ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ
ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਸਮਾਗਮ ਦਾ ਆਗਾਜ਼ ਕਰਦਿਆਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਗੁਰੂਆਂ, ਪੀਰਾਂ, ਰਹਿਬਰਾਂ, ਸ਼ਹੀਦਾਂ ਅਤੇ ਮਹਾਂਪੁਰਖਾਂ ਦੇ ਦਿਹਾੜੇ ਮਨਾਉਣ ਦਾ ਅਸਲ ਉਦੇਸ਼ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਤੋਂ ਜਾਣੂੰ ਕਰਵਾਉਣਾ ਹੁੰਦਾ ਹੈ ਜਿਨ੍ਹਾਂ ਤੋਂ ਸਾਨੂੰ ਸੁਚੱਜਾ ਜੀਵਨ ਜਿਉਣ ਦੀ ਜਾਚ ਸਿੱਖਣ ਨੂੰ ਮਿਲਦੀ ਹੈ।
ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਸਮਾਗਮ ਦਾ ਆਗਾਜ਼ ਕਰਦਿਆਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਗੁਰੂਆਂ, ਪੀਰਾਂ, ਰਹਿਬਰਾਂ, ਸ਼ਹੀਦਾਂ ਅਤੇ ਮਹਾਂਪੁਰਖਾਂ ਦੇ ਦਿਹਾੜੇ ਮਨਾਉਣ ਦਾ ਅਸਲ ਉਦੇਸ਼ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਤੋਂ ਜਾਣੂੰ ਕਰਵਾਉਣਾ ਹੁੰਦਾ ਹੈ ਜਿਨ੍ਹਾਂ ਤੋਂ ਸਾਨੂੰ ਸੁਚੱਜਾ ਜੀਵਨ ਜਿਉਣ ਦੀ ਜਾਚ ਸਿੱਖਣ ਨੂੰ ਮਿਲਦੀ ਹੈ। ਅਜਿਹੇ ਦਿਹਾੜੇ ਸਾਨੂੰ ਜੀਵਨ ਦਾ ਅਸਲ ਮੰਤਵ ਸਮਝਾਉਣ ‘ਚ ਸਹਾਈ ਹੁੰਦੇ ਹਨ। ਮੈਡਮ ਮੀਨਾ ਜੈਨ ਨੇ ਦੱਸਿਆ ਕਿ ਮਹਾਂਰਿਸ਼ੀ ਵਾਲਮੀਕਿ ਦੀ ਵਿਸ਼ਵ ਪ੍ਰਸਿੱਧ ਰਚਨਾ ਰਮਾਇਣ ਸਾਡੇ ਵਿਰਸੇ, ਸਭਿਆਚਾਰ ਅਤੇ ਉੱਚੀਆਂ ਸੁੱਚੀਆਂ ਕਦਰਾਂ ਕੀਮਤਾਂ ਨੂੰ ਰੂਪਮਾਨ ਕਰਦੀ ਹੈ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਪੁਰਖਿਆਂ ਦੀਆਂ ਮਹਾਨ ਸਿੱਖਿਆਵਾਂ ਤੇ ਅਮਲ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰਨ ਦਾ ਸੁਨੇਹਾ ਦਿੱਤਾ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੰਦੇਸ਼ ਵਿਚ ਦੱਸਿਆ ਕਿ ਅਜਿਹੇ ਦਿਹਾੜੇ ਮਨਾਉਣ ਦਾ ਮਕਸਦ ਸਾਨੂੰ ਦੂਜਿਆਂ ਪ੍ਰਤੀ ਪ੍ਰੇਮ, ਹਮਦਰਦੀ, ਮਿਲਵਰਤਨ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਭਾਵਨਾ ਪੈਦਾ ਕਰਨ ਦੀ ਲੋੜ ਜਤਾਉਣਾ ਹੈ। ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਮਹਾਂਰਿਸ਼ੀ ਵਾਲਮੀਕਿ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਆਪਣੀਆਂ ਰਚਨਾਵਾਂ ਰਾਹੀਂ ਉਨ੍ਹਾਂ ਨੂੰ ਸਿਜਦਾ ਕੀਤਾ।