29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਅਕਾਲੀ ਦਲ ਵਾਰਿਸ ਪੰਜਾਬ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦੇ ਮਾਮਲੇ ’ਚ ਝਾੜੂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਨਿਹਾਲ ਸਿੰਘ ਵਾਲਾ, 29 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਮਾਨਸਾ ਐਕਸ਼ਨ ਕਮੇਟੀ ਵਲੋਂ ਭਾਈ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੂਰੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ‘ਚ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਨਿਹਾਲ ਸਿੰਘ ਵਾਲਾ ਸਥਿਤ ਦਫ਼ਤਰ ਦੇ ਬਾਹਰ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਵਲੋਂ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਵੱਖ-ਵੱਖ ਆਗੂਆਂ ਸੁਰਜੀਤ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਸਤਨਾਮ ਸਿੰਘ ਮਾਛੀਕੇ, ਹਰਵਿੰਦਰ ਸਿੰਘ ਫ਼ੌਜੀ ਮਧੇਕੇ ਦਫ਼ਤਰ ਇੰਚਾਰਜ, ਸੰਗਠਨ ਸਕੱਤਰ ਨਿਰਭੈ ਸਿੰਘ ਪੱਤੋ, ਪ੍ਰੈੱਸ ਸਕੱਤਰ ਸੁਖਚੈਨ ਸਿੰਘ ਮੱਲੇਆਣਾ, ਬਲਜਿੰਦਰ ਸਿੰਘ ਦੌਲਤਪੁਰਾ ਅਤੇ ਮਨਦੀਪ ਸਿੰਘ ਧੂੜਕੋਟ ਕਿਹਾ ਕਿ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦਾ ਮਾਮਲੇ ‘ਚ ਬਣੀ ਐਕਸ਼ਨ ਕਮੇਟੀ ਦੀਆਂ ਮੰਗਾਂ ਬਿਲਕੁਲ ਸਪਸ਼ਟ ਹਨ ਕਿ ਪੰਜਾਬ ਦਾ ਮੁੱਖ ਮੰਤਰੀ ਅਤੇ ਡੀ.

Ad Position 21
No active advertisement
ਅਜੀਤ ਡੈਸਕ 30-10-2026
ਨਿਹਾਲ ਸਿੰਘ ਵਾਲਾ, 29 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਮਾਨਸਾ ਐਕਸ਼ਨ ਕਮੇਟੀ ਵਲੋਂ ਭਾਈ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੂਰੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ‘ਚ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਨਿਹਾਲ ਸਿੰਘ ਵਾਲਾ ਸਥਿਤ ਦਫ਼ਤਰ ਦੇ ਬਾਹਰ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਵਲੋਂ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਵੱਖ-ਵੱਖ ਆਗੂਆਂ ਸੁਰਜੀਤ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਸਤਨਾਮ ਸਿੰਘ ਮਾਛੀਕੇ, ਹਰਵਿੰਦਰ ਸਿੰਘ ਫ਼ੌਜੀ ਮਧੇਕੇ ਦਫ਼ਤਰ ਇੰਚਾਰਜ, ਸੰਗਠਨ ਸਕੱਤਰ ਨਿਰਭੈ ਸਿੰਘ ਪੱਤੋ, ਪ੍ਰੈੱਸ ਸਕੱਤਰ ਸੁਖਚੈਨ ਸਿੰਘ ਮੱਲੇਆਣਾ, ਬਲਜਿੰਦਰ ਸਿੰਘ ਦੌਲਤਪੁਰਾ ਅਤੇ ਮਨਦੀਪ ਸਿੰਘ ਧੂੜਕੋਟ ਕਿਹਾ ਕਿ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦਾ ਮਾਮਲੇ ‘ਚ ਬਣੀ ਐਕਸ਼ਨ ਕਮੇਟੀ ਦੀਆਂ ਮੰਗਾਂ ਬਿਲਕੁਲ ਸਪਸ਼ਟ ਹਨ ਕਿ ਪੰਜਾਬ ਦਾ ਮੁੱਖ ਮੰਤਰੀ ਅਤੇ ਡੀ.ਜੀ.ਪੀ. ਗੌਰਵ ਯਾਦਵ ਅਸਤੀਫ਼ਾ ਦੇਵੇ ਤਾਂ ਹੀ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਸਹੀ ਇਨਸਾਫ਼ ਮਿਲ ਸਕਦਾ ਹੈ। ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਨੇ ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸੂਬੇ ਦੇ ਲੋਕਾਂ ਨੂੰ ਗਰੰਟੀ ਦਿੱਤੀ ਸੀ ਕਿ ਅਸੀਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸਿਰਫ਼ ਤਿੰਨ ਮਹੀਨਿਆਂ ‘ਚ ਨਸ਼ਾ ਖ਼ਤਮ ਕਰ ਦੇਵਾਂਗੇ ਪਰ ਉਲਟਾ ਅੱਜ ਪੰਜਾਬ ਦੀ ਹਰ ਗਲੀ ਗਲੀ ‘ਚ ਜਿੱਥੇ ਨਸ਼ੇ ਦਾ ਸ਼ਰੇਆਮ ਧੰਦਾ ਚੱਲ ਰਿਹਾ ਹੈ ਉੱਥੇ ਅਮਨ ਕਾਨੂੰਨ ਦੀ ਸਥਿਤੀ ਬਹੁਤ ਗੰਭੀਰ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਹੀ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਵਾਲੀ ਪਾਰਟੀ-ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਪਿੰਡਾਂ ਵਿਚ ਸਰਕਾਰ ਤੇ ਸਿਆਸੀ ਗੱਠਜੋੜ ਦੀਆਂ ਅਰਥੀਆਂ ਸਾੜੀਆਂ
Ad Position 24