31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੀ.ਸੀ.ਆਰ. ਟੀਮ ਵਲੋਂ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

ਨੱਥੂਵਾਲਾ ਗਰਬੀ, 30 ਅਕਤੂਬਰ (ਨਵਦੀਪ ਸਿੰਘ)-ਅੱਜ ਨੱਥੂਵਾਲਾ ਗਰਬੀ ਰਜਵਾਹੇ ਉੱਪਰ ਪੀ. ਸੀ.

Ad Position 21
No active advertisement
ਨੱਥੂਵਾਲਾ ਗਰਬੀ ਵਿਖੇ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਪੁਲਿਸ ਮੁਲਾਜ਼ਮ। ਤਸਵੀਰ : ਨਵਦੀਪ ਸਿੰਘ 31-10-2026
ਨੱਥੂਵਾਲਾ ਗਰਬੀ, 30 ਅਕਤੂਬਰ (ਨਵਦੀਪ ਸਿੰਘ)-ਅੱਜ ਨੱਥੂਵਾਲਾ ਗਰਬੀ ਰਜਵਾਹੇ ਉੱਪਰ ਪੀ.ਸੀ.ਆਰ. ਟੀਮ ਸਹਾਇਕ ਥਾਣੇਦਾਰ ਮਨਜੀਤ ਸਿੰਘ ਅਤੇ ਹੈੱਡ ਕਾਂਸਟੇਬਲ ਅਮਨਦੀਪ ਕੌਰ ਵਲੋਂ ਐਸ.ਐਸ.ਪੀ. ਮੋਗਾ ਸਰਤਾਜ ਸਿੰਘ ਚਾਹਲ ਅਤੇ ਡੀ.ਐਸ.ਪੀ. ਬਾਘਾ ਪੁਰਾਣਾ ਜਸਬਿੰਦਰ ਸਿੰਘ ਖਹਿਰਾ ਅਤੇ ਜਨਕ ਰਾਜ ਥਾਣਾ ਮੁਖੀ ਬਾਘਾ ਪੁਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਪਾਰਟੀ ਨੇ ਇਲਾਕੇ ਵਿਚੋਂ ਲੰਘ ਰਹੀਆਂ ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ। ਚੈਕਿੰਗ ਦੌਰਾਨ ਜਿਨ੍ਹਾਂ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼ ਪੂਰੇ ਨਹੀਂ ਸਨ ਉਨ੍ਹਾਂ ਦੇ ਮੋਟਰ ਵਹੀਕਲ ਐਕਟ ਤਹਿਤ ਚਲਾਨ ਕੱਟੇ ਗਏ। ਇਸ ਮੌਕੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਵਾਹਨਾਂ ਦੇ ਸਾਰੇ ਜ਼ਰੂਰੀ ਕਾਗ਼ਜ਼ਾਤ ਹਮੇਸ਼ਾ ਨਾਲ ਰੱਖਣ, ਕਾਰਾਂ ਅਤੇ ਹੋਰ ਵਹੀਕਲ ਚਲਾਉਣ ਵਾਲੇ ਸੀਟ ਬੈਲਟ ਜ਼ਰੂਰ ਲਗਾਉਣ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਨਸ਼ਾ ਕਰਕੇ ਵਾਹਨ ਨਾ ਚਲਾਏ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ-ਪ੍ਰਧਾਨ ਸੁਰਜੀਤ ਸਿੰਘ ਸਿੱਧੂ ਅਗਲੀ ਖ਼ਬਰ ਕੇਂਦਰ ਸਰਕਾਰ ਦੇ ਫ਼ੈਸਲੇ ਮੁਲਾਜ਼ਮਾਂ ਅਤੇ ਪਿੰਡਾਂ ਦੇ ਵਿਕਾਸ ਲਈ ਅਹਿਮ ਕਦਮ-ਮੁਖ਼ਤਿਆਰ ਸਿੰਘ ਸੰਧੂ
Ad Position 24