25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਰਾਊਵਾਲ, ਮੇਲਕ ਕੰਗਾ ਤੇ ਅਕਾਲੀਆਂ ਵਾਲਾ ਦੇ ਸਰਕਾਰੀ ਹਾਈ ਸਕੂਲ ਬਾਰ੍ਹਵੀਂ ਜਮਾਤ ਤੱਕ ਅਪਗ੍ਰੇਡ ਹੋਏ

ਫ਼ਤਿਹਗੜ੍ਹ ਪੰਜਤੂਰ, 25 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਰਕਾਰੀ ਹਾਈ ਸਕੂਲ ਰਾਊਵਾਲ, ਮੇਲਕ ਕੰਗਾ ਅਤੇ ਅਕਾਲੀਆਂ ਵਾਲਾ ਨੂੰ ਬਾਰ੍ਹਵੀਂ ਜਮਾਤ ਤੱਕ ਅਪਗ੍ਰੇਡ ਕਰਨ ਦਾ ਉਦਘਾਟਨ ਕੀਤਾ। ਬੀਤੇ ਦਿਨੀਂ ਹੋਏ ਸਮਾਗਮ ਨੂੰ ਇਲਾਕੇ ਦੀ ਸਿੱਖਿਆ ਦੇ ਖੇਤਰ ਵਿਚ ਇਕ ਅਹਿਮ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 26-10-2026
ਫ਼ਤਿਹਗੜ੍ਹ ਪੰਜਤੂਰ, 25 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਰਕਾਰੀ ਹਾਈ ਸਕੂਲ ਰਾਊਵਾਲ, ਮੇਲਕ ਕੰਗਾ ਅਤੇ ਅਕਾਲੀਆਂ ਵਾਲਾ ਨੂੰ ਬਾਰ੍ਹਵੀਂ ਜਮਾਤ ਤੱਕ ਅਪਗ੍ਰੇਡ ਕਰਨ ਦਾ ਉਦਘਾਟਨ ਕੀਤਾ। ਬੀਤੇ ਦਿਨੀਂ ਹੋਏ ਸਮਾਗਮ ਨੂੰ ਇਲਾਕੇ ਦੀ ਸਿੱਖਿਆ ਦੇ ਖੇਤਰ ਵਿਚ ਇਕ ਅਹਿਮ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਸਕੂਲਾਂ ਦੇ ਅਪਗ੍ਰੇਡ ਹੋਣ ਦੀ ਖ਼ੁਸ਼ੀ ਵਿਚ ਇਲਾਕਾ ਨਿਵਾਸੀਆਂ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਲਾਡੀ ਢੋਸ ਅਤੇ ਸਿੱਖਿਆ ਵਿਭਾਗ ਦੇ ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਸਹੂਲਤਾਂ ਦੇਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਨ੍ਹਾਂ ਸਕੂਲਾਂ ਨੂੰ ਬਾਰ੍ਹਵੀਂ ਜਮਾਤ ਤੱਕ ਅਪਗ੍ਰੇਡ ਕੀਤਾ ਗਿਆ ਹੈ। ਹੁਣ ਦਸਵੀਂ ਜਮਾਤ ਪਾਸ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਅਗਲੀ ਪੜ੍ਹਾਈ ਲਈ ਦੂਰ-ਦੁਰਾਡੇ ਦੇ ਸਕੂਲਾਂ ਵਿੱਚ ਜਾਣ ਦੀ ਮਜਬੂਰੀ ਤੋਂ ਰਾਹਤ ਮਿਲੇਗੀ ਅਤੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦੀ ਪੜ੍ਹਾਈ ਸਬੰਧੀ ਆਉਣ ਵਾਲੀਆਂ ਮੁਸ਼ਕਲਾਂ ਤੋਂ ਕਾਫ਼ੀ ਹੱਦ ਤੱਕ ਨਿਜਾਤ ਮਿਲੇਗੀ। ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਪਿੰਡਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਮੌਕੇ ਆਪਣੇ ਨੇੜੇ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੁੰਦੀ ਹੈ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਕੇ ਹੀ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਦਿੱਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਅਪਗ੍ਰੇਡ ਹੋਣ ਨਾਲ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੱਕ ਪੜ੍ਹਾਈ ਕਰਨ ਦੀ ਸਹੂਲਤ ਮਿਲੇਗੀ ਅਤੇ ਉਹ ਆਪਣੇ ਭਵਿੱਖ ਦੇ ਟੀਚਿਆਂ ਵੱਲ ਵਧੇਰੇ ਆਤਮ-ਵਿਸ਼ਵਾਸ ਨਾਲ ਅੱਗੇ ਵਧ ਸਕਣ। ਇਸ ਮੌਕੇ ਸਕੂਲ ਪ੍ਰਿੰਸੀਪਲ ਭੁਪਿੰਦਰ ਸਿੰਘ ਸਮੂਹ ਅਧਿਆਪਕਾਂ ਤੋ ਇਲਾਵਾ ਸਰਪੰਚ ਰਾਜਵੀਰ ਸਿੰਘ ਕੰਗ ਕਿਲੀ ਗਾਂਧਰਾ,ਸਰਪੰਚ ਪਰਮਜੀਤ ਕੌਰ ਰਾਊਵਾਲ, ਸਰਪੰਚ ਬਲਜੀਤ ਕੌਰ ਮੇਲਕ ਕੰਗਾ, ਸਰਪੰਚ ਸਰਬਜੀਤ ਕੌਰ ਅਕਾਲੀਆਂ ਵਾਲਾ ਤੋ ਇਲਾਵਾ ਨਾਲ ਲੱਗਦੇ ਪਿੰਡਾਂ ਦੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਅਰਥੀਆਂ ਸਾੜੀਆ... ਅਗਲੀ ਖ਼ਬਰ ਬੱਚਿਆਂ ਲਈ ਮੋਬਾਈਲ ਦੀ ਵਧੇਰੇ ਵਰਤੋਂ ਘਾਤਕ ਸਾਬਤ ਹੋ ਸਕਦੀ ਹੈ-ਡਾ. ਗੁਰਪ੍ਰੀਤ ਸਿੰਘ ਢਿੱਲੋਂ
Ad Position 24