ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ 15 ਨਵੰਬਰ ਤੋਂ ਸ਼ੁਰੂ ਹੋਵੇਗੀ ਪੰਜਾਬ ਯਾਤਰਾ
ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਤਿਆਰੀ ਵਿਚ ਹੈ ਅਤੇ ਹੁਣ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 15 ਨਵੰਬਰ ਤੋਂ ਪੰਜਾਬ ਯਾਤਰਾ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਪੰਜਾਬ ਯਾਤਰਾ ਦਾ ਮੁੱਖ ਮਕਸਦ ਪਾਰਟੀ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰ ਕੀਤਾ ਚੋਣ ਮੈਨੀਫੈਸਟੋ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿਉਂਕਿ ਆਪ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਸਨ ਪਰ ਸਰਕਾਰ ਆਉਣ ਤੇ ਉਹ ਸਭ ਬੰਦ ਕੀਤੀਆਂ ਸਕੀਮਾਂ ਮੁੜ ਤੋਂ ਚਾਲੂ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਸ
ਸੰਜੀਤ ਸਿੰਘ ਸੰਨੀ ਗਿੱਲ
30-10-2026
ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਤਿਆਰੀ ਵਿਚ ਹੈ ਅਤੇ ਹੁਣ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 15 ਨਵੰਬਰ ਤੋਂ ਪੰਜਾਬ ਯਾਤਰਾ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਪੰਜਾਬ ਯਾਤਰਾ ਦਾ ਮੁੱਖ ਮਕਸਦ ਪਾਰਟੀ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰ ਕੀਤਾ ਚੋਣ ਮੈਨੀਫੈਸਟੋ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿਉਂਕਿ ਆਪ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਸਨ ਪਰ ਸਰਕਾਰ ਆਉਣ ਤੇ ਉਹ ਸਭ ਬੰਦ ਕੀਤੀਆਂ ਸਕੀਮਾਂ ਮੁੜ ਤੋਂ ਚਾਲੂ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੈਨਸ਼ਨ, ਸਗਨ ਸਕੀਮ, ਮਾਈ ਭਾਗੋ ਸਾਈਕਲ ਸਕੀਮ, ਆਟਾ ਦਾਲ ਵਰਗੀਆਂ ਸਕੀਮਾਂ ਵਿਚ ਚੋਣ ਮੈਨੀਫੈਸਟੋ ਵਿਚ ਹੋਰ ਵਾਧਾ ਕਰਕੇ ਚਲਾਈਆਂ ਜਾਣਗੀਆਂ। ਅੱਜ ਆਪ ਸਰਕਾਰ ਨੇ ਰਾਜ ਵਿਚ ਜਬਰ ਜੁਲਮ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਸੂਬੇ ਦੇ ਲੋਕਾਂ ਦਾ ਸਬਰ ਦਾ ਬੰਨ੍ਹ ਟੁੱਟ ਰਿਹਾ ਹੈ ਅਤੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਤੇ ਆਸਾਂ ਲਾਈ ਬੈਠੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਤੇ ਹਮੇਸ਼ਾ ਖਰਾ ਉੱਤਰਦਾ ਆਇਆ ਹੈ ਅਤੇ ਹੁਣ ਵੀ ਖਰਾ ਉੱਤਰੇਗਾ। ਸੰਨੀ ਗਿੱਲ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਕੇ ਨੌਜਵਾਨਾਂ ਨੂੰ 75 ਫ਼ੀਸਦੀ ਨੌਕਰੀਆਂ ਅਤੇ ਸਵੈ ਰੁਜ਼ਗਾਰ ਲਈ ਸਬਸਿਡੀ ਸਮੇਤ ਕਰਜ਼ਾ ਯੋਜਨਾ ਚਲਾਈ ਜਾਵੇਗੀ ਤਾਂ ਕਿ ਸੂਬੇ ਵਿਚੋਂ ਬੇਰੁਜ਼ਗਾਰੀ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਇਹ ਫ਼ੈਸਲਾ ਵੀ ਲਿਆ ਗਿਆ ਹੈ ਕਿ ਸਰਕਾਰ ਆਉਣ ਤੇ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਪੁਲਿਸ ਦਫ਼ਤਰ ਸਥਾਪਤ ਕੀਤੇ ਜਾਣਗੇ ਤਾਂ ਕਿ ਔਰਤ ਵਰਗ ਦਾ ਮਨੋਬਲ ਮਜ਼ਬੂਤ ਹੋਵੇ ਅਤੇ ਉਹ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ।