27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹੇਮਕੁੰਟ ਸਕੂਲ ਵਿਖੇ ਕਰਵਾਇਆ ਗਿਆ ਕਰੀਅਰ ਗਾਈਡੈਂਸ ਸੈਮੀਨਾਰ

ਕੋਟ ਈਸੇ ਖਾਂ, 27 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਕਰੀਅਰ ਗਾਈਡੈਂਸ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਬਾਰ੍ਹਵੀਂ ਜਮਾਤ ਤੋਂ ਬਾਅਦ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਵੱਖ-ਵੱਖ ਕੋਰਸਾਂ ਅਤੇ ਕਰੀਅਰ ਦੇ ਮੌਕਿਆਂ ਬਾਰੇ ਜਾਣਕਾਰੀ ਦੇਣਾ ਸੀ।

Ad Position 21
No active advertisement
ਅਜੀਤ ਡੈਸਕ 28-10-2026
ਕੋਟ ਈਸੇ ਖਾਂ, 27 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਕਰੀਅਰ ਗਾਈਡੈਂਸ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਬਾਰ੍ਹਵੀਂ ਜਮਾਤ ਤੋਂ ਬਾਅਦ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਵੱਖ-ਵੱਖ ਕੋਰਸਾਂ ਅਤੇ ਕਰੀਅਰ ਦੇ ਮੌਕਿਆਂ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਐਲ.ਪੀ.ਯੂ. ਤੋਂ ਪਹੁੰਚੇ ਪੰਕਜ ਵਿਜ ਡਿਪਟੀ ਡਾਇਰੈਕਟਰ, ਜਗਦੀਪ ਸਿੰਘ ਟੈਰੀਟਰੀ ਇੰਚਾਰਜ, ਰਿਸ਼ਭ ਸ਼ਰਮਾ ਟੈਰੀਟਰੀ ਇੰਚਾਰਜ ਅਤੇ ਦੀਪਕ ਜੋਸ਼ੀ ਅਫਸਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਵਿਦਿਆਰਥੀ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਇੰਜੀਨੀਅਰਿੰਗ, ਬੀ.ਟੈਕ, ਮੈਕੇਨੀਕਲ ਇੰਜੀਨੀਅਰਿੰਗ, ਇਲੈਕਟ੍ਰੀਕਲ ਇੰਜੀਨੀਅਰਿੰਗ, ਕੰਪਿਊਟਰ ਐਪਲੀਕੇਸ਼ਨ (ਬੀ.ਸੀ.ਏ.), ਕਾਮਰਸ, ਬੀ.ਕਾਮ, ਲਾਅ, ਖੇਤੀਬਾੜੀ, ਅਰਥਸ਼ਾਸਤਰ, ਲਾਇਬ੍ਰੇਰੀ ਸਾਇੰਸ, ਸਿੱਖਿਆ, ਫਾਈਨ ਆਰਟਸ ਅਤੇ ਪਰਫਾਰਮਿੰਗ ਆਰਟਸ ਵਰਗੇ ਖੇਤਰਾਂ ਵਿਚ ਆਪਣੀ ਪੜ੍ਹਾਈ ਜਾਰੀ ਰੱਖ ਸਕਦੇ ਹਨ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸਹੀ ਕੋਰਸ ਦੀ ਚੋਣ ਕਰਨ, ਆਪਣੀ ਦਿਲਚਸਪੀ ਨੂੰ ਪਛਾਣਨ ਅਤੇ ਭਵਿੱਖ ਵਿਚ ਵਧੀਆ ਕਰੀਅਰ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਐਲ.ਪੀ.ਯੂ. ਦੀ ਟੀਮ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨੈਤਿਕ ਸਿੱਖਿਆ ਮੁਕਾਬਲੇ ’ਚ ਸਕੂਲ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਸ੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਦੀ ਨਿਸ਼ਾਨ ਅਤੇ ਕਲਸ਼ ਸ਼ੋਭਾ ਯਾਤਰਾ 21 ਨਵੰਬਰ ਨੂੰ
Ad Position 24