ਮੋਗਾ ਨੇ ਆਪਣੇ ਸਪੂਤ ਨਰਿੰਦਰ ਸਿੰਘ ਕਪਾਨੀ ਨੂੰ ਕੀਤਾ ਯਾਦ, ਡਿਪਟੀ ਕਮਿਸ਼ਨਰ ਵਲੋਂ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਦੀ ਸ਼ੁਰੂਆਤ
ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਸ਼ਵ ਪੱਧਰ ‘ਤੇ ਫਾਈਬਰ ਆਪਟਿਕ ਤਕਨਾਲੋਜੀ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਅਤੇ ਫਾਈਬਰ ਆਪਟਿਕਸ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਮੋਗਾ ਦੇ ਜੰਮਪਲ ਮਹਾਨ ਵਿਗਿਆਨੀ ਨਰਿੰਦਰ ਸਿੰਘ ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਦੀ ਅੱਜ ਸ਼ੁਰੂਆਤ ਹੋਈ। ਇਸ ਪ੍ਰਦਰਸ਼ਨੀ ਵਿਚ ਜ਼ਿਲ੍ਹੇ ਦੇ ਲਗ-ਪਗ 40 ਸਕੂਲਾਂ ਦੇ ਵਿਦਿਆਰਥੀ ਆਪਣੇ ਵਿਗਿਆਨਕ ਮਾਡਲਾਂ, ਨਵੀਨਤਮ ਵਿਚਾਰਾਂ ਅਤੇ ਖੋਜਾਂ ਨਾਲ ਭਾਗ ਲੈ ਰਹੇ ਹਨ।
ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਸ਼ਵ ਪੱਧਰ ‘ਤੇ ਫਾਈਬਰ ਆਪਟਿਕ ਤਕਨਾਲੋਜੀ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਅਤੇ ਫਾਈਬਰ ਆਪਟਿਕਸ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਮੋਗਾ ਦੇ ਜੰਮਪਲ ਮਹਾਨ ਵਿਗਿਆਨੀ ਨਰਿੰਦਰ ਸਿੰਘ ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਦੋ ਰੋਜ਼ਾ ਵਿਗਿਆਨ ਪ੍ਰਦਰਸ਼ਨੀ ਦੀ ਅੱਜ ਸ਼ੁਰੂਆਤ ਹੋਈ। ਇਸ ਪ੍ਰਦਰਸ਼ਨੀ ਵਿਚ ਜ਼ਿਲ੍ਹੇ ਦੇ ਲਗ-ਪਗ 40 ਸਕੂਲਾਂ ਦੇ ਵਿਦਿਆਰਥੀ ਆਪਣੇ ਵਿਗਿਆਨਕ ਮਾਡਲਾਂ, ਨਵੀਨਤਮ ਵਿਚਾਰਾਂ ਅਤੇ ਖੋਜਾਂ ਨਾਲ ਭਾਗ ਲੈ ਰਹੇ ਹਨ। ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਨਰਿੰਦਰ ਸਿੰਘ ਕਪਾਨੀ ਨੇ ਆਪਣੀ ਵਿਗਿਆਨਕ ਪ੍ਰਤਿਭਾ ਅਤੇ ਖੋਜਾਂ ਰਾਹੀਂ ਨਾ ਸਿਰਫ਼ ਭਾਰਤ, ਸਗੋਂ ਪੂਰੀ ਦੁਨੀਆ ਵਿਚ ਮੋਗਾ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਜੀਵਨ ਯਾਤਰਾ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਗਿਆਨੀਆਂ ਨੂੰ ਯਾਦ ਕਰਨ ਦਾ ਅਸਲ ਮਕਸਦ ਨੌਜਵਾਨਾਂ ਵਿਚ ਖੋਜ, ਨਵੀਨਤਾ ਅਤੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨਾ ਹੈ। ਸ੍ਰੀ ਸੇਤੀਆ ਨੇ ਇਹ ਵੀ ਕਿਹਾ ਕਿ ਡਾ. ਕਪਾਨੀ ਨਾ ਸਿਰਫ਼ ਮੋਗਾ, ਸਗੋਂ ਪੰਜਾਬ ਤੇ ਦੇਸ਼ ਦਾ ਮਾਣ ਹਨ ਤੇ ਉਨ੍ਹਾਂ ਦੀ ਯਾਦ ਵਿਚ ਮੋਗਾ ਵਿਖੇ ਅਤਿ ਆਧੁਨਿਕ ਲਾਇਬ੍ਰੇਰੀ ਦਾ ਸਥਾਪਨਾ ਜਲਦ ਕੀਤੀ ਜਾਵੇਗੀ ਤਾਂ ਜੋ ਬੱਚਿਆਂ ਵਿਚ ਵਿਗਿਆਨਕ ਸੋਚ ਨੂੰ ਪੈਦਾ ਕੀਤਾ ਜਾ ਸਕੇ। ਇਸ ਮੌਕੇ ਨਰਿੰਦਰ ਸਿੰਘ ਕਪਾਨੀ ਦੇ ਪੁੱਤਰ ਰਾਜ ਸਿੰਘ ਕਪਾਨੀ ਨੇ ਅਮਰੀਕਾ ਤੋਂ ਵੀਡੀਓ ਕਾਨਫ਼ਰੰਸ ਰਾਹੀਂ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਪਣੇ ਪਿਤਾ ਦੀ 100ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਵਿਗਿਆਨ ਪ੍ਰਦਰਸ਼ਨੀ ਕਰਵਾਉਣ ਅਤੇ ਨੌਜਵਾਨਾਂ ਵਿਚ ਵਿਗਿਆਨਕ ਸੋਚ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਨਰਿੰਦਰ ਸਿੰਘ ਕਪਾਨੀ ਦੇ ਜੀਵਨ, ਖੋਜਾਂ ਅਤੇ ਵਿਗਿਆਨ ਦੇ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਇਕ ਵਿਸ਼ੇਸ਼ ਡਾਕੂਮੈਂਟਰੀ ਵੀ ਦਿਖਾਈ ਗਈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਸਾਲ 2021 ਵਿਚ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਮੌਕੇ ਜਿੱਥੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ ਤੇ ਉਨ੍ਹਾਂ ਵੱਖ-ਵੱਖ ਮਾਡਲਾਂ ਰਾਹੀਂ ਵਿਗਿਆਨਕ ਖੋਜਾਂ ਨੂੰ ਦਰਸਾਇਆ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਭਾਗੀ ਮੁਖੀਆਂ ਪ੍ਰੋ. ਐਮ.ਐਲ. ਸਿੰਘ ਅਤੇ ਅਤੁਲ ਖੰਨਾ ਆਦਿ ਵਲੋਂ ਪ੍ਰਦਰਸ਼ਨੀ ਦੌਰਾਨ ਪਾਏ ਗਏ ਯੋਗਦਾਨ ਲਈ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਪਿੰਡ ਘੋਲੀਆ ਖ਼ੁਰਦ ਦੀਆਂ ਔਰਤਾਂ ਵਲੋਂ ਤਿਆਰ ਕੀਤਾ ਗਏ ਛੋਟੇ ਰੋਬੋਟ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਅਤੇ ਇਨ੍ਹਾਂ ਦੀ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਵੰਡ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਮੋਗਾ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮੋਗਾ ਹਰਸ਼ਿਤਾ ਸ਼ਰਮਾ, ਐਸ.ਡੀ.ਐਮ. ਮੋਗਾ ਸਤਵਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।