ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਨੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ
ਮੋਗਾ, 26 ਅਕਤੂਬਰ (ਅਸ਼ੋਕ ਬਾਂਸਲ)-ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵਲੋਂ ਬਹੋਨਾ ਰੋਡ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਕੁਲਦੀਪ ਸਿੰਘ ਸੇਖਾ ਅਤੇ ਚਰਨਜੀਤ ਸਿੰਘ ਚੌਧਰੀ ਨੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੀ ਪੂਜਾ-ਅਰਚਨਾ ਦੀ ਰਸਮ ਅਦਾ ਕੀਤੀ।
ਮੋਗਾ, 26 ਅਕਤੂਬਰ (ਅਸ਼ੋਕ ਬਾਂਸਲ)-ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵਲੋਂ ਬਹੋਨਾ ਰੋਡ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਕੁਲਦੀਪ ਸਿੰਘ ਸੇਖਾ ਅਤੇ ਚਰਨਜੀਤ ਸਿੰਘ ਚੌਧਰੀ ਨੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੀ ਪੂਜਾ-ਅਰਚਨਾ ਦੀ ਰਸਮ ਅਦਾ ਕੀਤੀ। ਇਸ ਦੌਰਾਨ ਬਾਬਾ ਕੁਲਦੀਪ ਸਿੰਘ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਕੁਲਦੀਪ ਸਿੰਘ ਨੇ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਰਾਮਾਇਣ ਦੀ ਰਚਨਾ ਕਰਕੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਅਤੇ ਆਦਰਸ਼ਾਂ ਨੂੰ ਪੂਰੀ ਦੁਨੀਆ ਵਿਚ ਅਮਰ ਕਰ ਦਿੱਤਾ। ਦਲ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਗਿੱਲ ਨੇ ਸਮਾਗਮ ਵਿਚ ਪਹੁੰਚੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਗਰੂਪ ਸਿੰਘ, ਦਰਸ਼ਨ ਸਿੰਘ ਪੰਮਾ, ਪਰਮਿੰਦਰ ਸਿੰਘ ਸਫ਼ਰੀ, ਰਾਹੁਲ, ਵਿਸ਼ਾਲ ਰਾਜਪੂਤ, ਚਮਕੌਰ ਸਿੰਘ, ਗੁਰਮੇਲ ਸਿੰਘ ਬਰਾੜ, ਮੇਘਰਾਜ, ਸੁਖਵਿੰਦਰ ਸਿੰਘ ਘਾਰੂ, ਬਲਵਿੰਦਰ ਸਿੰਘ, ਮੰਗੂ ਸਿੰਘ, ਨਿੰਦੂ ਸਿੰਘ, ਜਸਵੀਰ ਸਿੰਘ, ਗੁਰਮੇਲ ਸਿੰਘ ਖ਼ਾਲਸਾ, ਵਿਨੋਦ ਗਿੱਲ, ਗੁੱਗੂ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਲੰਗਰ ਅਤੁੱਟ ਵਰਤਾਇਆ ਗਿਆ।