ਸਿੱਖ ਮਿਸ਼ਨਰੀ ਕਾਲਜ ਵਲੋਂ ਭਲਕੇ ਦੇਸ਼ ਭਰ ’ਚ ਲਈ ਜਾਵੇਗੀ ਧਾਰਮਿਕ ਪ੍ਰੀਖਿਆ
ਨਿਹਾਲ ਸਿੰਘ ਵਾਲਾ, 29 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਵਲੋਂ ਹਰ ਸਾਲ ਦੀ ਤਰ੍ਹਾਂ ਕਰਵਾਈ ਜਾਣ ਵਾਲੀ ਨਵੰਬਰ ਧਾਰਮਿਕ ਪ੍ਰੀਖਿਆ 31 ਅਕਤੂਬਰ ਦਿਨ ਸਨਿਚਰਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 12 ਵਜੇ ਤੱਕ ਕਰਵਾਈ ਜਾਵੇਗੀ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਰਕਲ ਮੋਗਾ ਦੇ ਸੇਵਾਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਇਹ ਪ੍ਰੀਖਿਆ ਬੱਚਿਆਂ ਨੂੰ ਸਿੱਖ ਇਤਿਹਾਸ, ਗੁਰਮਤਿ ਫਲਸਫੇ ਅਤੇ ਰਹਿਤ ਮਰਿਯਾਦਾ ਨਾਲ ਜੋੜਨ ਲਈ ਸਾਲਾਨਾ ਨਵੰਬਰ ਮਹੀਨੇ ’ਚ ਕਰਵਾਈ ਜਾ ਰਹੀ ਹੈ| ਉਨ੍ਹਾਂ ਦੱਸਿਆ ਕਿ ਇਸ ਸਾਲ ਹੋਣ ਜਾ ਰਹੀ ਇਸ ਪ੍ਰੀਖਿਆ ਲਈ ਪੂਰੇ ਦੇਸ਼ ਭਰ ’ ਚ 950 ਤੋਂ ਵੱਧ ਪ੍ਰੀਖਿਆ ਕੇਂਦਰ ਬਣਾਏ ਗਏ ਹਨ ਜਿਨ੍ਹਾਂ ’ਚ 90 ਹਜ਼ਾਰ ਤੋਂ ਵੱਧ ਬੱਚੇ ਭਾਗ ਲੈ ਰਹੇ ਹਨ| ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ’ਚ ਬਣਾਏ ਗਏ ਸਾਰੇ ਪ੍ਰੀਖਿਆ ਕੇਂਦਰਾਂ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ| ਪ੍ਰੀਖਿਆਰਥੀ ਦਿੱਤੇ ਹੋਏ ਸਮੇਂ ਤੋਂ 30 ਮਿੰਟ ਪਹਿਲਾਂ ਪਹੁੰਚਣ ਦੀ ਕਿਰਪਾਲਤਾ ਕਰਨ|