੱਖ-ਵੱਖ ਹਲਕਿਆਂ ਵਿਚ ਹੋ ਰਹੀਆਂ ਹਨ| ਇਸੇ ਅਧੀਨ ਵਿਧਾਨ ਸਭਾ ਹਲਕਾ ਧਰਮਕੋਟ ਦੇ ਬੀ. ਸੀ.

Ad Position 21
No active advertisement
ਅਜੀਤ ਡੈਸਕ 25-10-2026
ਧਰਮਕੋਟ, 24 ਅਕਤੂਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਮੁੱਚੇ ਪੰਜਾਬ ਅੰਦਰ ਆਪਣੀਆਂ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਗਈਆਂ ਹਨ| ਇਸ ਦੇ ਅਧੀਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦੀਆਂ ਮੀਟਿੰਗਾਂ ਵੱਖ-ਵੱਖ ਹਲਕਿਆਂ ਵਿਚ ਹੋ ਰਹੀਆਂ ਹਨ| ਇਸੇ ਅਧੀਨ ਵਿਧਾਨ ਸਭਾ ਹਲਕਾ ਧਰਮਕੋਟ ਦੇ ਬੀ. ਸੀ. ਵਿੰਗ ਦੀ ਮੀਟਿੰਗ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਧਰਮਕੋਟ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ| ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ, ਜਥੇਬੰਦੀ ਦੀ ਮਜ਼ਬੂਤੀ ਤੇ ਪਛੜੇ ਵਰਗਾਂ ਦੇ ਹੱਕਾਂ ਦੀ ਰਾਖੀ ਸਬੰਧੀ ਵਿਚਾਰ ਸਾਂਝੇ ਕੀਤੇ। ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਨੇ ਬੀ. ਸੀ. ਵਿੰਗ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ। ਇਸ ਮੌਕੇ ਵਿਧਾਨ ਸਭਾ ਹਲਕਾ ਧਰਮਕੋਟ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਅੱਜ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂ ਡੋਲ ਹੋ ਚੁੱਕੀ ਹੈ ਅਤੇ ਨਸ਼ਿਆਂ ਖਿਲਾਫ ਆਵਾਜ਼ ਉਠਾਉਣ ਵਾਲਿਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ| ਉਨ੍ਹਾਂ ਹਾਜ਼ਰ ਇਕੱਠ ਨੂੰ ਅਪੀਲ ਕੀਤੀ ਕੀ ਨਗਰ ਕੌਂਸਲ ਧਰਮਕੋਟ ਦੀਆਂ ਹੋ ਰਹੀਆਂ ਚੋਣਾਂ ਸਬੰਧੀ ਵੀ ਵਰਕਰ ਆਪਣੀਆਂ ਡਿਊਟੀਆਂ ਸੰਭਾਲਣ। ਜਥੇਦਾਰ ਹੀਰਾ ਸਿੰਘ ਗਾਬੜੀਆ ਦਾ ਧਰਮਕੋਟ ਪਹੁੰਚਣ ’ਤੇ ਬਰਜਿੰਦਰ ਸਿੰਘ ਬਰਾੜ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮੋਗਾ, ਅਮਰਜੀਤ ਸਿੰਘ ਖਾਲਸਾ ਪ੍ਰਧਾਨ ਬੀ.ਸੀ. ਵਿੰਗ ਧਰਮਕੋਟ, ਗੁਰਮੇਲ ਸਿੰਘ ਸਿੱਧੂ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁਖਵਿੰਦਰ ਸਿੰਘ ਦਾਤੇਵਾਲ ਸਾਬਕਾ ਚੇਅਰਮੈਨ, ਪਰਮਿੰਦਰ ਸਿੰਘ ਭੁੱਲਰ ਪ੍ਰਧਾਨ ਯੂਥ ਅਕਾਲੀ ਦਲ ਧਰਮਕੋਟ, ਜਗਸੀਰ ਸਿੰਘ ਸੀਰਾ, ਗੁਰਪ੍ਰੀਤ ਸਿੰਘ ਨਸੀਰੇਆਲ, ਜਸਵਿੰਦਰ ਸਿੰਘ ਕੁੱਕੀ ਸਾਬਕਾ ਸਰਪੰਚ, ਬਲਜੀਤ ਸਿੰਘ ਕੰਗ ਸਰਕਲ ਪ੍ਰਧਾਨ, ਜਸਵੀਰ ਸਿੰਘ ਖੋਸਾ ਸਰਕਲ ਪ੍ਰਧਾਨ, ਬਾਬਾ ਹਰਿੰਦਰ ਸਿੰਘ ਮੰਗਲੀ ਵਾਲੇ, ਸਾਬਕਾ ਕੌਂਸਲਰ ਬਲਵਿੰਦਰ ਸਿੰਘ ਔਲਖ ਸਾਬਕਾ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਰਮੇਸ਼ ਗਰੋਵਰ ਦਾ ਜ਼ਿਲ੍ਹਾ ਭਾਜਪਾ ਦਫ਼ਤਰ ਵਿਚ ਸਵਾਗਤ ਅਗਲੀ ਖ਼ਬਰ ਲਾਲ ਦੁਆਰਾ ਮੰਦਰ ਵਿਖੇ ਪਾਵਨ ਦੂਜ ’ਤੇ ਸਤਿਸੰਗ ਤੇ ਆਰਤੀ ਕਰਵਾਈ
Ad Position 24