ਮੋਗਾ ’ਚ ਗੋਲੀਕਾਂਡ ਦੌਰਾਨ ਦੋ ਵਿਅਕਤੀਆਂ ਦੀ ਮੌਤ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹਦੀ ਹੈ-ਡਾ. ਸੀਮਾਂਤ ਗਰਗ
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਚ ਬੀਤੇ ਦਿਨੀਂ ਹੋਏ ਗੋਲੀਕਾਂਡ ਦੌਰਾਨ ਦੋ ਵਿਅਕਤੀਆਂ ਦੀ ਮੌਤ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹਦੀ ਹੈ। ਪੰਜਾਬ ਵਿਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਰਹੀ ਅਤੇ ਗ਼ਲਤ ਅਨਸਰਾਂ ‘ਤੇ ਪੁਲਿਸ ਪ੍ਰਸ਼ਾਸਨ ਦਾ ਕੋਈ ਕੰਟਰੋਲ ਨਹੀਂ ਹੈ।
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਚ ਬੀਤੇ ਦਿਨੀਂ ਹੋਏ ਗੋਲੀਕਾਂਡ ਦੌਰਾਨ ਦੋ ਵਿਅਕਤੀਆਂ ਦੀ ਮੌਤ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹਦੀ ਹੈ। ਪੰਜਾਬ ਵਿਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਰਹੀ ਅਤੇ ਗ਼ਲਤ ਅਨਸਰਾਂ ‘ਤੇ ਪੁਲਿਸ ਪ੍ਰਸ਼ਾਸਨ ਦਾ ਕੋਈ ਕੰਟਰੋਲ ਨਹੀਂ ਹੈ। ਇਹ ਵਿਚਾਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਭਾਜਪਾ ਮੈਡੀਕਲ ਸੈਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਮੋਗਾ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਦੋ ਹੋਰਾਂ ਦੇ ਜ਼ਖ਼ਮੀ ਹੋਣ ਦੀ ਘਟਨਾ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ। ਇਸ ਕਾਰਨ ਸੂਬੇ ਭਰ ਵਿਚ ਗ਼ਲਤ ਅਨਸਰ ਦਿਨ-ਦਿਹਾੜੇ ਗੋਲੀਆਂ ਚਲਾ ਕੇ ਬੇਕਸੂਰ ਲੋਕਾਂ ਦੀਆਂ ਜਾਨਾਂ ਲੈ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿਚ ਨਾਕਾਮ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ ਮੌਕੇ ‘ਤੇ ਕਾਬੂ ਨਾ ਕਰ ਸਕਣਾ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਵਿਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਡਾ. ਗਰਗ ਨੇ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।