25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਲੋਂ ਸੇਵਾਮੁਕਤ ਸਫ਼ਾਈ ਕਰਮਚਾਰੀਆਂ ਦਾ ਸਨਮਾਨ

ਸਮਾਲਸਰ, 25 ਅਕਤੂਬਰ (ਗੁਰਜੰਟ ਕਲਸੀ ਲੰਡੇ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਊਣਵਾਲਾ ਵਿਖੇ ਮਨੁੱਖਤਾ ਪ੍ਰਤੀ ਸਤਿਕਾਰ ਅਤੇ ਕਰਮਚਾਰੀਆਂ ਪ੍ਰਤੀ ਸੰਵੇਦਨਸ਼ੀਲਤਾ ਦੀ ਮਿਸਾਲ ਪੇਸ਼ ਕਰਦਿਆਂ ਸੇਵਾਮੁਕਤ ਹੋ ਰਹੀਆਂ ਸਫਾਈ ਕਰਮਚਾਰੀਆਂ ਜੋਗਿੰਦਰ ਕੌਰ ਅਤੇ ਜਸਵਿੰਦਰ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ/ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 26-10-2026
ਸਮਾਲਸਰ, 25 ਅਕਤੂਬਰ (ਗੁਰਜੰਟ ਕਲਸੀ ਲੰਡੇ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਊਣਵਾਲਾ ਵਿਖੇ ਮਨੁੱਖਤਾ ਪ੍ਰਤੀ ਸਤਿਕਾਰ ਅਤੇ ਕਰਮਚਾਰੀਆਂ ਪ੍ਰਤੀ ਸੰਵੇਦਨਸ਼ੀਲਤਾ ਦੀ ਮਿਸਾਲ ਪੇਸ਼ ਕਰਦਿਆਂ ਸੇਵਾਮੁਕਤ ਹੋ ਰਹੀਆਂ ਸਫਾਈ ਕਰਮਚਾਰੀਆਂ ਜੋਗਿੰਦਰ ਕੌਰ ਅਤੇ ਜਸਵਿੰਦਰ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ/ਡਾਇਰੈਕਟਰ ਡਾ. ਸੁਖਚੈਨ ਸਿੰਘ ਬਰਾੜ ਵਲੋਂ ਦੋਵਾਂ ਕਰਮਚਾਰੀਆਂ ਦੇ ਸੇਵਾਮੁਕਤੀ ਮੌਕੇ 11-11 ਹਜ਼ਾਰ ਰੁਪਏ ਦੀਆਂ ਫਿਕਸਡ ਡਿਪਾਜ਼ਿਟ (ਐਫ.ਡੀ.) ਕਰਵਾਈਆਂ ਗਈਆਂ ਅਤੇ ਉਨ੍ਹਾਂ ਦੀਆਂ ਨੂੰਹਾਂ ਨੂੰ ਇਨ੍ਹਾਂ ਦਾ ਨਾਮਜ਼ਦ ਉੱਤਰਾਧਿਕਾਰੀ ਬਣਾਇਆ ਗਿਆ। ਜ਼ਿਕਰਯੋਗ ਹੈ ਕਿ ਜੋਗਿੰਦਰ ਕੌਰ ਅਤੇ ਜਸਵਿੰਦਰ ਕੌਰ ਪਿਛਲੇ 26 ਸਾਲਾਂ ਤੋਂ ਸੰਸਥਾ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੀਆਂ ਸਨ। ਉਨ੍ਹਾਂ ਦੀਆਂ ਸੇਵਾਵਾਂ ਪ੍ਰਤੀ ਕਦਰ ਪ੍ਰਗਟ ਕਰਦਿਆਂ ਅਦਾਰੇ ਵਲੋਂ ਇਹ ਉਪਰਾਲਾ ਕੀਤਾ ਗਿਆ। ਇਸ ਮੌਕੇ ਡਾ. ਸੁਖਚੈਨ ਸਿੰਘ ਬਰਾੜ ਨੇ ਕਿਹਾ ਕਿ ਸਾਡੇ ਲਈ ਕਰਮਚਾਰੀ ਸਿਰਫ ਸੰਸਥਾ ਦਾ ਹਿੱਸਾ ਨਹੀਂ ਸਗੋਂ ਇਸ ਪਰਿਵਾਰ ਦੇ ਮੈਂਬਰ ਹਨ। ਕਰਮਚਾਰੀਆਂ ਦੀ ਇੱਛਾ ਅਤੇ ਮੰਗ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਦੀਆਂ ਨੂੰਹਾਂ ਅਮਨਪ੍ਰੀਤ ਕੌਰ ਅਤੇ ਨਵਦੀਪ ਕੌਰ ਨੂੰ ਵੀ ਸਕੂਲ ਵਿਚ ਲਗਾਤਾਰ ਸੇਵਾ ਨਿਭਾਉਣ ਦਾ ਮੌਕਾ ਦਿੱਤਾ ਗਿਆ ਹੈ। ਇਸ ਮੌਕੇ ਦਰਜਾ ਚਾਰ ਕਰਮਚਾਰੀਆਂ ਦੇ ਇੰਚਾਰਜ ਬਲਵਿੰਦਰ ਕੌਰ ਗਿੱਲ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਬਿਨਾਂ ਅੱਗ ਅਤੇ ਖੰਡ ਦੀ ਵਰਤੋਂ ਕੀਤੇ ਵਿਅੰਜਨ ਬਣਾਉਣ ਦੇ ਮੁਕਾਬਲੇ ਕਰਵਾਏ
Ad Position 24