25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੈਡੀਕਲ ਸਟੋਰਾਂ ’ਤੇ ਛਾਪੇਮਾਰੀ, ਕਈ ਦੁਕਾਨਾਂ ਨੂੰ ਜਿੰਦਰੇ

ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਨਸ਼ਿਆਂ ਦੀ ਗੈਰ-ਕਾਨੂੰਨੀ ਵਿੱਕਰੀ ਨੂੰ ਰੋਕਣ ਲਈ ਨਿਹਾਲ ਸਿੰਘ ਵਾਲਾ ਵਿਚ ਡਰੱਗ ਇੰਸਪੈਕਟਰ ਅਤੇ ਪੁਲਿਸ ਵਲੋਂ ਕਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ ਕਰਕੇ ਰਿਕਾਰਡ ਦੀ ਜਾਂਚ ਕੀਤੀ ਗਈ। ਪਰ ਇਸ ਕਾਰਵਾਈ ਦੌਰਾਨ ਸ਼ਹਿਰ ਦੇ ਕਈ ਮੈਡੀਕਲ ਸਟੋਰ ਬੰਦ ਮਿਲਣ ਕਾਰਨ ਛਾਪੇਮਾਰੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਲੱਗੇ ਹਨ।

Ad Position 21
No active advertisement
ਨਿਹਾਲ ਸਿੰਘ ਵਾਲਾ ਵਿਚ ਮੈਡੀਕਲ ਸਟੋਰਾਂ ’ਤੇ ਜਾਂਚ ਕਰਦੇ ਹੋਏ ਡਰੱਗ ਇੰਸਪੈਕਟਰ ਅਤੇ ਪੁਲਿਸ ਕਰਮਚਾਰੀ ਅਤੇ ਬੰਦ ਪਏ ਮੈਡੀਕਲ ਸਟੋਰ। ਤਸਵੀਰਾਂ : ਪਲਵਿੰਦਰ ਸਿੰਘ ਟਿਵਾਣਾ 26-10-2026
ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਨਸ਼ਿਆਂ ਦੀ ਗੈਰ-ਕਾਨੂੰਨੀ ਵਿੱਕਰੀ ਨੂੰ ਰੋਕਣ ਲਈ ਨਿਹਾਲ ਸਿੰਘ ਵਾਲਾ ਵਿਚ ਡਰੱਗ ਇੰਸਪੈਕਟਰ ਅਤੇ ਪੁਲਿਸ ਵਲੋਂ ਕਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ ਕਰਕੇ ਰਿਕਾਰਡ ਦੀ ਜਾਂਚ ਕੀਤੀ ਗਈ। ਪਰ ਇਸ ਕਾਰਵਾਈ ਦੌਰਾਨ ਸ਼ਹਿਰ ਦੇ ਕਈ ਮੈਡੀਕਲ ਸਟੋਰ ਬੰਦ ਮਿਲਣ ਕਾਰਨ ਛਾਪੇਮਾਰੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਲੱਗੇ ਹਨ। ਲੋਕਾਂ ਨੇ ਖ਼ਦਸ਼ਾ ਜਤਾਇਆ ਕਿ ਕਿਤੇ ਛਾਪੇਮਾਰੀ ਦੀ ਸੂਚਨਾ ਪਹਿਲਾਂ ਹੀ ਤਾਂ ਨਹੀਂ ਪਹੁੰਚ ਗਈ ਸੀ? ਹਾਲਾਂ ਕਿ, ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ। ਜਾਣਕਾਰੀ ਅਨੁਸਾਰ, ਡਰੱਗ ਇੰਸਪੈਕਟਰ ਰਵੀ ਗੁਪਤਾ ਨੇ ਆਪਣੀ ਟੀਮ ਸਮੇਤ ਥਾਣਾ ਮੁਖੀ ਰਣਜੀਤ ਸਿੰਘ ਢੀਂਡਸਾ ਅਤੇ ਪੁਲਿਸ ਫੋਰਸ ਨੂੰ ਨਾਲ ਲੈ ਕੇ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ। ਇਸ ਦੌਰਾਨ ਦਵਾਈਆਂ ਦੇ ਰਿਕਾਰਡ ਅਤੇ ਵਿੱਕਰੀ ਸਬੰਧੀ ਨਿਯਮਾਂ ਦੀ ਪੜਤਾਲ ਕੀਤੀ ਗਈ। ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਜੇਕਰ ਕੋਈ ਮੈਡੀਕਲ ਸਟੋਰ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿੱਕਰੀ ਜਾਂ ਭੰਡਾਰਨ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਥਾਣਾ ਮੁਖੀ ਰਣਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਲੋਕਾਂ ਦੀ ਮੰਗ ਅਨੁਸਾਰ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਵਲੋਂ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਮੈਡੀਕਲ ਸਟੋਰ ਸੰਚਾਲਕਾਂ ਨੂੰ ਨਸ਼ਿਆਂ ਦੀ ਗੈਰ-ਕਾਨੂੰਨੀ ਵਿੱਕਰੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਦੂਜੇ ਪਾਸੇ, ਹਲਕੇ ਦੀਆਂ ਜਨਤਕ ਜਥੇਬੰਦੀਆਂ ਅਤੇ ਸਮਾਜ ਸੇਵੀ ਲੋਕਾਂ ਨੇ ਛਾਪੇਮਾਰੀ ਦੇ ਢੰਗ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਅਜਿਹੀਆਂ ਕਾਰਵਾਈਆਂ ਸਿਰਫ਼ ਖਾਨਾਪੂਰਤੀ ਤੱਕ ਸੀਮਤ ਰਹਿ ਗਈਆਂ ਤਾਂ ਨਸ਼ਿਆਂ ਦੀ ਵਿੱਕਰੀ ‘ਤੇ ਰੋਕ ਲਗਾਉਣਾ ਮੁਸ਼ਕਲ ਹੋਵੇਗਾ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਬੇਅੰਤ ਸਿੰਘ ਮੱਲੇਆਣਾ, ਮਜ਼ਦੂਰ ਆਗੂ ਜੀਵਨ ਸਿੰਘ ਬਿਲਾਸਪੁਰ, ਨੌਜਵਾਨ ਆਗੂ ਕਰਮਜੀਤ ਸਿੰਘ ਮਾਣੂੰਕੇ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਮੰਗ ਕੀਤੀ ਕਿ ਮੈਡੀਕਲ ਸਟੋਰਾਂ ਦੇ ਰਿਕਾਰਡ, ਦਵਾਈਆਂ ਦੇ ਸਟਾਕ ਅਤੇ ਵਿੱਕਰੀ ਸਬੰਧੀ ਨਿਯਮਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਵਾਈਆਂ ਲਈ ਡਾਕਟਰੀ ਪਰਚੀ ਲਾਜ਼ਮੀ ਹੈ, ਉਨ੍ਹਾਂ ਦੀ ਬਿਨਾਂ ਪਰਚੀ ਵਿੱਕਰੀ ਹੋਣ ਦੀ ਸੂਰਤ ਵਿਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਲੋਕਾਂ ਨੇ ਸਵਾਲ ਕੀਤਾ ਕਿ ਜੇਕਰ ਕਿਸੇ ਦਵਾਈ ਦੀ ਵਿੱਕਰੀ ਲਈ ਡਾਕਟਰੀ ਪਰਚੀ ਲਾਜ਼ਮੀ ਹੈ ਤਾਂ ਬਿਨਾਂ ਪਰਚੀ ਉਸ ਦੀ ਵਿੱਕਰੀ ਕਿਵੇਂ ਹੋ ਰਹੀ ਹੈ? ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦੇ ਮੈਡੀਕਲ ਸਟੋਰਾਂ ਦੀ ਵੀ ਜਾਂਚ ਕੀਤੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇ। ਹੁਣ ਸਭ ਦੀਆਂ ਨਜ਼ਰਾਂ ਸਬੰਧਿਤ ਵਿਭਾਗ ਦੀ ਅਗਲੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ। ਕੀ ਬੰਦ ਮਿਲੇ ਮੈਡੀਕਲ ਸਟੋਰਾਂ ਦੀ ਮੁੜ ਜਾਂਚ ਕੀਤੀ ਜਾਵੇਗੀ? ਕੀ ਪੇਂਡੂ ਖੇਤਰਾਂ ਵਿਚ ਵੀ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਵਿੱਕਰੀ ਦੀ ਪੜਤਾਲ ਹੋਵੇਗੀ? ਇਨ੍ਹਾਂ ਸਵਾਲਾਂ ਦੇ ਜਵਾਬ ਵਿਭਾਗ ਦੀ ਅਗਲੀ ਕਾਰਵਾਈ ਤੋਂ ਹੀ ਮਿਲਣਗੇ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਅੱਗ ਅਤੇ ਖੰਡ ਦੀ ਵਰਤੋਂ ਕੀਤੇ ਵਿਅੰਜਨ ਬਣਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਮਾਛੀਕੇ ਵਿਖੇ ਝਾੜੂ ਫੂਕ ਮੁਜ਼ਾਹਰਾ ਕਰਦਿਆਂ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24