ਪੈਨਸ਼ਨਰਾਂ ਲਈ 1 ਤੋਂ 30 ਨਵੰਬਰ ਤੱਕ ਚੱਲੇਗੀ ਡਿਜੀਟਲ ਲਾਈਫ਼ ਸਰਟੀਫਿਕੇਟ ਮੁਹਿੰਮ
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)-ਰੱਖਿਆ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ ਦੇਸ਼ ਪੱਧਰ ‘ਤੇ ਡਿਜੀਟਲ ਲਾਈਫ਼ ਸਰਟੀਫਿਕੇਟ ਮੁਹਿੰਮ-5 ਜੋ 1 ਤੋਂ 30 ਨਵੰਬਰ 2026 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਪੈਨਸ਼ਨਰਾਂ ਦੀ ਸਾਲਾਨਾ ਪਛਾਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਹੈ।
ਮੋਗਾ, 24 ਅਕਤੂਬਰ (ਸੁਰਿੰਦਰਪਾਲ ਸਿੰਘ)-ਰੱਖਿਆ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ ਦੇਸ਼ ਪੱਧਰ ‘ਤੇ ਡਿਜੀਟਲ ਲਾਈਫ਼ ਸਰਟੀਫਿਕੇਟ ਮੁਹਿੰਮ-5 ਜੋ 1 ਤੋਂ 30 ਨਵੰਬਰ 2026 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਪੈਨਸ਼ਨਰਾਂ ਦੀ ਸਾਲਾਨਾ ਪਛਾਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਹੈ। ਸਪਰਸ਼ ਸੇਵਾ ਕੇਂਦਰ ਮੋਗਾ ਦੇ ਅਸਿਸਟੈਂਟ ਅਕਾਊਂਟ ਅਫ਼ਸਰ ਵਿਦੀਅਧਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਪੈਨਸ਼ਨ ਅਤੇ ਪੈਨਸ਼ਨਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਰੱਖਿਆ ਪੈਨਸ਼ਨਰ ਅਤੇ ਪਰਿਵਾਰਕ ਪੈਨਸ਼ਨਰ ਸਪਰਸ਼ ਸੇਵਾ ਕੇਂਦਰ ਮੋਗਾ ਡੀ.ਪੀ.ਡੀ.ਓ. ਦਫ਼ਤਰ ਫ਼ਿਰੋਜ਼ਪੁਰ ਰੋਡ ਈ.ਸੀ.ਐਚ.ਐਸ. ਪੌਲੀ ਕਲੀਨਿਕ ਦੇ ਨੇੜੇ ਮੋਗਾ ਵਿਖੇ ਪਹੁੰਚ ਕੇ ਡਿਜੀਟਲ ਲਾਈਫ਼ ਸਰਟੀਫਿਕੇਟ ਸਬੰਧੀ ਸਹੂਲਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਸਬੰਧਿਤ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਅ ਤੇ ਨਿਰਧਾਰਿਤ ਸਮੇਂ ਦੌਰਾਨ ਆਪਣਾ ਡਿਜੀਟਲ ਲਾਈਫ਼ ਸਰਟੀਫਿਕੇਟ ਬਣਵਾਉਣ ਲਈ ਕੇਂਦਰ ਨਾਲ ਸੰਪਰਕ ਕਰਨ। ਇਸ ਨਾਲ ਪੈਨਸ਼ਨ ਸਬੰਧੀ ਲੋੜੀਂਦੀਆਂ ਰਸਮੀ ਕਾਰਵਾਈਆਂ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿਚ ਮਦਦ ਮਿਲੇਗੀ।