25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮਾਹਲਾ ਕਲਾਂ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਨੱਥੂਵਾਲਾ ਗਰਬੀ, 25 ਅਕਤੂਬਰ (ਨਵਦੀਪ ਸਿੰਘ)-ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਇਸ ਮਾਮਲੇ ਵਿਚ ਇਨਸਾਫ਼ ਲਈ ਬਣੀ ਐਕਸ਼ਨ ਕਮੇਟੀ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਭਰ ਦੇ ਹਰ ਪਿੰਡ/ਸ਼ਹਿਰ ਵਿਚ ‘ਝਾੜੂ ਫੂਕਣ’ ਦਾ ਜੋ ਐਲਾਨ ਕੀਤਾ ਗਿਆ ਸੀ, ਨੂੰ ਮੁੱਖ ਰੱਖਦਿਆਂ ਅੱਜ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾਹਲਾ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਕਿਰਤੀ ਕਿਸਾਨ ਯੂਨੀਅਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰਾਂ ਨੇ ਰਲ ਮਿਲ ਕੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘’ਝਾੜੂ’’ ਨੂੰ ਵੱਡੀ ਗਿਣਤੀ ਵਿਚ ਅੱਗ ਲਾ ਕੇ ਵਿਰੋਧ ਦਰਜ ਕਰਵਾਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਮਾਹਲਾ ਨੇ ਕਿਹਾ ਅਸੀ ਪਰਿਵਾਰ ਅਤੇ ਕਮੇਟੀ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਨਸ਼ੇ ਦੇ ਖ਼ਿਲਾਫ਼ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਦੇ ਇਸ ਸੰਘਰਸ਼ ਵਿਚ ਸ਼੍ਰੋਮਣੀ ਅਕਾਲੀ ਦਲ ਹਰ ਸਮੇਂ ਨਾਲ ਖੜ੍ਹਾ ਹੈ ਤੇ ਅੱਗੇ ਵੀ ਦਿੱਤੇ ਜਾਣ ਵਾਲੇ ਹਰ ਪ੍ਰੋਗਰਾਮ ਦਾ ਪੂਰਨ ਸਮਰਥਨ ਕਰੇਗਾ।

Ad Position 21
No active advertisement
ਅਜੀਤ ਡੈਸਕ 26-10-2026
ਨੱਥੂਵਾਲਾ ਗਰਬੀ, 25 ਅਕਤੂਬਰ (ਨਵਦੀਪ ਸਿੰਘ)-ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਇਸ ਮਾਮਲੇ ਵਿਚ ਇਨਸਾਫ਼ ਲਈ ਬਣੀ ਐਕਸ਼ਨ ਕਮੇਟੀ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਭਰ ਦੇ ਹਰ ਪਿੰਡ/ਸ਼ਹਿਰ ਵਿਚ ‘ਝਾੜੂ ਫੂਕਣ’ ਦਾ ਜੋ ਐਲਾਨ ਕੀਤਾ ਗਿਆ ਸੀ, ਨੂੰ ਮੁੱਖ ਰੱਖਦਿਆਂ ਅੱਜ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾਹਲਾ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਕਿਰਤੀ ਕਿਸਾਨ ਯੂਨੀਅਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰਾਂ ਨੇ ਰਲ ਮਿਲ ਕੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘’ਝਾੜੂ’’ ਨੂੰ ਵੱਡੀ ਗਿਣਤੀ ਵਿਚ ਅੱਗ ਲਾ ਕੇ ਵਿਰੋਧ ਦਰਜ ਕਰਵਾਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਮਾਹਲਾ ਨੇ ਕਿਹਾ ਅਸੀ ਪਰਿਵਾਰ ਅਤੇ ਕਮੇਟੀ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਨਸ਼ੇ ਦੇ ਖ਼ਿਲਾਫ਼ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਦੇ ਇਸ ਸੰਘਰਸ਼ ਵਿਚ ਸ਼੍ਰੋਮਣੀ ਅਕਾਲੀ ਦਲ ਹਰ ਸਮੇਂ ਨਾਲ ਖੜ੍ਹਾ ਹੈ ਤੇ ਅੱਗੇ ਵੀ ਦਿੱਤੇ ਜਾਣ ਵਾਲੇ ਹਰ ਪ੍ਰੋਗਰਾਮ ਦਾ ਪੂਰਨ ਸਮਰਥਨ ਕਰੇਗਾ। ਇਸ ਮੌਕੇ ਸਰਪੰਚ ਜਰਨੈਲ ਸਿੰਘ ਮਾਹਲਾ ਕਲਾਂ, ਬਲਵੀਰ ਸਿੰਘ, ਗੁਰਦੀਪ ਸਿੰਘ ਸਾਬਕਾ ਸਰਪੰਚ, ਜੋਗਿੰਦਰ ਸਿੰਘ ਪੰਚ, ਗੁਰਚਰਨ ਸਿੰਘ ਪੰਚ, ਕਰਮ ਸਿੰਘ ਮਾਹਲਾ ਕਲਾਂ, ਜਗਰੂਪ ਸਿੰਘ, ਸਾਧੂ ਸਿੰਘ, ਸਰਬਜੀਤ ਸਿੰਘ, ਬਲਤੇਜ ਸਿੰਘ, ਸੁਖਦੇਵ ਸਿੰਘ, ਰਾਮਪਾਲ ਸਿੰਘ, ਜਸਵੀਰ ਸਿੰਘ, ਦਰਸਨ ਸਿੰਘ, ਬਹਾਲ ਸਿੰਘ, ਨਿਰਮਲ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ, ਕਰਮਜੀਤ ਸਿੰਘ ਅਤੇ ਹਰਬੰਸ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਸਕੂਲ ਕੁੱਸਾ ਵਿਖੇ ਮਾਨਸਿਕ ਸਿਹਤ ਅਤੇ ਵਿਦਿਆਰਥੀਆਂ ਦੀ ਤੰਦਰੁਸਤੀ ਸਬੰਧੀ ਸਮਰੱਥਾ ਵਿਕਾਸ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਨਛੱਤਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ
Ad Position 24