ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲਾ ਕਰਵਾਇਆ
ਨਿਹਾਲ ਸਿੰਘ ਵਾਲਾ, 25 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫਾਰ ਵੁਮੈਨ ਲੋਪੋ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਆਸ਼ੀਸ਼ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਅਧੀਨ ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲਾ ਕਰਵਾਇਆ ਗਿਆ| ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਵਿਗਿਆਨਕ ਵਿਸ਼ਿਆਂ ਨਾਲ ਸਬੰਧਿਤ ਨਾਟਕਾਂ ਰਾਹੀਂ ਆਰਟੀਫੀਸ਼ੀਅਲ ਇੰਟੈਲੀਜੈਂਸ (19) ਦੇ ਲਾਭਾਂ ਅਤੇ ਹਾਨੀਆਂ, ਆਧੁਨਿਕ ਤਕਨਾਲੋਜੀ, ਪਲਾਸਟਿਕ ਦੀ ਰੀਸਾਈਕਲਿੰਗ, ਪ੍ਰਦੂਸ਼ਣ, ਸਮੁੰਦਰਾਂ ਦੀ ਬਹਾਲੀ ਅਤੇ ਪਰਜਾਪਤੀਆਂ ਦੀ ਸੰਭਾਲ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਗਰੂਕ ਕੀਤਾ| ਇਸ ਮੁਕਾਬਲੇ ਲਈ ਪਲਵਿੰਦਰ ਸਿੰਘ ਸਰਾਂ (ਸਾਇੰਸ ਮਾਸਟਰ) ਸਰਕਾਰੀ ਹਾਈ ਸਕੂਲ ਮਹੇਸ਼ਰੀ ਨੂੰ ਜ਼ਿਲ੍ਹਾ ਕੋਆਰਡੀਨੇਟਰ ਅਤੇ ਇੰਦਰਜੀਤ ਸਿੰਘ (ਸਾਇੰਸ ਮਾਸਟਰ) ਸਰਕਾਰੀ ਹਾਈ ਸਕੂਲ ਅਮੀਨਵਾਲ ਨੂੰ ਸਹਾਇਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ| ਇਸ ਮੌਕੇ ਅਕਾਦਮਿਕ ਸਪੋਰਟ ਗਰੁੱਪ ਵਲੋਂ ਵੀ ਮੁਕਾਬਲੇ ਦੇ ਸਫਲ ਆਯੋਜਨ ਲਈ ਪੂਰਨ ਸਹਿਯੋਗ ਦਿੱਤਾ ਗਿਆ| ਇਸ ਮੌਕੇ ਡੀ. ਆਰ.
ਨਿਹਾਲ ਸਿੰਘ ਵਾਲਾ, 25 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫਾਰ ਵੁਮੈਨ ਲੋਪੋ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਆਸ਼ੀਸ਼ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਅਧੀਨ ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲਾ ਕਰਵਾਇਆ ਗਿਆ| ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਵਿਗਿਆਨਕ ਵਿਸ਼ਿਆਂ ਨਾਲ ਸਬੰਧਿਤ ਨਾਟਕਾਂ ਰਾਹੀਂ ਆਰਟੀਫੀਸ਼ੀਅਲ ਇੰਟੈਲੀਜੈਂਸ (19) ਦੇ ਲਾਭਾਂ ਅਤੇ ਹਾਨੀਆਂ, ਆਧੁਨਿਕ ਤਕਨਾਲੋਜੀ, ਪਲਾਸਟਿਕ ਦੀ ਰੀਸਾਈਕਲਿੰਗ, ਪ੍ਰਦੂਸ਼ਣ, ਸਮੁੰਦਰਾਂ ਦੀ ਬਹਾਲੀ ਅਤੇ ਪਰਜਾਪਤੀਆਂ ਦੀ ਸੰਭਾਲ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਗਰੂਕ ਕੀਤਾ| ਇਸ ਮੁਕਾਬਲੇ ਲਈ ਪਲਵਿੰਦਰ ਸਿੰਘ ਸਰਾਂ (ਸਾਇੰਸ ਮਾਸਟਰ) ਸਰਕਾਰੀ ਹਾਈ ਸਕੂਲ ਮਹੇਸ਼ਰੀ ਨੂੰ ਜ਼ਿਲ੍ਹਾ ਕੋਆਰਡੀਨੇਟਰ ਅਤੇ ਇੰਦਰਜੀਤ ਸਿੰਘ (ਸਾਇੰਸ ਮਾਸਟਰ) ਸਰਕਾਰੀ ਹਾਈ ਸਕੂਲ ਅਮੀਨਵਾਲ ਨੂੰ ਸਹਾਇਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ| ਇਸ ਮੌਕੇ ਅਕਾਦਮਿਕ ਸਪੋਰਟ ਗਰੁੱਪ ਵਲੋਂ ਵੀ ਮੁਕਾਬਲੇ ਦੇ ਸਫਲ ਆਯੋਜਨ ਲਈ ਪੂਰਨ ਸਹਿਯੋਗ ਦਿੱਤਾ ਗਿਆ| ਇਸ ਮੌਕੇ ਡੀ.ਆਰ.ਸੀ. ਨਵਦੀਪ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਅਜਿਹੀਆਂ ਵਿਗਿਆਨਕ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ| ਪ੍ਰਿੰਸੀਪਲ ਡਾ. ਕਰਮਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ| ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ’ਚ ਵਿਗਿਆਨਕ ਦ੍ਰਿਸ਼ਟੀਕੋਣ ਅਤੇ ਨਵੀਨਤਮ ਸੋਚ ਵਿਕਸਿਤ ਕਰਨ ਲਈ ਅਜਿਹੇ ਮੁਕਾਬਲੇ ਬਹੁਤ ਜ਼ਰੂਰੀ ਹਨ| ਮੈਡਮ ਮਨਜਿੰਦਰ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ|