28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦਾ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸਮਾਪਤ

ਠੱਠੀ ਭਾਈ, 28 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦੇ ਸਮਾਪਤ ਹੋ ਗਿਆ। ਪ੍ਰਮਾਤਮਾ ਦੀ ਉਸਤਤ ਵਿਚ ਸ਼ਬਦ ਗਾਇਨ ਉਪਰੰਤ ਵਿਦਿਆਰਥਣਾਂ ਦੁਆਰਾ ਐਨ.

Ad Position 21
No active advertisement
ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦੀ ਸੰਪੂਰਨਤਾ ਮੌਕੇ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਕਮੇਟੀ ਆਗੂ। ਤਸਵੀਰ : ਜਗਰੂਪ ਸਿੰਘ ਮਠਾੜੂ 29-10-2026
ਠੱਠੀ ਭਾਈ, 28 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦੇ ਸਮਾਪਤ ਹੋ ਗਿਆ। ਪ੍ਰਮਾਤਮਾ ਦੀ ਉਸਤਤ ਵਿਚ ਸ਼ਬਦ ਗਾਇਨ ਉਪਰੰਤ ਵਿਦਿਆਰਥਣਾਂ ਦੁਆਰਾ ਐਨ. ਐਸ. ਐਸ. ਗੀਤ ਉੱਠ ਭਾਰਤ ਦਿਆ ਸ਼ੇਰ ਜਵਾਨਾਂ ਦਾ ਗਾਇਨ ਕੀਤਾ ਗਿਆ। ਸੱਤ ਦਿਨਾਂ ਦੌਰਾਨ ਕੈਂਪ ਵਿਸ਼ਾ ਨਸ਼ਾ ਮੁਕਤ ਅਤੇ ਟੀ.ਬੀ. ਮੁਕਤ ਭਾਰਤ ਦੀ ਉਦੇਸ਼ ਨੂੰ ਰੱਖਦਿਆਂ ਕੈਂਪ ਵਲੰਟੀਅਰਾਂ ਨੇ ਬੜੇ ਉਤਸ਼ਾਹ ਨਾਲ ਹਰ ਇਕ ਗਤੀਵਿਧੀ ਵਿਚ ਵਧ ਚੜ੍ਹ ਕੇ ਭਾਗ ਲਿਆ। ਕੈਂਪ ਦੌਰਾਨ ਖੇਡ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਕੈਂਪਸ ਦੀ ਸਫਾਈ ਕੀਤੀ ਗਈ ਅਤੇ ਬੂਟਿਆਂ ਲਈ ਲਈ ਰੰਗੀਨ ਗਮਲੇ ਤਿਆਰ ਕੀਤੇ ਗਏ। ਕੈਂਪਰਜ਼ ਨੂੰ ਚੰਦ ਪੁਰਾਣਾ ਦੇ ਇਤਿਹਾਸਕ ਪਾਵਨ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰਵਾਏ। ਐਜੂਕੇਟ ਪੰਜਾਬ ਪ੍ਰੋਜੈਕਟ ਦੇ ਜਸਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਨੈਤਿਕ ਕਦਰਾਂ ਕੀਮਤਾਂ ਉੱਪਰ ਮਹੱਤਵਪੂਰਨ ਸੈਮੀਨਾਰ ਕਰਵਾਇਆ ਗਿਆ। ਵਾਤਾਵਰਨ ਸੁਰੱਖਿਆ, ਨਸ਼ਿਆਂ ਦੇ ਵਿਰੋਧ, ਟੀ.ਬੀ. ਮੁਕਤ ਸਮਾਜ ਸਬੰਧੀ ਭਾਸ਼ਣ ਅਤੇ ਪੋਸਟਰ ਮੁਕਾਬਲੇ ਵੀ ਕਰਵਾਏ ਗਏ। ਗੁਰੂ ਨਾਨਕ ਦੇਵ ਚੈਰੀਟੇਬਲ ਹਸਪਤਾਲ ਬਠਿੰਡਾ ਦੇ ਸਹਿਯੋਗ ਨਾਲ ਡਾ. ਨੇਹਾ ਕਟਾਰੀਆ ਅਤੇ ਉਨ੍ਹਾਂ ਦੀ ਮੈਡੀਕਲ ਟੀਮ ਦੇ ਸਹਿਯੋਗ ਨਾਲ ਵਿਸ਼ੇਸ਼ ਹੈਲਥ ਚੈਕਅੱਪ ਕੈਂਪ ਲਗਾਇਆ ਗਿਆ। ਜੀ. ਐਚ. ਸੀ. ਹਸਪਤਾਲ ਚੰਡੀਗੜ੍ਹ ਦੇ ਐਮ.ਬੀ.ਬੀ.ਐਸ. ਡਾ. ਮੋਹਨੀਸ਼ ਬਾਂਸਲ ਦੁਆਰਾ ਟੀ.ਬੀ. ਦੇ ਲੱਛਣ, ਰੋਕਥਾਮ ਅਤੇ ਇਲਾਜ ਬਾਰੇ ਮਹੱਤਵਪੂਰਨ ਜਾਣਕਾਰੀ ਆਨਲਾਈਨ ਸੈਸ਼ਨ ਦੌਰਾਨ ਦਿੱਤੀ ਗਈ। ਐਕਸਿਸ ਬੈਂਕ ਚੀਦਾ ਤੋਂ ਮੈਨੇਜਰ ਰਮਨ ਗਰਗ ਅਤੇ ਉਨ੍ਹਾਂ ਦੀ ਟੀਮ ਨੇ ਬੈਂਕਿੰਗ ਸਹੂਲਤਾਂ, ਸਾਈਬਰ ਅਪਰਾਧ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕ ਕੀਤਾ। ਕੈਂਪ ਦੇ ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਡਾ. ਤਰਸੇਮ ਸ਼ਰਮਾ ਐਸੋਸੀਏਟ ਪ੍ਰੋਫੈਸਰ ਡੀ.ਏ.ਵੀ. ਕਾਲਜ ਅਬੋਹਰ ਨੇ ਵਿਦਿਆਰਥਣਾਂ ਨੂੰ ਆਪਣੀ ਵੱਖਰੀ ਪਹਿਚਾਣ ਬਣਾਉਣ, ਨਸ਼ਿਆਂ ਅਤੇ ਸਮਾਜਿਕ ਦਬਾਅ ਤੋਂ ਬਚਣ, ਚੰਗੀਆਂ ਕਿਤਾਬਾਂ ਪੜ੍ਹਨ ਅਤੇ ਵੱਖ-ਵੱਖ ਕਲਾਵਾਂ ਨੂੰ ਸਿੱਖ ਕੇ ਆਪਣੀ ਸਕਿਲਸ ਵਧਾਉਣ ਲਈ ਪ੍ਰੇਰਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਔਲਖ ਨੇ ਵਿਦਿਆਰਥਣਾਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਇਸੇ ਤਰ੍ਹਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਵਲੰਟੀਅਰਾਂ ਅਤੇ ਜੇਤੂ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਦੇ ਕਰ ਕਮਲਾਂ ਨਾਲ ਸਨਮਾਨ ਚਿੰਨ੍ਹ ਪ੍ਰਾਪਤ ਕੀਤੇ। ਕੈਂਪ ਦੀ ਸਫਲਤਾ ਲਈ ਪ੍ਰੋਗਰਾਮ ਅਫਸਰ ਪ੍ਰੋਫੈਸਰ ਅਨੂਪਮ ਬਾਂਸਲ, ਪ੍ਰੋਫੈਸਰ ਮਨਪ੍ਰੀਤ ਕੌਰ ਅਤੇ ਪ੍ਰੋਫੈਸਰ ਅਮਨਦੀਪ ਕੌਰ ਦਾ ਧੰਨਵਾਦ ਕੀਤਾ ਗਿਆ। ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਾਬਾ ਜਗਦੇਵ ਸਿੰਘ, ਚਰਨਜੀਤ ਸਿੰਘ ਗੱਬੀ, ਜੱਸਾ ਸਿੰਘ, ਚਰਨਜੀਤ ਸਿੰਘ ਸਿੱਧੂ, ਸੁਖਦੇਵ ਸਿੰਘ, ਦਿਆ ਸਿੰਘ, ਅਜਮੇਰ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਡਾ. ਤਰਸੇਮ ਸ਼ਰਮਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਐਡ. ਗੁਰਸ਼ਮਿੰਦਰ ਸਿੰਘ ਟੋਨਾ ਲੱਖੇਵਾਲੀ ਯੂਥ ਅਕਾਲੀ ਦਲ ਹਲਕਾ ਮਲੋਟ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸੂਬੇਦਾਰ ਮੇਜਰ ਜਰਨੈਲ ਸਿੰਘ ਆਹਲੂਵਾਲੀਆ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24