27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਕੋਈ ਕਾਰਵਾਈ ਨਹੀਂ ਹੋਣ ਦਿਆਂਗੇ-ਰਾਣਾ ਰਣਬੀਰ ਸਿੰਘ

ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਜੋਨ ਧਰਮਕੋਟ ਦੇ ਪਿੰਡ ਚੱਕ ਕੰਨੀਆਂ ਵਿਖੇ ਮੀਟਿੰਗ ਕਰਕੇ ਕਮੇਟੀ ਦਾ ਗਠਨ ਕੀਤਾ ਤੇ ਇਕਾਈ ਪ੍ਰਧਾਨ ਸੁਖਰਾਜ ਸਿੰਘ, ਸਕੱਤਰ ਪਰਮਜੀਤ ਸਿੰਘ, ਖ਼ਜ਼ਾਨਚੀ ਮਨਜੀਤ ਸਿੰਘ ਚੰਦ, ਸੀਨੀ: ਮੀਤ ਪ੍ਰਧਾਨ ਬੂਟਾ ਸਿੰਘ, ਮੀਤ ਪ੍ਰਧਾਨ ਮੁਖਤਿਆਰ ਸਿੰਘ ਆਦਿ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਲਿਖਤੀ ਬਿਆਨ ਰਾਹੀਂ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਤੇ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਭਗਵੰਤ ਮਾਨ ਦੀ ਸਰਕਾਰ ਨੇ ਲੋਕਾਂ ਨੂੰ ਵੱਡੇ ਸੁਪਨੇ ਦਿਖਾਏ ਪਰ ਸੱਤਾ ਵਿਚ ਆਉਣ ਸਾਰ ਸਾਰੇ ਵਾਅਦੇ ਭੁੱਲ ਗਈ।

Ad Position 21
No active advertisement
ਅਜੀਤ ਡੈਸਕ 28-10-2026
ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਜੋਨ ਧਰਮਕੋਟ ਦੇ ਪਿੰਡ ਚੱਕ ਕੰਨੀਆਂ ਵਿਖੇ ਮੀਟਿੰਗ ਕਰਕੇ ਕਮੇਟੀ ਦਾ ਗਠਨ ਕੀਤਾ ਤੇ ਇਕਾਈ ਪ੍ਰਧਾਨ ਸੁਖਰਾਜ ਸਿੰਘ, ਸਕੱਤਰ ਪਰਮਜੀਤ ਸਿੰਘ, ਖ਼ਜ਼ਾਨਚੀ ਮਨਜੀਤ ਸਿੰਘ ਚੰਦ, ਸੀਨੀ: ਮੀਤ ਪ੍ਰਧਾਨ ਬੂਟਾ ਸਿੰਘ, ਮੀਤ ਪ੍ਰਧਾਨ ਮੁਖਤਿਆਰ ਸਿੰਘ ਆਦਿ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਲਿਖਤੀ ਬਿਆਨ ਰਾਹੀਂ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਤੇ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਭਗਵੰਤ ਮਾਨ ਦੀ ਸਰਕਾਰ ਨੇ ਲੋਕਾਂ ਨੂੰ ਵੱਡੇ ਸੁਪਨੇ ਦਿਖਾਏ ਪਰ ਸੱਤਾ ਵਿਚ ਆਉਣ ਸਾਰ ਸਾਰੇ ਵਾਅਦੇ ਭੁੱਲ ਗਈ। ਪੰਜਾਬ ਦੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਝਾੜੂ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਕਿਸਾਨ, ਮਜ਼ਦੂਰ, ਨੌਜਵਾਨ ਜਥੇਬੰਦੀ ਵਿਚ ਸ਼ਾਮਲ ਹੋ ਰਹੇ ਨੇ, ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋਣ ਕਰਕੇ ਦਿਨ ਦਿਹਾੜੇ ਕਤਲ ਹੋ ਰਹੇ ਨੇ, ਮੰਡੀਆਂ ਵਿਚ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ, ਡੇ.ਏ.ਪੀ. ਖਾਦ ਦੀ ਘਾਟ ਤੇ ਕਾਲਾਬਾਜ਼ਾਰੀ ਹੋ ਰਹੀ ਹੈ, ਨਸ਼ੇ ਦੇ ਸੌਦਾਗਰ ਸ਼ਰੇਆਮ ਪਿੰਡਾਂ ਸ਼ਹਿਰਾਂ ਵਿਚ ਨਸ਼ਾ ਵੇਚ ਰਹੇ ਨੇ ਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ, ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਲੁੱਟ ਬੰਦ ਕੀਤੀ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ ਤੇ ਸਰਕਾਰ ਬੈਂਕ ਅਧਿਕਾਰੀਆਂ ਨੂੰ ਪਿੰਡਾਂ ਵਿਚ ਜਾਣ ਤੋਂ ਰੋਕੇ ਨਹੀਂ ਤੇ ਪਿੰਡਾਂ ਵਿਚ ਆਏ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ, ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਕੋਈ ਵੀ ਕਾਰਵਾਈ ਕੀਤੀ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੂਰੇ ਪੰਜਾਬ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜੋਨ ਪ੍ਰਧਾਨ ਬਲਵੰਤ ਸਿੰਘ ਕਿਸ਼ਨਪੁਰਾ, ਰਾਜਵਿੰਦਰ ਸਿੰਘ ਫ਼ਤਿਹਪੁਰ, ਅਮਰੀਕ ਸਿੰਘ ਥਰੀਕੇ, ਮੁਖਤਿਆਰ ਸਿੰਘ, ਸਵਰਨ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ, ਰੂੜ ਸਿੰਘ, ਕੇਸਰ ਸਿੰਘ, ਕਰਨੈਲ ਸਿੰਘ, ਸੁਖਦੇਵ ਸਿੰਘ, ਕੁਲਵੀਰ ਸਿੰਘ, ਸੁਰਿੰਦਰਪਾਲ ਸਿੰਘ, ਰਜਿੰਦਰ ਸਿੰਘ, ਸੁਖਦੇਵ ਸਿੰਘ ਅੰਗਰੇਜ਼, ਚਰਨ ਸਿੰਘ, ਰਾਜਵਿੰਦਰ ਸਿੰਘ, ਅਨਮੋਲਪ੍ਰੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾਈ ਵਿਸਥਾਰੀ ਮੀਟਿੰਗ ਹੋਈ ਅਗਲੀ ਖ਼ਬਰ ਦਰਬਾਰ ਸੰਪ੍ਰਦਾਇ ਲੋਪੋ ਵਲੋਂ ਧਾਰਮਿਕ ਦੀਵਾਨ ਸਜਾਇਆ
Ad Position 24