‘ ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਬਿਲਾਸਪੁਰ ਨੇ ਲਾਭਪਾਤਰੀਆਂ ਨੂੰ ਵੰਡੇ ਸਰਟੀਫਿਕੇਟ
ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮ ‘ਮੇਰਾ ਘਰ ਮੇਰੇ ਨਾਮ’ ਤਹਿਤ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਮੋਗਾ, 29 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮ ‘ਮੇਰਾ ਘਰ ਮੇਰੇ ਨਾਮ’ ਤਹਿਤ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸਕੀਮ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਮਾਲਕੀ ਦੇ ਹੱਕ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਭਵਿੱਖ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ, ਤਹਿਸੀਲਦਾਰ ਬਲਜੀਤ ਸਿੰਘ, ਨਾਇਬ ਤਹਿਸੀਲਦਾਰ, ਸਰਪੰਚ ਜਸਮੇਲ ਸਿੰਘ ਰਾਜੂ, ਸਮੂਹ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।