25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਬਾਘਾ ਪੁਰਾਣਾ ਵਿਖੇ ਸ਼ੋਭਾ ਯਾਤਰਾ ਕੱਢੀ

ਬਾਘਾ ਪੁਰਾਣਾ, 25 ਅਕਤੂਬਰ (ਟਿੰਕੂ ਕਾਠਪਾਲ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਮੁੱਖ ਰੱਖਦਿਆਂ ਵਾਲਮੀਕਿ ਸਭਾ ਰਜਿਸਟਰਡ ਬਾਘਾ ਪੁਰਾਣਾ, ਸਫਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਅਤੇ ਸਮੂਹ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਸ਼ੋਭਾ ਯਾਤਰਾ ਵਿਚ ਭਗਵਾਨ ਵਾਲਮੀਕਿ ਦੇ ਸਰੂਪ ਤੋਂ ਇਲਾਵਾ ਭਗਵਾਨ ਸ੍ਰੀ ਰਾਮ ਚੰਦਰ ਜੀ ਅਤੇ ਲਵ-ਕੁਸ਼ ਦੀਆਂ ਮਨਮੋਹਕ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।

Ad Position 21
No active advertisement
ਅਜੀਤ ਡੈਸਕ 26-10-2026
ਬਾਘਾ ਪੁਰਾਣਾ, 25 ਅਕਤੂਬਰ (ਟਿੰਕੂ ਕਾਠਪਾਲ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਮੁੱਖ ਰੱਖਦਿਆਂ ਵਾਲਮੀਕਿ ਸਭਾ ਰਜਿਸਟਰਡ ਬਾਘਾ ਪੁਰਾਣਾ, ਸਫਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਅਤੇ ਸਮੂਹ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਸ਼ੋਭਾ ਯਾਤਰਾ ਵਿਚ ਭਗਵਾਨ ਵਾਲਮੀਕਿ ਦੇ ਸਰੂਪ ਤੋਂ ਇਲਾਵਾ ਭਗਵਾਨ ਸ੍ਰੀ ਰਾਮ ਚੰਦਰ ਜੀ ਅਤੇ ਲਵ-ਕੁਸ਼ ਦੀਆਂ ਮਨਮੋਹਕ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਸ਼ੋਭਾ ਯਾਤਰਾ ਦੌਰਾਨ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਾਲਮੀਕਿ ਸਭਾ ਦੇ ਪ੍ਰਧਾਨ ਵੀਰ ਪ੍ਰਕਾਸ਼, ਜ਼ਿਲ੍ਹਾ ਮੋਗਾ ਦੇ ਚੇਅਰਮੈਨ ਮਾਤਾ ਦੀਨ, ਕਰਮ ਚੰਦ, ਬਾਘਾ ਪੁਰਾਣਾ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਅਤੇ ਪ੍ਰਧਾਨ ਪੱਪੂ ਸਿੰਘ ਵਲੋਂ ਮੁੱਖ ਮਹਿਮਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਾਘਾ ਪੁਰਾਣਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਪੰਜਾਬ ਰਾਈਸ ਇੰਡਸਟਰੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਗਰਗ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਕੇਵਲ ਕ੍ਰਿਸ਼ਨ ਗਰਗ ਵਲੋਂ ਵਿਸ਼ੇਸ਼ ਪੂਜਾ ਕਰਨ ਉਪਰੰਤ ਰੀਬਨ ਕੱਟ ਕੇ ਅਤੇ ਝੰਡੀ ਦਿਖਾ ਕੇ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਆਗੂਆਂ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਸਮੂਹ ਵਾਲਮੀਕਿ ਭਾਈਚਾਰੇ ਅਤੇ ਸ਼ਹਿਰ ਨਿਵਾਸੀਆਂ ਨੂੰ ਵਧਾਈ ਦਿੱਤੀ। ਸ਼ੋਭਾ ਯਾਤਰਾ ਦਾ ਸ਼ਹਿਰ ਨਿਵਾਸੀਆਂ ਵਲੋਂ ਥਾਂ-ਥਾਂ ’ਤੇ ਫੁਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਲੰਗਰ ਵੀ ਲਗਾਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪਵਨ ਢੰਡ, ਵਪਾਰ ਮੰਡਲ ਦੇ ਪ੍ਰਧਾਨ ਪਵਨ ਗੋਇਲ, ਚੈਰੀ ਭਾਟੀਆ, ਜਗਜੀਤ ਸਿੰਘ ਲੰਗੇਆਣਾ, ਮਨੀ, ਗੱਬਰ ਸਮੇਤ ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਧੂਰੀ ਫੇਰੀ ਤੋਂ ਪਹਿਲਾਂ ਭਾਜਪਾ ਆਗੂ ਰਣਦੀਪ ਸਿੰਘ ਦਿਓਲ ਘਰ ’ਚ ਨਜ਼ਰਬੰਦ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਕਰੀਅਰ ਕਾਉਂਸਲਿੰਗ ਸੈਮੀਨਾਰ ਕਰਵਾਇਆ
Ad Position 24