30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਾਬਕਾ ਸਪੈਸ਼ਲ ਸੁਪਰਡੈਂਟ ਬਲਦੇਵ ਸਿੰਘ ਵਿਰਦੀ ਨਮਿਤ ਸ਼ਰਧਾਂਜਲੀ ਸਮਾਰੋਹ

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਰਾਜ ਬਿਜਲੀ ਨਿਗਮ ਵਿਚ ਸੇਵਾਵਾਂ ਨਿਭਾਉਣ ਉਪਰੰਤ ਬਠਿੰਡਾ ਤੋਂ ਸਪੈਸ਼ਲ ਸੁਪਰਡੈਂਟ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਵ: ਬਲਦੇਵ ਸਿੰਘ ਵਿਰਦੀ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ ਮੋਗਾ ਦੇ ਵਿਸ਼ਵਕਰਮਾ ਭਵਨ ਵਿਖੇ ਹੋਈ। ਇਸ ਮੌਕੇ ਵੱਡੀ ਗਿਣਤੀ ਵਿਚ ਰਿਸ਼ਤੇਦਾਰਾਂ, ਦੋਸਤਾਂ, ਸਨੇਹੀਆਂ, ਮੁਹੱਲਾ ਨਿਵਾਸੀਆਂ, ਬਿਜਲੀ ਵਿਭਾਗ ਨਿਗਮ ਦੇ ਅਧਿਕਾਰੀਆਂ ਅਤੇ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 30-10-2026
ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਰਾਜ ਬਿਜਲੀ ਨਿਗਮ ਵਿਚ ਸੇਵਾਵਾਂ ਨਿਭਾਉਣ ਉਪਰੰਤ ਬਠਿੰਡਾ ਤੋਂ ਸਪੈਸ਼ਲ ਸੁਪਰਡੈਂਟ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਵ: ਬਲਦੇਵ ਸਿੰਘ ਵਿਰਦੀ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ ਮੋਗਾ ਦੇ ਵਿਸ਼ਵਕਰਮਾ ਭਵਨ ਵਿਖੇ ਹੋਈ। ਇਸ ਮੌਕੇ ਵੱਡੀ ਗਿਣਤੀ ਵਿਚ ਰਿਸ਼ਤੇਦਾਰਾਂ, ਦੋਸਤਾਂ, ਸਨੇਹੀਆਂ, ਮੁਹੱਲਾ ਨਿਵਾਸੀਆਂ, ਬਿਜਲੀ ਵਿਭਾਗ ਨਿਗਮ ਦੇ ਅਧਿਕਾਰੀਆਂ ਅਤੇ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਚਰਨਜੀਤ ਸਿੰਘ ਝੰਡੇਆਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਇਨਸਾਨ ਆਪਣੀ ਜ਼ਿੰਦਗੀ ਦੌਰਾਨ ਪਰਿਵਾਰਕ, ਸਮਾਜਿਕ ਅਤੇ ਪੇਸ਼ੇਵਾਰ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹਨ ਅਤੇ ਪ੍ਰਮਾਤਮਾ ਦੀ ਭਗਤੀ ਨਾਲ ਜੁੜੇ ਰਹਿੰਦੇ ਹਨ, ਉਹ ਆਪਣੇ ਚੰਗੇ ਆਚਰਨ ਸਦਕਾ ਲੋਕਾਂ ਦੇ ਦਿਲਾਂ ਵਿਚ ਹਮੇਸ਼ਾ ਜਿਊਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਵਰਗੀ ਬਲਦੇਵ ਸਿੰਘ ਵਿਰਦੀ ਨੇ ਆਪਣੀ ਜ਼ਿੰਦਗੀ ਦੌਰਾਨ ਪਰਿਵਾਰਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾਇਆ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ ਅਤੇ ਸਨੇਹੀਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਪਰਿਵਾਰ ਵਲੋਂ ਸਵਰਗੀ ਬਲਦੇਵ ਸਿੰਘ ਵਿਰਦੀ ਦੇ ਪੁੱਤਰਾਂ, ਰਜਿੰਦਰ ਸਿੰਘ ਵਿਰਦੀ ਅਤੇ ਡਿਪਟੀ ਚੀਫ਼ ਇੰਜੀਨੀਅਰ ਦਵਿੰਦਰ ਸਿੰਘ ਸਮੇਤ ਪਰਿਵਾਰਕ ਮੈਂਬਰਾਂ ਨੇ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਬਿਜਲੀ ਨਿਗਮ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਸਮਾਜਿਕ ਤੇ ਸਿਆਸੀ ਖੇਤਰ ਦੀਆਂ ਸ਼ਖ਼ਸੀਅਤਾਂ ਵਿਚ ਲਹਿਰਾ ਮੁਹੱਬਤ ਥਰਮਲ ਪਲਾਂਟ ਨਾਲ ਸਬੰਧਿਤ ਅਧਿਕਾਰੀ, ਹੋਰ ਵਿਭਾਗੀ ਨੁਮਾਇੰਦੇ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਸਨ। ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਸਮੇਤ ਹੋਰ ਸਨੇਹੀਆਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਾਲਜ ਪਹੁੰਚਣ ’ਤੇ ਵਿਦਿਆਰਥਣਾਂ ਦਾ ਸਨਮਾਨ ਅਗਲੀ ਖ਼ਬਰ ਰਾਈਸ ਬ੍ਰਾਨ ਵੂਮੈਨ ਕਰਵਾ ਕਿੱਟੀ ਵਲੋਂ ਕਰਵਾ ਚੌਥ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਰਜਨੀ ਗਰਗ ਬਣੀ ‘ਕਰਵਾ ਕੁਈਨ’ ਪੂਨਮ ਜ...
Ad Position 24