28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਚੌਥੇ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ

ਨਿਹਾਲ ਸਿੰਘ ਵਾਲਾ, 28 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮੇਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਜੀ ਨੇ ਆਪਣਾ ਸਮੁੱਚਾ ਜੀਵਨ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਕੀਤਾ।

Ad Position 21
No active advertisement
ਅਜੀਤ ਡੈਸਕ 29-10-2026
ਨਿਹਾਲ ਸਿੰਘ ਵਾਲਾ, 28 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮੇਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਜੀ ਨੇ ਆਪਣਾ ਸਮੁੱਚਾ ਜੀਵਨ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਕੀਤਾ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਗੁਰੂ ਜੀ ਸਮੁੱਚੀ ਲੁਕਾਈ ਦੇ ਮਾਰਗ ਦਰਸ਼ਕ ਹਨ। ਉਨ੍ਹਾਂ ਨੇ ਸਦਾ ਆਪਸੀ ਪ੍ਰੇਮ ਪਿਆਰ ਅਤੇ ਸਦਭਾਵਨਾ ਦਾ ਸੁਨੇਹਾ ਦਿੱਤਾ। ਮੈਡਮ ਮੀਨਾ ਜੈਨ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਦੀ ਅੰਮ੍ਰਿਤਮਈ ਬਾਣੀ ਅਤੇ ਸਰਬੱਤ ਦੇ ਭਲੇ ਦੀਆਂ ਸਿੱਖਿਆਵਾਂ ਬਾਰੇ ਰੌਸ਼ਨੀ ਪਾਈ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਨਾਲ ਵਿਸ਼ਵ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਸੰਭਵ ਹੈ।
Ad Position 22
No active advertisement
ਪਿਛਲੀ ਖ਼ਬਰ ਲੀਗਲ ਕੰਟਰੋਲ ਨਾਪ-ਤੋਲ ਵਿਭਾਗ ਵਲੋਂ ਗੈਸ ਸਿਲੰਡਰਾਂ ਦੀ ਜਾਂਚ ਅਗਲੀ ਖ਼ਬਰ ਕਾਲੇ ਰੰਗ ਦੀ ਤੇਜ਼ ਰਫ਼ਤਾਰ ਸਕਾਰਪੀਓ ਨੇ ਸਕੂਟਰੀ ਸਵਾਰ ਨੂੰ ਮਾਰੀ ਟੱਕਰ
Ad Position 24