ਟੈਕਨੀਕਲ ਸਰਵਿਸ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਰੋਸ ਰੈਲੀ
ਮੋਗਾ, 24 ਅਕਤੂਬਰ (ਗੁਰਤੇਜ ਸਿੰਘ ਬੱਬੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਦੇ ਮੁਲਾਜ਼ਮਾਂ ਸਾਥੀਆਂ ਨੇ ਜੁਆਇੰਟ ਫਾਰਮ ਅਤੇ ਏਕਤਾ ਮੰਚ ਦੇ ਸੱਦੇ ‘ਤੇ ਹਰਿਆਣਾ ਵਿਖੇ ਬਿਜਲੀ ਮਹਿਕਮੇ ਦੇ ਨਿੱਜੀਕਰਨ ਦੇ ਵਿਰੋਧ ਵਿਚ ਹੜਤਾਲ ‘ਤੇ ਗਏ ਹਰਿਆਣਾ ਦੇ ਮੁਲਾਜ਼ਮਾਂ ਦੀ ਹਮਾਇਤ ਵਿਚ ਕਨਵੀਨਰ ਮਨਜੋਤ ਸਿੰਘ ਬਰਾੜ ਦੀ ਪ੍ਰਧਾਨਗੀ ਵਿਚ ਮੋਗਾ 132 ਕੇ. ਵੀ.
ਮੋਗਾ, 24 ਅਕਤੂਬਰ (ਗੁਰਤੇਜ ਸਿੰਘ ਬੱਬੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਦੇ ਮੁਲਾਜ਼ਮਾਂ ਸਾਥੀਆਂ ਨੇ ਜੁਆਇੰਟ ਫਾਰਮ ਅਤੇ ਏਕਤਾ ਮੰਚ ਦੇ ਸੱਦੇ ‘ਤੇ ਹਰਿਆਣਾ ਵਿਖੇ ਬਿਜਲੀ ਮਹਿਕਮੇ ਦੇ ਨਿੱਜੀਕਰਨ ਦੇ ਵਿਰੋਧ ਵਿਚ ਹੜਤਾਲ ‘ਤੇ ਗਏ ਹਰਿਆਣਾ ਦੇ ਮੁਲਾਜ਼ਮਾਂ ਦੀ ਹਮਾਇਤ ਵਿਚ ਕਨਵੀਨਰ ਮਨਜੋਤ ਸਿੰਘ ਬਰਾੜ ਦੀ ਪ੍ਰਧਾਨਗੀ ਵਿਚ ਮੋਗਾ 132 ਕੇ.ਵੀ. ਵਿਖੇ ਬਿਜਲੀ ਮੁਲਾਜ਼ਮ ਸਾਥੀਆਂ ਨੇ ਇਕ ਰੋਸ ਰੈਲੀ ਕੀਤੀ। ਬੁਲਾਰਿਆਂ ਨੇ ਨਿੱਜੀਕਰਨ ਦੀ ਨੀਤੀ ਖ਼ਿਲਾਫ਼ ਹਰਿਆਣਾ ਸਰਕਾਰ ਦੀ ਨਿਖੇਧੀ ਕੀਤੀ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਤੇ ਨਾਲ ਹੀ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਕਿ ਜੇ ਪੰਜਾਬ ਵਿਚ ਬਿਜਲੀ ਮੁਲਾਜ਼ਮਾਂ ਦੀ ਹਰਿਆਣਾ ਦੇ ਸੰਘਰਸ਼ ਨੂੰ ਢਾਹ ਲਾਉਣ ਲਈ ਉੱਥੇ ਡਿਊਟੀ ਲਗਾਈ ਗਈ ਤਾਂ ਪੰਜਾਬ ਸਰਕਾਰ ਖ਼ਿਲਾਫ਼ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਸਾਰੇ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਬਿਜਲੀ ਨਿਗਮ ਦੇ ਮੈਨੇਜਮੈਂਟ ਦੀ ਹੋਵੇਗੀ। ਰੈਲੀ ਦੌਰਾਨ ਸਟੇਜ ਦੀ ਭੂਮਿਕਾ ਅਮਨਪ੍ਰੀਤ ਸਿੰਘ ਆਹਲੂਵਾਲੀਆ ਨੇ ਨਿਭਾਈ। ਇਸ ਦੌਰਾਨ ਹਰਮਨਦੀਪ ਸਿੰਘ ਸਾਊਥ, ਪ੍ਰਧਾਨ ਕੁਲਦੀਪ ਕੁਮਾਰ ਨਾਹਰ, ਗੋਪਾਲ ਸਿੰਘ, ਜਸਪ੍ਰੀਤ ਸਿੰਘ, ਜੋਨ ਆਗੂ ਬਲਵਿੰਦਰ ਸਿੰਘ ਉੱਭੀ ਤੇ ਸਟੇਟ ਆਗੂ ਦਰਸ਼ਨ ਲਾਲ ਫੈਡਰੇਸ਼ਨ ਏਟਕ ਹਾਜ਼ਰ ਸਨ।