ਮਾਨਸਾ ਮੋਰਚੇ ’ਚ ਜਾ ਰਹੇ 16 ਮੈਂਬਰੀ ਜਥੇ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ
ਨਿਹਾਲ ਸਿੰਘ ਵਾਲਾ, 28 ਅਕਤੂਬਰ (ਟਿਵਾਣਾ)-ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲੱਗੇ ਮੋਰਚੇ ਦੇ ਆਗੂਆਂ ਦੀ ਪੁਲਿਸ ਵਲੋਂ ਗ੍ਰਿਫ਼ਤਾਰੀ ਤੋਂ ਬਾਅਦ ਰੋਸ ਦੀ ਲਹਿਰ ਹੋਰ ਤੇਜ਼ ਹੋ ਗਈ ਹੈ। ਇਸੇ ਦੌਰਾਨ ਮਾਨਸਾ ਮੋਰਚੇ ਵਿਚ ਸ਼ਾਮਿਲ ਹੋਣ ਜਾ ਰਹੇ 16 ਮੈਂਬਰੀ ਜਥੇ ਨੂੰ ਮੋਗਾ-ਬਰਨਾਲਾ ਰਾਸ਼ਟਰੀ ਮਾਰਗ ’ਤੇ ਪਿੰਡ ਹਿੰਮਤਪੁਰਾ ਦੀ ਤਿੰਨ ਕੋਣੀ ਨੇੜਿਉਂ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।
ਨਿਹਾਲ ਸਿੰਘ ਵਾਲਾ, 28 ਅਕਤੂਬਰ (ਟਿਵਾਣਾ)-ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲੱਗੇ ਮੋਰਚੇ ਦੇ ਆਗੂਆਂ ਦੀ ਪੁਲਿਸ ਵਲੋਂ ਗ੍ਰਿਫ਼ਤਾਰੀ ਤੋਂ ਬਾਅਦ ਰੋਸ ਦੀ ਲਹਿਰ ਹੋਰ ਤੇਜ਼ ਹੋ ਗਈ ਹੈ। ਇਸੇ ਦੌਰਾਨ ਮਾਨਸਾ ਮੋਰਚੇ ਵਿਚ ਸ਼ਾਮਿਲ ਹੋਣ ਜਾ ਰਹੇ 16 ਮੈਂਬਰੀ ਜਥੇ ਨੂੰ ਮੋਗਾ-ਬਰਨਾਲਾ ਰਾਸ਼ਟਰੀ ਮਾਰਗ ’ਤੇ ਪਿੰਡ ਹਿੰਮਤਪੁਰਾ ਦੀ ਤਿੰਨ ਕੋਣੀ ਨੇੜਿਉਂ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਮੰਗਲਜੀਤ ਸਿੰਘ ਦੀ ਅਗਵਾਈ ਹੇਠ ਇਹ ਜਥਾ ਜਲੰਧਰ ਤੋਂ ਮਾਨਸਾ ਮੋਰਚੇ ਵਿਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ। ਹਿੰਮਤਪੁਰਾ ਤਿੰਨ ਕੋਣੀ ਵਿਖੇ ਪੁਲਿਸ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਜਥੇ ਨੂੰ ਰੋਕ ਕੇ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਬਾਅਦ ਵਿਚ ਪੁਲਿਸ ਚੌਕੀ ਬਿਲਾਸਪੁਰ ਵਿਖੇ ਲਿਆਂਦਾ ਗਿਆ। ਇਸ ਮੌਕੇ ’ਤੇ ਖੁਫੀਆ ਵਿਭਾਗ ਦੇ ਐਸ.ਪੀ. ਮਨਜੀਤ ਸਿੰਘ, ਐਡਮਿਨ ਇੰਸਪੈਕਟਰ ਸੁਖਪ੍ਰੀਤ ਸਿੰਘ, ਡੀ.ਐਸ.ਪੀ. ਹੈੱਡਕੁਆਟਰ ਮਨਮੋਹਨ ਸਿੰਘ ਸਰਨਾ, ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ, ਥਾਣੇਦਾਰ ਨਛੱਤਰ ਸਿੰਘ, ਇੰਸਪੈਕਟਰ ਰਣਜੀਤ ਸਿੰਘ ਢੀਂਡਸਾ, ਰਣਧੀਰ ਸਿੰਘ ਧੀਰਾ ਸਮੇਤ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ। ਇਸ ਕਾਰਵਾਈ ਦੀ ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ਕਰਮਜੀਤ ਸਿੰਘ ਮਾਣੂੰਕੇ ਨੇ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਾਰ ਦੀ ਆਲੋਚਨਾ ਕੀਤੀ।