ਨਛੱਤਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)-ਅੱਜ ਪਿੰਡ ਕਪੂਰੇ (ਮੋਗਾ) ਵਿਖੇ ਨਛੱਤਰ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਵਿਖੇ ਪਾਏ ਗਏ। ਭਾਈ ਬਲਦੇਵ ਸਿੰਘ ਦੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ।
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)-ਅੱਜ ਪਿੰਡ ਕਪੂਰੇ (ਮੋਗਾ) ਵਿਖੇ ਨਛੱਤਰ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਵਿਖੇ ਪਾਏ ਗਏ। ਭਾਈ ਬਲਦੇਵ ਸਿੰਘ ਦੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ। ਇਸ ਸਮੇਂ ਵੱਖ-ਵੱਖ ਪਾਰਟੀਆਂ ਦੇ ਆਗੂ, ਰਿਸ਼ਤੇਦਾਰ, ਪਿੰਡ ਨਿਵਾਸੀ, ਪੰਚ ਸਰਪੰਚ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਸ਼ਰਧਾਂਜਲੀ ਸਮਾਗਮ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਰਜਿੰਦਰ ਸਿੰਘ ਕਪੂਰੇ ਵਲੋਂ ਸਵ: ਨਛੱਤਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਆਈਆਂ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਸਮੇਂ ਸਰਪੰਚ ਗੁਰਚਰਨ ਸਿੰਘ, ਕੁਲਵੰਤ ਸਿੰਘ ਸੰਘਲਾਂ ਚੇਅਰਮੈਨ, ਗੁਰਸੇਵਕ ਸਿੰਘ ਸੱਦਾ ਸਿੰਘ ਵਾਲਾ, ਬਾਬਾ ਬਲਵੀਰ ਦਾਸ, ਸੋਹਣ ਦਾਸ ਗਊਸ਼ਾਲਾ ਵਾਲੇ, ਸਰਪੰਚ ਬਲਦੇਵ ਸਿੰਘ ਦਾਇਆ, ਮਲਕੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਆਦਿ ਹਾਜ਼ਰ ਸਨ।