25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੋਗਾ ਦੀਆਂ ਮੰਡੀਆਂ ਵਿਚ 1.97 ਲੱਖ ਮੀਟਰਿਕ ਟਨ ਝੋਨੇ ਦੀ ਆਮਦ, 1.71 ਲੱਖ ਮੀਟਰਿਕ ਟਨ ਦੀ ਖ਼ਰੀਦ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਜ਼ਿਲ੍ਹਾ ਮੋਗਾ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਲਗਾਤਾਰ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 1,97,270 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 1,71,600 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 25-10-2026
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਜ਼ਿਲ੍ਹਾ ਮੋਗਾ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਲਗਾਤਾਰ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 1,97,270 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 1,71,600 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੇ ਬਦਲੇ 324 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਸਹੂਲਤ ਨੂੰ ਤਰਜੀਹ ਦਿੰਦਿਆਂ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਖ਼ਰੀਦੀ ਗਈ ਫ਼ਸਲ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਉਣ ਲਈ ਸਬੰਧਿਤ ਖ਼ਰੀਦ ਏਜੰਸੀਆਂ ਅਤੇ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾ ਰਿਹਾ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਖ਼ਰੀਦ ਏਜੰਸੀਆਂ ਵਲੋਂ ਕੀਤੀ ਗਈ ਖ਼ਰੀਦ ਦੇ ਵੇਰਵੇ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 82,412 ਮੀਟਰਿਕ ਟਨ, ਮਾਰਕਫੈੱਡ ਵਲੋਂ 45,251 ਮੀਟਰਿਕ ਟਨ, ਪਨਸਪ ਵਲੋਂ 27,894 ਮੀਟਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਵਲੋਂ 16,043 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਅਤੇ ਖ਼ਰੀਦ ਪ੍ਰਕਿਰਿਆ ਨਾਲ ਸਬੰਧਿਤ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖ਼ਰੀਦ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਕਿਹਾ ਕਿ ਝੋਨੇ ਵਿਚ ਵੱਧ ਨਮੀ ਹੋਣ ਕਾਰਨ ਖ਼ਰੀਦ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ, ਇਸ ਲਈ ਕਿਸਾਨ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾਉਣ ਉਪਰੰਤ ਹੀ ਮੰਡੀ ਵਿਚ ਲਿਆਉਣ ਨੂੰ ਤਰਜੀਹ ਦੇਣ।
Ad Position 22
No active advertisement
ਪਿਛਲੀ ਖ਼ਬਰ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਵਲੋਂ 14 ਨਵੰਬਰ ਨੂੰ ਭਗਵਤੀ ਜਾਗਰਣ ਕਰਵਾਇਆ ਜਾਵੇਗਾ ਅਗਲੀ ਖ਼ਬਰ ਭਾਈ ਰੂਪ ਚੰਦ ਸਕੂਲ ਦੇ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ
Ad Position 24