24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵਾਰਡ ਨੰਬਰ 50 ਦੇ ਉੱਤਰੀ ਸੂਰਜ ਨਗਰ ਵਿਚ ਸੜਕ ਬਣਾਉਣ ਦਾ ਕੰਮ ਸ਼ੁਰੂ

ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਵਾਰਡ ਨੰਬਰ 50 ਦੇ ਉੱਤਰੀ ਸੂਰਜ ਨਗਰ ਵਿਚ ਅੱਜ ਸੜਕ ਬਣਾਉਣ ਦੇ ਕੰਮ ਤਹਿਤ ਪੀ. ਸੀ.

Ad Position 21
No active advertisement
ਅਜੀਤ ਡੈਸਕ 25-10-2026
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਵਾਰਡ ਨੰਬਰ 50 ਦੇ ਉੱਤਰੀ ਸੂਰਜ ਨਗਰ ਵਿਚ ਅੱਜ ਸੜਕ ਬਣਾਉਣ ਦੇ ਕੰਮ ਤਹਿਤ ਪੀ.ਸੀ. (ਪ੍ਰੀਮਿਕਸ ਕਾਰਪੇਟਿੰਗ) ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਵਿਕਾਸ ਕਾਰਜ ਦੀ ਸ਼ੁਰੂਆਤ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤੀ। ਸੜਕ ਬਣਾਉਣ ਦਾ ਕੰਮ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲਣ ਦੀ ਉਮੀਦ ਹੈ। ਇਸ ਮੌਕੇ ਡਿਪਟੀ ਮੇਅਰ ਗੌਰਵ ਗਰਗ, ਵਾਰਡ ਇੰਚਾਰਜ ਲਖਵਿੰਦਰ ਸਿੰਘ ਲੱਖਾ, ਸਾਬਕਾ ਕੌਂਸਲਰ ਜਸਵਿੰਦਰ ਸਿੰਘ ਕਾਕਾ, ਕੌਂਸਲਰ ਤੀਰਥ ਰਾਮ, ਕੌਂਸਲਰ ਦਵਿੰਦਰ ਤਿਵਾੜੀ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੇ ਵਿਕਾਸ ਦੀ ਅਹਿਮ ਕੜੀ ਹੁੰਦੀਆਂ ਹਨ। ਚੰਗੀਆਂ ਸੜਕਾਂ ਨਾਲ ਨਾ ਸਿਰਫ਼ ਲੋਕਾਂ ਨੂੰ ਆਉਣ ਜਾਣ ਵਿਚ ਸਹੂਲਤ ਮਿਲਦੀ ਹੈ, ਸਗੋਂ ਇਲਾਕੇ ਦੀ ਸਮੁੱਚੀ ਵਿਵਸਥਾ ਵਿਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜ ਲਗਾਤਾਰ ਅੱਗੇ ਵਧਾਏ ਜਾ ਰਹੇ ਹਨ। ਉਨ੍ਹਾਂ ਦਾ ਯਤਨ ਹੈ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸਾਫ਼-ਸੁਥਰਾ ਵਾਤਾਵਰਨ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਭਰੋਸਾ ਦਿਵਾਇਆ ਕਿ ਇਲਾਕੇ ਦੇ ਵਿਕਾਸ ਲਈ ਭਵਿੱਖ ਵਿਚ ਵੀ ਪੂਰੀ ਵਚਨਬੱਧਤਾ ਨਾਲ ਕੰਮ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਹਾਜ਼ਰ ਲੋਕਾਂ ਨੇ ਸੜਕ ਬਣਾਉਣ ਦਾ ਕੰਮ ਸ਼ੁਰੂ ਹੋਣ ‘ਤੇ ਖ਼ੁਸ਼ੀ ਪ੍ਰਗਟਾਈ ਅਤੇ ਇਲਾਕੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਦੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸ਼ਰਧਾ ਨਾਲ ਮਨਾਈ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਸੰਯੁਕਤ ਰਾਸ਼ਟਰ ਦਿਵਸ ਮੌਕੇ ਸ਼ਾਨਦਾਰ ਸਮਾਗਮ
Ad Position 24