25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਸੰਯੁਕਤ ਰਾਸ਼ਟਰ ਦਿਵਸ ਮੌਕੇ ਸ਼ਾਨਦਾਰ ਸਮਾਗਮ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਸ਼ਵ ਵਿਚ ਸ਼ਾਂਤੀ, ਸਮਾਨਤਾ, ਮਨੁੱਖੀ ਅਧਿਕਾਰਾਂ, ਅੰਤਰ-ਰਾਸ਼ਟਰੀ ਸਹਿਯੋਗ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸੰਯੁਕਤ ਰਾਸ਼ਟਰ ਦਿਵਸ ਮੌਕੇ ਇਕ ਸ਼ਾਨਦਾਰ ਅਤੇ ਗਿਆਨ ਵਰਧਕ ਵਿੱਦਿਅਕ ਸਮਾਗਮ ਕਰਵਾਇਆ ਗਿਆ।

Ad Position 21
No active advertisement
ਮੋਗਾ ਦੇ ਕਿਚਲੂ ਪਬਲਿਕ ਸਕੂਲ ਵਿਖੇ ਸੰਯੁਕਤ ਰਾਸ਼ਟਰ ਦਿਵਸ ਮੌਕੇ ਜਾਣਕਾਰੀ ਹਾਸਿਲ ਕਰਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 25-10-2026
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਸ਼ਵ ਵਿਚ ਸ਼ਾਂਤੀ, ਸਮਾਨਤਾ, ਮਨੁੱਖੀ ਅਧਿਕਾਰਾਂ, ਅੰਤਰ-ਰਾਸ਼ਟਰੀ ਸਹਿਯੋਗ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸੰਯੁਕਤ ਰਾਸ਼ਟਰ ਦਿਵਸ ਮੌਕੇ ਇਕ ਸ਼ਾਨਦਾਰ ਅਤੇ ਗਿਆਨ ਵਰਧਕ ਵਿੱਦਿਅਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਯੁਕਤ ਰਾਸ਼ਟਰ ਸੰਗਠਨ ਦੀ ਸਥਾਪਨਾ, ਇਸ ਦੇ ਉਦੇਸ਼ਾਂ, ਵਿਸ਼ਵ ਦੀਆਂ ਚੁਣੌਤੀਆਂ ਦੇ ਹੱਲ ਵਿਚ ਇਸ ਦੀ ਭੂਮਿਕਾ ਅਤੇ ਵਿਸ਼ਵ ਸ਼ਾਂਤੀ ਸਥਾਪਿਤ ਕਰਨ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੇ ਮਾਰਗ-ਦਰਸ਼ਨ ਅਤੇ ਪ੍ਰੇਰਨਾ ਸਦਕਾ ਕਰਵਾਏ ਗਏ ਇਸ ਸਮਾਗਮ ਨੇ ਵਿਦਿਆਰਥੀਆਂ ਨੂੰ ਇਹ ਸਮਝਣ ਦਾ ਮੌਕਾ ਦਿੱਤਾ ਕਿ ਅੱਜ ਦੇ ਸਮੇਂ ਵਿਚ ਮਿਆਰੀ ਸਿੱਖਿਆ ਦਾ ਉਦੇਸ਼ ਸਿਰਫ਼ ਚੰਗੇ ਅੰਕ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਜਾਗਰੂਕ ਵਿਸ਼ਵ ਨਾਗਰਿਕ ਤਿਆਰ ਕਰਨਾ ਵੀ ਹੈ। ਸਮਾਗਮ ਦੌਰਾਨ ਦੱਸਿਆ ਗਿਆ ਕਿ ਸੰਯੁਕਤ ਰਾਸ਼ਟਰ ਦੀ ਸਥਾਪਨਾ ਦੂਜੇ ਵਿਸ਼ਵ ਯੁੱਧ ਤੋਂ ਬਾਅਦ 24 ਅਕਤੂਬਰ 1945 ਨੂੰ ਹੋਈ ਸੀ। ਇਸ ਦਾ ਮੁੱਖ ਉਦੇਸ਼ ਅੰਤਰ-ਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਨੂੰ ਕਾਇਮ ਰੱਖਣਾ, ਦੇਸ਼ਾਂ ਵਿਚਕਾਰ ਦੋਸਤਾਨਾ ਸਬੰਧ ਵਿਕਸਿਤ ਕਰਨਾ, ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਆਰਥਿਕ, ਸਮਾਜਿਕ ਤੇ ਮਨੁੱਖੀ ਸਮੱਸਿਆਵਾਂ ਦੇ ਹੱਲ ਲਈ ਅੰਤਰ-ਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦਿਵਸ ਸਿਰਫ਼ ਇਕ ਅੰਤਰ-ਰਾਸ਼ਟਰੀ ਸੰਗਠਨ ਦੀ ਸਥਾਪਨਾ ਨੂੰ ਯਾਦ ਕਰਨ ਦਾ ਦਿਨ ਨਹੀਂ, ਸਗੋਂ ਸਮੁੱਚੀ ਮਨੁੱਖਤਾ ਨੂੰ ਸ਼ਾਂਤੀ, ਸਹਿਯੋਗ, ਸਮਾਨਤਾ ਅਤੇ ਆਪਸੀ ਸਾਂਝ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਦਾ ਅਹਿਸਾਸ ਕਰਵਾਉਣ ਦਾ ਮੌਕਾ ਵੀ ਹੈ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 50 ਦੇ ਉੱਤਰੀ ਸੂਰਜ ਨਗਰ ਵਿਚ ਸੜਕ ਬਣਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਦੀਨਾ ਸਾਹਿਬ ਅਤੇ ਰੌਂਤਾ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ
Ad Position 24