29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਲੋਕਾਂ ’ਤੇ ਲਾਠੀਚਾਰਜ ਕਰਨ ਦੀ ਕਿਰਤੀ ਕਿਸਾਨ ਯੂਨੀਅਨ ਵਲੋਂ ਨਿਖੇਧੀ

ਬੱਧਨੀ ਕਲਾਂ, 28 ਅਕਤੂਬਰ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਬਲਾਕ ਨਿਹਾਲ ਸਿੰਘ ਵਾਲਾ ਦੇ ਜ਼ਿਲ੍ਹਾ ਆਗੂ ਤੇ ਬਲਾਕ ਸਰਪ੍ਰਸਤ ਨਾਜ਼ਰ ਸਿੰਘ ਖਾਈ ਅਤੇ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਯੂਨੀਅਨ ਭੰਮੇ ਕਲਾਂ ਪਿੰਡ ਦੇ 35 ਸਾਲਾ ਨੌਜਵਾਨ ਦੀ ਚਿੱਟੇ ਦੇ ਨਸ਼ੇ ਦੀ ਓਵਰ ਡੋਜ਼ ਕਾਰਨ ਹੋਈ ਮੌਤ ਤੋਂ ਬਾਅਦ ਇਨਸਾਫ ਦੀ ਮੰਗ ਕਰ ਰਹੇ ਲੋਕਾਂ ਉੱਪਰ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ| ਇਸ ਦੌਰਾਨ ਬਲਾਕ ਸਕੱਤਰ ਅਵਤਾਰ ਸਿੰਘ ਖਾਈ ਤੇ ਬਲਾਕ ਮੀਤ ਪ੍ਰਧਾਨ ਬਲਦੇਵ ਸਿੰਘ ਲੋਪੋ ਨੇ ਕਿਹਾ ਕਿ ਐਕਸ਼ਨ ਕਮੇਟੀ ਦੇ ਆਗੂ ਉਕਤ ਨੌਜਵਾਨ ਦੀ ਮੌਤ ’ਤੇ ਦੁੱਖ ਪ੍ਰਗਟ ਕਰਨ ਅਤੇ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਨ ਲਈ ਪਿੰਡ ਗਏ ਸਨ। ਜਦੋਂ ਪਰਿਵਾਰ ਅਤੇ ਪਿੰਡ ਵਾਸੀ ਲਾਸ਼ ਲੈ ਕੇ ਮਾਨਸਾ ਮੋਰਚੇ ਵੱਲ ਜਾ ਰਹੇ ਸਨ ਤਾਂ ਰਸਤੇ ਵਿਚ ਪੁਲਿਸ ਵਲੋਂ ਉਨ੍ਹਾਂ ਉੱਪਰ ਲਾਠੀਚਾਰਜ ਕੀਤਾ ਗਿਆ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ।

Ad Position 21
No active advertisement
ਨਾਜ਼ਰ ਸਿੰਘ ਖਾਈ ਤੇ ਬੇਅੰਤ ਸਿੰਘ ਮੱਲੇਆਣਾ 29-10-2026
ਬੱਧਨੀ ਕਲਾਂ, 28 ਅਕਤੂਬਰ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਬਲਾਕ ਨਿਹਾਲ ਸਿੰਘ ਵਾਲਾ ਦੇ ਜ਼ਿਲ੍ਹਾ ਆਗੂ ਤੇ ਬਲਾਕ ਸਰਪ੍ਰਸਤ ਨਾਜ਼ਰ ਸਿੰਘ ਖਾਈ ਅਤੇ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਯੂਨੀਅਨ ਭੰਮੇ ਕਲਾਂ ਪਿੰਡ ਦੇ 35 ਸਾਲਾ ਨੌਜਵਾਨ ਦੀ ਚਿੱਟੇ ਦੇ ਨਸ਼ੇ ਦੀ ਓਵਰ ਡੋਜ਼ ਕਾਰਨ ਹੋਈ ਮੌਤ ਤੋਂ ਬਾਅਦ ਇਨਸਾਫ ਦੀ ਮੰਗ ਕਰ ਰਹੇ ਲੋਕਾਂ ਉੱਪਰ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ| ਇਸ ਦੌਰਾਨ ਬਲਾਕ ਸਕੱਤਰ ਅਵਤਾਰ ਸਿੰਘ ਖਾਈ ਤੇ ਬਲਾਕ ਮੀਤ ਪ੍ਰਧਾਨ ਬਲਦੇਵ ਸਿੰਘ ਲੋਪੋ ਨੇ ਕਿਹਾ ਕਿ ਐਕਸ਼ਨ ਕਮੇਟੀ ਦੇ ਆਗੂ ਉਕਤ ਨੌਜਵਾਨ ਦੀ ਮੌਤ ’ਤੇ ਦੁੱਖ ਪ੍ਰਗਟ ਕਰਨ ਅਤੇ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਨ ਲਈ ਪਿੰਡ ਗਏ ਸਨ। ਜਦੋਂ ਪਰਿਵਾਰ ਅਤੇ ਪਿੰਡ ਵਾਸੀ ਲਾਸ਼ ਲੈ ਕੇ ਮਾਨਸਾ ਮੋਰਚੇ ਵੱਲ ਜਾ ਰਹੇ ਸਨ ਤਾਂ ਰਸਤੇ ਵਿਚ ਪੁਲਿਸ ਵਲੋਂ ਉਨ੍ਹਾਂ ਉੱਪਰ ਲਾਠੀਚਾਰਜ ਕੀਤਾ ਗਿਆ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ। ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ ਜਿੱਤਣ ਦੇ ਦਾਅਵੇ ਕਰ ਰਹੀ ਹੈ ਜਦੋਂ ਕਿ ਦੂਜੇ ਪਾਸੇ ਨਸ਼ਿਆਂ ਦੇ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ’ਤੇ ਲਾਠੀਚਾਰਜ ਕੀਤਾ ਜਾ ਰਿਹਾ ਅਤੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ| ਇਸੇ ਲਾਠੀਚਾਰਜ ਦੌਰਾਨ ਪੰਜਾਬ ਸਟੂਡੈਂਟਸ ਯੂਨੀਅਨ ਦੀ ਆਗੂ ਅਰਵਿੰਦਰ ਕੌਰ ਆਜ਼ਾਦ ਦੀ ਬਾਂਹ ਤੋੜੇ ਜਾਣ ਦੀ ਵੀ ਯੂਨੀਅਨ ਨੇ ਨਿੰਦਾ ਕੀਤੀ| ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ ਜਾਂਚ ਕਰਕੇ ਸਖਤ ਕਰਵਾਈ ਕੀਤੀ ਜਾਵੇ|
Ad Position 22
No active advertisement
ਪਿਛਲੀ ਖ਼ਬਰ ਮਾਨਸਾ ਮੋਰਚੇ ’ਚ ਜਾ ਰਹੇ 16 ਮੈਂਬਰੀ ਜਥੇ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਅਗਲੀ ਖ਼ਬਰ ਲੀਗਲ ਕੰਟਰੋਲ ਨਾਪ-ਤੋਲ ਵਿਭਾਗ ਵਲੋਂ ਗੈਸ ਸਿਲੰਡਰਾਂ ਦੀ ਜਾਂਚ
Ad Position 24