31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕੇਂਦਰ ਸਰਕਾਰ ਦੇ ਫ਼ੈਸਲੇ ਮੁਲਾਜ਼ਮਾਂ ਅਤੇ ਪਿੰਡਾਂ ਦੇ ਵਿਕਾਸ ਲਈ ਅਹਿਮ ਕਦਮ-ਮੁਖ਼ਤਿਆਰ ਸਿੰਘ ਸੰਧੂ

ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਸਾਬਕਾ ਐਸ. ਪੀ.

Ad Position 21
No active advertisement
ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ। 31-10-2026
ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਕੇਂਦਰੀ ਕੈਬਨਿਟ ਵਲੋਂ ਪ੍ਰਧਾਨ ਮੰਤਰੀ ਵਿਕਾਸ ਗਰਾਮ ਸਵਰਾਜ ਯੋਜਨਾ ਲਈ 7395 ਕਰੋੜ ਰੁਪਏ ਦੀ ਪ੍ਰਵਾਨਗੀ ਅਤੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿਚ ਵਾਧੇ ਦੇ ਫ਼ੈਸਲਿਆਂ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇਸ਼ ਦੇ ਪੇਂਡੂ ਵਿਕਾਸ ਅਤੇ ਮੁਲਾਜ਼ਮ ਵਰਗ ਦੀ ਭਲਾਈ ਲਈ ਲਗਾਤਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਿਕਾਸ ਗਰਾਮ ਸਵਰਾਜ ਯੋਜਨਾ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਏਗੀ। ਇਸ ਯੋਜਨਾ ਤਹਿਤ ਪੰਚਾਇਤਾਂ ਨੂੰ ਆਪਣੇ ਇਲਾਕੇ ਦੀਆਂ ਲੋੜਾਂ ਅਤੇ ਸਮੱਸਿਆਵਾਂ ਦੀ ਪਛਾਣ ਕਰ ਕੇ ਖ਼ੁਦ ਵਿਕਾਸ ਯੋਜਨਾਵਾਂ ਤਿਆਰ ਕਰਨ ਦਾ ਮੌਕਾ ਮਿਲੇਗਾ, ਜਿਸ ਨਾਲ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਭਾਗੀਦਾਰੀ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਜਦੋਂ ਪਿੰਡਾਂ ਦੀਆਂ ਸਥਾਨਕ ਸੰਸਥਾਵਾਂ ਨੂੰ ਆਪਣੇ ਵਿਕਾਸ ਦੀ ਯੋਜਨਾਬੰਦੀ ਕਰਨ ਲਈ ਮਜ਼ਬੂਤ ਕੀਤਾ ਜਾਂਦਾ ਹੈ ਤਾਂ ਸਰਕਾਰੀ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਵਧੇਰੇ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਜਿਵੇਂ ਸੜਕਾਂ, ਪਾਣੀ, ਸਿਹਤ, ਸਿੱਖਿਆ ਅਤੇ ਸਫ਼ਾਈ ਆਦਿ ਦੇ ਵਿਕਾਸ ਲਈ ਸਥਾਨਕ ਪੱਧਰ ‘ਤੇ ਯੋਜਨਾਬੰਦੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਯੋਜਨਾ ਨਾਲ ਪੰਚਾਇਤਾਂ ਦੀ ਕਾਰਗੁਜ਼ਾਰੀ ਵਿਚ ਸੁਧਾਰ ਹੋਵੇਗਾ, ਪਿੰਡਾਂ ਦੀਆਂ ਅਸਲ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਸਕੇਗੀ ਅਤੇ ਪੇਂਡੂ ਖੇਤਰਾਂ ਵਿਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਮਜ਼ਬੂਤ ਪੰਚਾਇਤੀ ਰਾਜ ਹੀ ਮਜ਼ਬੂਤ ਭਾਰਤ ਦੀ ਨੀਂਹ ਹੈ। ਭਾਜਪਾ ਆਗੂ ਨੇ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਵਿਚ ਤਿੰਨ ਫ਼ੀਸਦੀ ਵਾਧੇ ਦੇ ਫ਼ੈਸਲੇ ਨੂੰ ਵੀ ਸਵਾਗਤਯੋਗ ਦੱਸਿਆ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਦੇ ਇਸ ਦੌਰ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਦੇਣਾ ਕੇਂਦਰ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਫ਼ੈਸਲੇ ਨਾਲ ਦੇਸ਼ ਭਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਕੁਝ ਸਹਾਰਾ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਆਰ. ਟੀਮ ਵਲੋਂ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਅਗਲੀ ਖ਼ਬਰ ਨਿਊ ਫਰੈਂਡਜ਼ ਕਲੱਬ ਵਲੋਂ 22ਵਾਂ ਮਾਂ ਸ਼ੇਰਾਂਵਾਲੀ ਦਾ ਵਿਸ਼ਾਲ ਜਾਗਰਣ ਅੱਜ
Ad Position 24