ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ
ਫ਼ਤਿਹਗੜ੍ਹ ਪੰਜਤੂਰ, 25 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਮੁਖੀ ਮਾਸਟਰ ਸ਼ਮਸ਼ੇਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪੜ੍ਹਾਈ ਪ੍ਰਤੀ ਦਿਖਾਈ ਦਿਲਚਸਪੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।
ਫ਼ਤਿਹਗੜ੍ਹ ਪੰਜਤੂਰ, 25 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸਰਕਾਰੀ ਮਿਡਲ ਸਕੂਲ ਧਰਮ ਸਿੰਘ ਵਾਲਾ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਮੁਖੀ ਮਾਸਟਰ ਸ਼ਮਸ਼ੇਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪੜ੍ਹਾਈ ਪ੍ਰਤੀ ਦਿਖਾਈ ਦਿਲਚਸਪੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਮੁਖੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਜ਼ਿੰਦਗੀ ਵਿਚ ਸਿੱਖਿਆ ਦਾ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਦਾ ਮੁੱਖ ਮਕਸਦ ਉਨ੍ਹਾਂ ਦੀ ਹੌਸਲਾ ਅਫਜਾਈ ਕਰਨਾ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਵਿਚ ਬਿਹਤਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ, ਮਾਪਿਆਂ ਦੀਆਂ ਉਮੀਦਾਂ ‘ਤੇ ਖਰੇ ਉੱਤਰਨ ਅਤੇ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰ ਵੀ ਅਪਣਾਉਣ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਸੇਵਕ ਸਿੰਘ, ਨਿਰਮਲਜੀਤ ਸਿੰਘ, ਵਰਿੰਦਰ ਸਿੰਘ, ਮੈਡਮ ਸਰਬਜੀਤ ਕੌਰ, ਐਸਮੀਨ ਕੌਰ, ਲਵਪ੍ਰੀਤ ਕੌਰ ਆਦਿ ਹਾਜ਼ਰ ਸਨ।