26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਧੋਖਾਧੜੀ ਮਾਮਲੇ ’ਚ ਟਰੈਵਲ ਏਜੰਟ ਦੀ ਅਪੀਲ ਖ਼ਾਰਜ-ਸਜ਼ਾ ਬਰਕਰਾਰ

ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਕੈਨੇਡਾ ਵਰਕ ਪਰਮਿਟ ਠੱਗੀ ਦੇ ਮਾਮਲੇ ਵਿਚ ਮਾਨਯੋਗ ਵਧੀਕ ਸੈਸ਼ਨ ਜੱਜ, ਮੋਗਾ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ ਇਕ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਟਰੈਵਲ ਏਜੰਟ ਦੀ ਅਪੀਲ ਨੂੰ ਖ਼ਾਰਜ ਕਰ ਦਿੱਤਾ ਹੈ ਅਤੇ ਮਾਣਯੋਗ ਐਸ. ਡੀ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਐਡਵੋਕੇਟ ਪਰਮਿੰਦਰ ਸਿੰਘ ਧਾਲੀਵਾਲ 26-10-2026
ਨਿਹਾਲ ਸਿੰਘ ਵਾਲਾ, 25 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਕੈਨੇਡਾ ਵਰਕ ਪਰਮਿਟ ਠੱਗੀ ਦੇ ਮਾਮਲੇ ਵਿਚ ਮਾਨਯੋਗ ਵਧੀਕ ਸੈਸ਼ਨ ਜੱਜ, ਮੋਗਾ ਸ਼ਿਵ ਮੋਹਨ ਗਰਗ ਦੀ ਅਦਾਲਤ ਨੇ ਇਕ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਟਰੈਵਲ ਏਜੰਟ ਦੀ ਅਪੀਲ ਨੂੰ ਖ਼ਾਰਜ ਕਰ ਦਿੱਤਾ ਹੈ ਅਤੇ ਮਾਣਯੋਗ ਐਸ.ਡੀ.ਜੇ.ਐਮ. ਨਿਹਾਲ ਸਿੰਘ ਵਾਲਾ ਸ਼੍ਰੀਮਤੀ ਅਮਨਦੀਪ ਕੌਰ ਦੀ ਅਦਾਲਤ ਵਲੋਂ ਮਾਰਚ 2020 ਵਿਚ ਸੁਣਾਏ ਸਜ਼ਾ ਦੇ ਫ਼ੈਸਲੇ ‘ਤੇ ਮੋਹਰ ਲਗਾ ਦਿੱਤੀ ਹੈ ਅਤੇ ਦੋਸ਼ੀ ਦੀ ਬਾ ਮਸ਼ੱਕਤ ਕੈਦ ਨੂੰ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਮਾਨਯੋਗ ਅਦਾਲਤ ਨੇ ਦੋਸ਼ੀ ਨੂੰ ਹਿਰਾਸਤ ਵਿਚ ਲੈ ਕਿ ਸਜ਼ਾ ਕੱਟਣ ਲਈ ਤੁਰੰਤ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਸ਼ਿਕਾਇਤਕਰਤਾ ਦੇ ਵਕੀਲ ਪਰਵਿੰਦਰ ਸਿੰਘ ਮਧੇਕੇ ਅਤੇ ਦਲਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਟਰੈਵਲ ਏਜੰਟ ਵਲੋਂ ਮੋਗਾ ਦੇ ਪਿੰਡ ਮਾਣੂੰਕੇ ਗਿੱਲ ਦੇ ਨਿਵਾਸੀ ਸੁਖਮੰਦਰ ਸਿੰਘ (ਸ਼ਿਕਾਇਤਕਰਤਾ) ਦੇ ਪੁੱਤਰ ਨੂੰ ਕੈਨੇਡਾ ਦਾ ਵਰਕ ਪਰਮਿਟ ਦਿਵਾਉਣ ਦੇ ਨਾਂ ‘ਤੇ 35 ਲੱਖ ਰੁਪਏ ਠੱਗੇ ਗਏ ਸਨ ਅਤੇ ਇਸ ਸਬੰਧੀ ਦੋਸ਼ੀ ਦੇ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਇਸ ਮਾਮਲੇ ਵਿਚ ਨਿਹਾਲ ਸਿੰਘ ਵਾਲਾ ਦੀ ਮਾਣਯੋਗ ਅਦਾਲਤ ਵਲੋਂ ਡਰਾਈਵਰ ਏਜੰਟ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਸ ਖ਼ਿਲਾਫ਼ ਸਜ਼ਾ ਦਾ ਫ਼ੈਸਲਾ ਸੁਣਾਇਆ ਗਿਆ ਸੀ ਜਿਸ ਤੋਂ ਬਾਅਦ ਟਰੈਵਲ ਏਜੰਟ ਨੇ ਮੋਗਾ ਦੀ ਮਾਨਯੋਗ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿਚ ਅਪੀਲ ਦਾਇਰ ਕੀਤੀ ਸੀ ਮਾਣਯੋਗ ਅਦਾਲਤ ਵਲੋਂ ਪੀੜਤ ਧਿਰ ਦੇ ਵਕੀਲ ਪਰਮਿੰਦਰ ਸਿੰਘ ਮਧੇਕੇ ਅਤੇ ਦਲਜੀਤ ਸਿੰਘ ਧਾਲੀਵਾਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਟਰੈਵਲ ਏਜੰਟ ਦੀ ਅਪੀਲ ਨੂੰ ਖ਼ਾਰਜ ਕਰਦਿਆਂ ਸਜ਼ਾ ਨੂੰ ਬਰਕਰਾਰ ਰੱਖਿਆ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਭੁੱਲਰ ਕੋਟ ਈਸੇ ਖਾਂ ਤੋਂ ਅਕਾਲੀ ਦਲ ਦੇ ਸਰਪ੍ਰਸਤ ਨਿਯੁਕਤ ਅਗਲੀ ਖ਼ਬਰ ਪਰਮਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਅਰਥੀਆਂ ਸਾੜੀਆ...
Ad Position 24