30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕੈਲੀਫੋਰਨੀਆ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਵਿਧਾਨ ਸਭਾ ਦਾ ਅਹਿਮ ਦੌਰਾ

ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਵਲੋਂ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਅਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਦੀ ਯੋਗ ਅਗਵਾਈ ਹੇਠ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦਾ ਇਕ ਵਿਸ਼ੇਸ਼ ਅਤੇ ਗਿਆਨ ਵਰਧਕ ਵਿੱਦਿਅਕ ਦੌਰਾ ਕਰਵਾਇਆ ਗਿਆ। ਵਿਦਿਆਰਥੀਆਂ ਲਈ ਇਹ ਪਲ ਬੇਹੱਦ ਮਾਣਮੱਤੇ ਅਤੇ ਉਤਸ਼ਾਹਜਨਕ ਸਨ, ਜਦੋਂ ਉਨ੍ਹਾਂ ਨੂੰ ਵਿਧਾਨ ਸਭਾ ਸਦਨ ਦੇ ਅੰਦਰ ਬੈਠ ਕੇ ਸਦਨ ਦੀ ਚੱਲਦੀ ਕਾਰਵਾਈ ਨੂੰ ਪ੍ਰਤੱਖ ਤੌਰ ‘ਤੇ ਅੱਖੀਂ ਦੇਖਣ ਦਾ ਸੁਨਹਿਰੀ ਮੌਕਾ ਮਿਲਿਆ।

Ad Position 21
No active advertisement
ਵਿਧਾਨ ਸਭਾ ਦਾ ਲਾਈਵ ਸੈਸ਼ਨ ਦੇਖਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 30-10-2026
ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਵਲੋਂ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਅਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਦੀ ਯੋਗ ਅਗਵਾਈ ਹੇਠ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦਾ ਇਕ ਵਿਸ਼ੇਸ਼ ਅਤੇ ਗਿਆਨ ਵਰਧਕ ਵਿੱਦਿਅਕ ਦੌਰਾ ਕਰਵਾਇਆ ਗਿਆ। ਵਿਦਿਆਰਥੀਆਂ ਲਈ ਇਹ ਪਲ ਬੇਹੱਦ ਮਾਣਮੱਤੇ ਅਤੇ ਉਤਸ਼ਾਹਜਨਕ ਸਨ, ਜਦੋਂ ਉਨ੍ਹਾਂ ਨੂੰ ਵਿਧਾਨ ਸਭਾ ਸਦਨ ਦੇ ਅੰਦਰ ਬੈਠ ਕੇ ਸਦਨ ਦੀ ਚੱਲਦੀ ਕਾਰਵਾਈ ਨੂੰ ਪ੍ਰਤੱਖ ਤੌਰ ‘ਤੇ ਅੱਖੀਂ ਦੇਖਣ ਦਾ ਸੁਨਹਿਰੀ ਮੌਕਾ ਮਿਲਿਆ। ਵਿਦਿਆਰਥੀਆਂ ਨੇ ਮਾਨਯੋਗ ਸਪੀਕਰ ਅਤੇ ਵੱਖ-ਵੱਖ ਵਿਧਾਇਕਾਂ ਦੀ ਕਾਰਜਪ੍ਰਣਾਲੀ ਨੂੰ ਬਹੁਤ ਨੇੜਿਉਂ ਵਾਚਿਆ ਅਤੇ ਸੰਸਦੀ ਬਹਿਸਾਂ, ਕਾਨੂੰਨ ਘੜਨ ਦੀ ਪ੍ਰਕਿਰਿਆ ਅਤੇ ਲੋਕ ਤਾਂਤਰਿਕ ਢਾਂਚੇ ਦੀਆਂ ਬਾਰੀਕੀਆਂ ਨੂੰ ਡੂੰਘਾਈ ਨਾਲ ਸਮਝਿਆ। ਇਸ ਮੌਕੇ ਵਿਦਿਆਰਥੀਆਂ ਨੇ ਕਈ ਵਿਧਾਇਕਾਂ ਨਾਲ ਰੂਬਰੂ ਹੋ ਕੇ ਵਿਚਾਰ-ਵਟਾਂਦਰਾ ਕੀਤਾ, ਜਿਸ ਨਾਲ ਉਨ੍ਹਾਂ ਦੇ ਰਾਜਨੀਤਿਕ ਅਤੇ ਸਮਾਜਿਕ ਗਿਆਨ ਵਿਚ ਭਾਰੀ ਵਾਧਾ ਹੋਇਆ । ਇਸ ਮੌਕੇ ਵਿਸ਼ੇਸ਼ ਗੱਲਬਾਤ ਕਰਦਿਆਂ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਅਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਨੇ ਕਿਹਾ ਕਿ ਕੈਲੀਫੋਰਨੀਆਂ ਪਬਲਿਕ ਸਕੂਲ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਅਤੇ ਬੌਧਿਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਐਸ. ਐਫ. ਸੀ. ਕਾਨਵੈਂਟ ਸਕੂਲ ਵਿਚ ਈ-ਵੇਸਟ ਕੁਇਜ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਫਸਟ ਚੁਆਇਸ ਆਇਲਟਸ ਸੈਂਟਰ ਬਾਘਾ ਪੁਰਾਣਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ
Ad Position 24