25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਬੂਥ ਲੈਵਲ ਅਫ਼ਸਰਾਂ ਨੇ ਵੋਟਰਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਦਿੱਤੀ ਜਾਣਕਾਰੀ

ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਾਂ ਨਾਲ ਸਬੰਧਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਅੱਜ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.

Ad Position 21
No active advertisement
ਅਜੀਤ ਡੈਸਕ 26-10-2026
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਾਂ ਨਾਲ ਸਬੰਧਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਅੱਜ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਨੇ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਸਹੀ ਤੇ ਅੱਪਡੇਟ ਰੱਖਣ ਲਈ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਵੋਟਰਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ, ਮੌਜੂਦਾ ਵੇਰਵਿਆਂ ਦੀ ਜਾਂਚ ਕਰਨ, ਵੇਰਵਿਆਂ ਵਿਚ ਲੋੜੀਂਦੀ ਸੋਧ ਕਰਵਾਉਣ ਅਤੇ ਹੋਰ ਚੋਣਾਂ ਨਾਲ ਸਬੰਧਿਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਅਤੇ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸਹੀ ਵੋਟਰ ਸੂਚੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟਰ ਸੂਚੀ ਵਿਚ ਦਰਜ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਸੋਧ ਜਾਂ ਨਵੀਂ ਰਜਿਸਟ੍ਰੇਸ਼ਨ ਲਈ ਨਿਰਧਾਰਿਤ ਪ੍ਰਕਿਰਿਆ ਅਪਣਾਉਣ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਰ ਵਜੋਂ ਰਜਿਸਟ੍ਰੇਸ਼ਨ ਤੋਂ ਵਾਂਝਾ ਨਾ ਰਹੇ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ‘ਜਾਗ੍ਰਿਤੀ ਇਕ ਅਹਿਸਾਸ’ ਯੂਥ ਫੈਸਟ ਕਰਵਾਇਆ ਅਗਲੀ ਖ਼ਬਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਭਲੇ ਲਈ ਕੰਮ ਕੀਤੇ-ਬਰਜਿੰਦਰ ਸਿੰਘ ਮੱਖਣ ਬਰਾੜ ਕੋਟ ਈਸੇ ਖਾਂ ਵ...
Ad Position 24