ਦੀਨਾ ਸਾਹਿਬ ਅਤੇ ਰੌਂਤਾ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੀਨਾ ਸਾਹਿਬ ਅਤੇ ਰੌਂਤਾ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੀਨਾ ਸਾਹਿਬ ਅਤੇ ਰੌਂਤਾ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰ ਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਨਿਯਮਾਂ ਅਨੁਸਾਰ ਸੁੱਕਾ ਝੋਨਾ ਮੰਡੀਆਂ ਵਿਚ ਲੈ ਕੇ ਆਉਣ। ਇਸ ਮੌਕੇ ਮੰਡੀ ਸੁਪਰਵਾਈਜ਼ਰ ਪ੍ਰਦੀਪ ਸਿੰਘ, ਗੁਰਮਿੰਦਰ ਸਿੰਘ, ਆੜ੍ਹਤੀ ਸ਼ਾਲੀ, ਆੜ੍ਹਤੀ ਨਿਰਮਲ ਸਿੰਘ, ਜੋਗਿੰਦਰ ਸਿੰਘ, ਦਰਸ਼ਨ ਸਿੰਘ ਗਿੱਲ, ਦਰਸ਼ਨ ਸਿੰਘ ਧਾਲੀਵਾਲ, ਗੁਰਮੇਲ ਸਿੰਘ, ਕਿਸਾਨ ਰਾਜਾ ਸਿੰਘ, ਨਵਪ੍ਰੀਤ ਸਿੰਘ ਨੰਬਰਦਾਰ, ਪ੍ਰਧਾਨ ਹਰਦੇਵ ਸਿੰਘ, ਇੰਦਰਜੀਤ ਸਿੰਘ, ਸੁਖਚੈਨ ਸਿੰਘ ਮੈਂਬਰ, ਸੰਦੀਪ ਸਿੰਘ, ਰਾਜ ਸਿੰਘ, ਜਗਜੀਤ ਸਿੰਘ ਮੱਲ੍ਹੀ, ਨਰੈਣ ਸਿੰਘ, ਨੈਬ ਸਿੰਘ ਮੱਲ੍ਹੀ, ਗੁਰਸੇਵਕ ਸਿੰਘ, ਸਵਰਨ ਸਿੰਘ, ਜਗਸੀਰ ਸਿੰਘ, ਜਗਵਿੰਦਰ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ। ਡਿਪਟੀ ਜੀ . ਐਮ . ਗੌਰਵ ਗਰਗ ਵਲੋਂ ਬਾਘਾ ਪੁਰਾਣਾ ਮੰਡੀ ਦਾ ਦੌਰਾ ਬਾਘਾ ਪੁਰਾਣਾ, (ਟਿੰਕੂ ਕਾਠਪਾਲ)-ਪੰਜਾਬ ਮੰਡੀ ਬੋਰਡ ਦੇ ਡਿਪਟੀ ਜਨਰਲ ਮੈਨੇਜਰ ਗੌਰਵ ਗਰਗ ਜੋ ਕਿ ਮੋਹਾਲੀ ਦਫਤਰ ਤੋਂ ਅੱਜ ਮੁੱਖ ਦਾਣਾ ਮੰਡੀ ਬਾਘਾ ਪੁਰਾਣਾ ਦਾ ਵਿਸ਼ੇਸ਼ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਅਤੇ ਸੀਜ਼ਨ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਚੈਕਿੰਗ ਦੌਰਾਨ ਉਨ੍ਹਾਂ ਮੰਡੀ ਵਿਚ ਉਪਲਬਧ ਸੁਵਿਧਾਵਾਂ ਪੀਣ ਵਾਲਾ ਪਾਣੀ ਪਖਾਨਿਆਂ ਦੀ ਸਫਾਈ ਅਤੇ ਸਾਫ ਸਫਾਈ, ਨੂੰ ਲੈ ਕੇ ਪੂਰੀ ਤਸੱਲੀ ਪ੍ਰਗਟਾਈ। ਮੰਡੀ ਦੇ ਨਿਰੀਖਣ ਦੌਰਾਨ ਡਿਪਟੀ ਜੀ.ਐਮ. ਗੌਰਵ ਗਰਗ ਨੇ ਢੇਰੀਆਂ ਵਿਚ ਪਏ ਅਤੇ ਮੰਡੀ ਵਿਚ ਆ ਰਹੇ ਝੋਨੇ ਦ ਨਮੀ ਨੂੰ ਚੈਕ ਕੀਤਾ ਜੋ ਕਿ ਨਿਰਧਾਰਤ ਮਾਪਦੰਡਾਂ ਅਨੁਸਾਰ ਬਿਲਕੁਲ ਸੁੱਕਾ ਪਾਇਆ ਗਿਆ। ਇਸ ਮੌਕੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੰਡੀ ਬੋਰਡ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਤਰ੍ਹਾਂ ਸੁੱਕਾ ਝੋਨਾ ਹੀ ਲੈ ਕੇ ਆਉਣ। ਇਸ ਚੈਕਿੰਗ ਅਭਿਆਨ ਦੌਰਾਨ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਕੱਤਰ ਹਰਸ਼ਵੰਤ ਸਿੰਘ, ਮੰਡੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ, ਮੰਡੀ ਸੁਪਰਵਾਈਜ਼ਰ ਮਨਪ੍ਰੀਤ ਸਿੰਘ, ਆਕਸ਼ਨ ਰਿਕਾਰਡਰ ਜਗਜੀਤ ਸਿੰਘ ਅਤੇ ਕਲਰਕ ਜਗਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।