25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੀ ਅੱਠਵੀਂ ਅਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਠੱਠੀ ਭਾਈ, 25 ਅਕਤੂਬਰ (ਜਗਰੂਪ ਸਿੰਘ ਮਠਾੜੂ)-ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਵਿਖੇ ਹਰ ਸਾਲ ਕਰਵਾਈ ਜਾਣ ਵਾਲੀ ਅਥਲੈਟਿਕਸ ਮੀਟ ਇਸ ਸਾਲ ਵੀ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਸਮਾਪਤ ਹੋਈ। ਇਹ ਅੱਠਵੀਂ ਸਲਾਨਾ ਸਪੋਰਟਸ ਮੀਟ ਤਿੰਨ ਦਿਨ ਚੱਲੀ।

Ad Position 21
No active advertisement
ਅਜੀਤ ਡੈਸਕ 26-10-2026
ਠੱਠੀ ਭਾਈ, 25 ਅਕਤੂਬਰ (ਜਗਰੂਪ ਸਿੰਘ ਮਠਾੜੂ)-ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਵਿਖੇ ਹਰ ਸਾਲ ਕਰਵਾਈ ਜਾਣ ਵਾਲੀ ਅਥਲੈਟਿਕਸ ਮੀਟ ਇਸ ਸਾਲ ਵੀ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਸਮਾਪਤ ਹੋਈ। ਇਹ ਅੱਠਵੀਂ ਸਲਾਨਾ ਸਪੋਰਟਸ ਮੀਟ ਤਿੰਨ ਦਿਨ ਚੱਲੀ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਅਥਲੈਟਿਕਸ ਮੀਟ ਦੇ ਤੀਜੇ ਅਤੇ ਆਖ਼ਰੀ ਦਿਨ ਵਿਦਿਆਰਥੀਆਂ ਨੇ ਬੜੇ ਜੋਸ਼ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਫਨੀ ਗੇਮਜ਼ ਦੇ ਨਾਲ-ਨਾਲ ਸਰੀਰਕ ਫੁਰਤੀ, ਤਾਲਮੇਲ, ਅਨੁਸ਼ਾਸਨ ਅਤੇ ਸਹਿਣਸ਼ੀਲਤਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਜੀ. ਐਸ. ਪੀ. ਐਸ. ਵਾਰੀਅਰ ਚੈਲੇਂਜ ਵਿਚ ਵੀ ਪੂਰੇ ਜੋਸ਼ ਨਾਲ ਭਾਗ ਲਿਆ, ਜਿਸ ਰਾਹੀਂ ਉਨ੍ਹਾਂ ਦੀ ਸਰੀਰਕ ਸਮਰੱਥਾ ਅਤੇ ਫੁਰਤੀ ਦਾ ਮੁਲਾਂਕਣ ਕੀਤਾ ਗਿਆ। ਤੀਜੇ ਦਿਨ ਦੇ ਖੇਡ ਸਮਾਗਮ ਵਿਚ ਭਾਰਤ ਦੀ ਪ੍ਰਸਿੱਧ ਸ਼ਖ਼ਸੀਅਤ ਅਤੇ ਸਾਈਕਲਿੰਗ ਖੇਤਰ ਨਾਲ ਜੁੜੇ ਪਰਵਿੰਦਰ ਸਿੰਘ ਕੋਟਕਪੂਰਾ, ਸੀਨੀਅਰ ਸੈਕੰਡਰੀ ਸਕੂਲ ਸਾਹੋ ਦੇ ਅਧਿਆਪਕ ਬਿੰਦਰਪਾਲ ਸਿੰਘ ਅਤੇ ਡੀ.ਪੀ. ਰਾਜਵਿੰਦਰ ਸਿੰਘ ਸਾਹੋਕੇ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਖੇਡਾਂ ‘ਚ ਭਾਗ ਲੈਣ ਵਾਲੇ ਅਤੇ ਵੱਖ-ਵੱਖ ਮੁਕਾਬਲਿਆਂ ਵਿਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਸਟੇਜ ਸਕੱਤਰ ਦੀ ਭੂਮਿਕਾ ਮੈਡਮ ਪਰਵਿੰਦਰ ਕੌਰ, ਕਿਰਨਦੀਪ ਕੌਰ, ਅੰਮ੍ਰਿਤਪਾਲ ਕੌਰ ਅਤੇ ਗੁਰਪ੍ਰੀਤ ਕੌਰ ਨੇ ਬਾਖ਼ੂਬੀ ਨਿਭਾਈ। ਡੀ.ਪੀ. ਅਵਤਾਰ ਸਿੰਘ ਸਾਹੋਕੇ, ਸੁਖਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕਮਲਜੀਤ ਕੌਰ ਅਤੇ ਸੁਖਵੀਰ ਕੌਰ ਆਦਿ ਤੋਂ ਇਲਾਵਾ ਸਮੁੱਚੇ ਸਕੂਲ ਸਟਾਫ਼ ਨੂੰ ਇਸ ਸਪੋਰਟਸ ਮੀਟ ਨੂੰ ਸਫਲ ਬਣਾਉਣ ਲਈ ਵਡਮੁੱਲਾ ਯੋਗਦਾਨ ਪਾਇਆ। ਇਸ ਮੌਕੇ ਪ੍ਰਿੰਸੀਪਲ ਗੁਰਸੇਵਕ ਸਿੰਘ ਚਾਨੀ ਅਤੇ ਸਕੂਲ ਮੈਨੇਜਮੈਂਟ ਦੇ ਮੈਂਬਰ ਗੁਰਨੈਬ ਸਿੰਘ ਅਕਾਲੀ, ਜਸਵਿੰਦਰ ਸਿੰਘ ਬਰਾੜ ਅਤੇ ਜਸਕਰਨ ਸਿੰਘ ਅਕਾਲੀ ਵਲੋਂ ਵਿਸ਼ੇਸ਼ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਖੇਡ ਮੇਲਾ ਹਰ ਸਾਲ ਵਿਦਿਆਰਥੀਆਂ ਵਿਚ ਖੇਡ ਭਾਵਨਾ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾਂਦਾ ਹੈ। ਇਸ ਤਰ੍ਹਾਂ ਗਿਆਨ ਸਾਗਰ ਪਬਲਿਕ ਸਕੂਲ ਦੀ ਅੱਠਵੀਂ ਅਥਲੈਟਿਕਸ ਮੀਟ ਖ਼ੁਸ਼ੀ, ਉਤਸ਼ਾਹ ਅਤੇ ਯਾਦਗਾਰੀ ਪਲਾਂ ਨਾਲ ਸੰਪੰਨ ਹੋਈ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਕਰੀਅਰ ਕਾਉਂਸਲਿੰਗ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੀ ਨਵੀਂ ਕਰਜ਼ਾ ਨੀਤੀ ਸਰਕਾਰ ਦੀ ਕਿਸਾਨ ਵਿਰੋਧੀ ਮਾਨਸਿਕਤਾ ਦਾ ਸਬੂਤ- ਬਹਿਰਾਮ ਕੇ, ਮਸੀਤਾਂ
Ad Position 24