ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ
ਨਿਹਾਲ ਸਿੰਘ ਵਾਲਾ, 27 ਅਕਤੂਬਰ (ਖ਼ਾਲਸਾ)-ਦਰਬਾਰ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਆਸ਼ਰਮ ਲੋਪੋ ਵਿਖੇ ਪੁੰਨਿਆਂ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਜਾਏ ਗਏ ਦੀਵਾਨਾਂ ‘ਚ ਸੰਪ੍ਰਦਾਇ ਲੋਪੋਂ ਦੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਸੁਆਮੀ ਸੰਤ ਦਰਬਾਰਾ ਸਿੰਘ ਦੇ ਰਚਿਤ ਕਾਵਿ ਸੰਗ੍ਰਹਿ ‘ਚੋਂ ਇਤਿਹਾਸਕ ਗਾਥਾਵਾਂ ਸੁਣਾ ਕੇ ਨਿਹਾਲ ਕੀਤਾ।
ਨਿਹਾਲ ਸਿੰਘ ਵਾਲਾ, 27 ਅਕਤੂਬਰ (ਖ਼ਾਲਸਾ)-ਦਰਬਾਰ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਆਸ਼ਰਮ ਲੋਪੋ ਵਿਖੇ ਪੁੰਨਿਆਂ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਜਾਏ ਗਏ ਦੀਵਾਨਾਂ ‘ਚ ਸੰਪ੍ਰਦਾਇ ਲੋਪੋਂ ਦੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਸੁਆਮੀ ਸੰਤ ਦਰਬਾਰਾ ਸਿੰਘ ਦੇ ਰਚਿਤ ਕਾਵਿ ਸੰਗ੍ਰਹਿ ‘ਚੋਂ ਇਤਿਹਾਸਕ ਗਾਥਾਵਾਂ ਸੁਣਾ ਕੇ ਨਿਹਾਲ ਕੀਤਾ। ਉਪਰੰਤ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ਼ਬਦ ਦੀ ਕਥਾ ਕਰਦਿਆਂ ਕਿਹਾ ਕਿ ਜਿਨ੍ਹਾਂ ਵਡਭਾਗੀਆਂ ਦੇ ਮਨ ਨੂੰ ਪ੍ਰਭੂ ਦੇ ਨਾਮ ਦਾ ਰੰਗ ਚੜ੍ਹ ਜਾਂਦਾ ਹੈ , ਪ੍ਰਮਾਤਮਾ ਉਨ੍ਹਾਂ ਦੇ ਨਜ਼ਦੀਕ ਉਨ੍ਹਾਂ ਦੇ ਹਿਰਦੇ ਅੰਦਰ ਪ੍ਰਗਟ ਹੋ ਜਾਂਦਾ ਹੈ। ਇਸ ਮੌਕੇ ਭਗੀਰਥ ਸਿੰਘ ਗਿੱਲ ਲੋਪੋ, ਜਥੇਦਾਰ ਸੁਖਚੈਨ ਸਿੰਘ, ਗਿਆਨੀ ਰਜਿੰਦਰ ਸਿੰਘ ਛੱਜਾਂ ਵਾਲ, ਜਥੇਦਾਰ ਮੱਖਣ ਸਿੰਘ ਗਊਸ਼ਾਲਾ, ਮਿਸਤਰੀ ਬਸੰਤ ਸਿੰਘ ਲੋਪੋ, ਕੁਲਵੰਤ ਸਿੰਘ ਰਸੂਲਪੁਰ, ਮਹਿੰਦਰ ਸਿੰਘ ਦੌਧਰ, ਨਛੱਤਰ ਸਿੰਘ ਢੁੱਡੀਕੇ, ਬੂਟਾ ਸਿੰਘ ਹਠੂਰ, ਜਗਜੀਤ ਸਿੰਘ ਲੋਪੋ, ਭੋਲਾ ਸਿੰਘ ਧੂੜਕੋਟ, ਮੈਂਬਰ ਬਲੌਰ ਸਿੰਘ ਲੱਖਾ, ਗੁਰਨਾਮ ਸਿੰਘ ਦੇਹੜਕਾ, ਹਰਨੇਕ ਸਿੰਘ ਲੱਖਾ, ਸੁਰਜੀਤ ਸਿੰਘ ਮੱਲ੍ਹਾ, ਦਰਸ਼ਨ ਸਿੰਘ ਜਗਰਾਉਂ, ਮਹਿੰਦਰ ਸਿੰਘ ਜਗਰਾਉਂ, ਅਜੈਬ ਸਿੰਘ ਚੌਂਕੀਮਾਨ, ਮੈਂਬਰ ਸੁਦਾਗਰ ਸਿੰਘ ਰਸੂਲਪੁਰ, ਜਗਜੀਤ ਸਿੰਘ ਜੱਗਾ ਭਾਊ ਤਾਰਾ ਸਿੰਘ ਮਾਨੋਚਾਹਲ ਤੋਂ ਇਲਾਵਾ ਇਲਾਕੇ ਭਰ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ।