ਕਾਂਗਰਸ 2027 ਦੀਆਂ ਚੋਣਾਂ ਦਾ ਆਗਾਜ਼ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਤੋਂ ਕਰੇਗੀ-ਸੰਗਤ ਸਿੰਘ ਗਿਲਜੀਆਂ
ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆ ਮੋਗਾ ਦੇ ਜ਼ਿਲ੍ਹਾ ਕਾਂਗਰਸ ਦਫ਼ਤਰ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ, ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ, ਸਾਬਕਾ ਮੰਤਰੀ ਡਾ.
ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆ ਮੋਗਾ ਦੇ ਜ਼ਿਲ੍ਹਾ ਕਾਂਗਰਸ ਦਫ਼ਤਰ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ, ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਵਿਧਾਇਕ ਵਿਜੇ ਕੁਮਾਰ ਸਾਥੀ, ਕਰਨਲ ਬਾਬੂ ਸਿੰਘ ਸਾਬਕਾ ਜ਼ਿਲ੍ਹਾ ਪ੍ਰਧਾਨ, ਗੁਰਬਚਨ ਸਿੰਘ ਬਰਾੜ ਸਾਬਕਾ ਜ਼ਿਲ੍ਹਾ ਪ੍ਰਧਾਨ, ਜੋਧਾ ਸਿੰਘ ਬਰਾੜ, ਬੀਬੀ ਜਗਦਰਸ਼ਨ ਕੌਰ ਸਾਬਕਾ ਜ਼ਿਲ੍ਹਾ ਪ੍ਰਧਾਨ, ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਕ੍ਰਿਸ਼ਨ ਤਿਵਾੜੀ ਡੈਲੀਗੇਟ ਹਲਕਾ ਧਰਮਕੋਟ, ਜਗਸੀਰ ਸਿੰਘ ਕਾਲੇਕੇ ਹਲਕਾ ਬਾਘਾ ਪੁਰਾਣਾ, ਭੋਲਾ ਸਿੰਘ ਸਮਾਧ ਭਾਈ, ਹਲਕਾ ਨਿਹਾਲ ਸਿੰਘ ਵਾਲਾ ਦੇ ਸਰਕਲ ਪ੍ਰਧਾਨ ਜਸਬੀਰ ਸਿੰਘ ਬਰਾੜ ਖੋਟੇ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਪਰਮਪਾਲ ਸਿੰਘ ਤਖ਼ਤੂਪੁਰਾ, ਮਨਜੀਤ ਸਿੰਘ ਮਾਨ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਤੋਂ ਇਲਾਵਾ ਸਾਰੇ ਸਰਕਲ ਪ੍ਰਧਾਨ ਹਾਜ਼ਰ ਸਨ। ਇਸ ਮੌਕੇ ਸੰਗਤ ਸਿੰਘ ਗਿਲਜੀਆ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸਾਲ 2027 ਦੀਆਂ ਚੋਣਾਂ ਦਾ ਆਗਾਜ਼ 4 ਨਵੰਬਰ ਨੂੰ ਕੁੱਲ ਹਿੰਦ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਵਲੋਂ ਕੀਤੀ ਜਾ ਰਹੀ ਰੈਲੀ ਤੋਂ ਕੀਤਾ ਜਾਵੇਗਾ ਅਤੇ 4 ਨਵੰਬਰ ਦੀ ਰੈਲੀ ਪੰਜਾਬ ਵਿਚ ਕਾਂਗਰਸ ਸਰਕਾਰ ਆਉਣ ਦਾ ਮੁੱਢ ਬੰਨ੍ਹੇਗੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਅੱਜ ਉਹ ਮੋਗਾ ਆਏ ਹਨ ਅਤੇ ਮੋਗਾ ਜ਼ਿਲ੍ਹਾ ਪੰਜਾਬ ਦੀ ਸਿਆਸਤ ਵਿਚ ਆਪਣਾ ਇਕ ਵਿਲੱਖਣ ਸਥਾਨ ਰੱਖਦਾ ਹੈ ਕਿਉਂਕਿ ਮੋਗਾ ਜ਼ਿਲ੍ਹੇ ਵਿਚ ਵਿਧਾਨ ਸਭਾ ਦੇ ਚਾਰ ਹਲਕੇ ਪੈਂਦੇ ਹਨ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਮੋਗਾ ਹਲਕੇ ਤੋਂ ਯੂਥ ਕਾਂਗਰਸ ਤੋਂ ਲੈ ਕੇ ਸਰਕਲ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਵੱਡੀ ਗਿਣਤੀ ਵਿਚ ਵਰਕਰਾਂ ਨੂੰ ਲੈ ਕੇ ਪੁੱਜਣ। ਉਨ੍ਹਾਂ ਕਾਂਗਰਸ ਪਾਰਟੀ ਦੀ ਇੱਕਜੁੱਟਤਾ ਬਣਾਉਣ ਦੀ ਵੀ ਆਗੂਆਂ ਨੂੰ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਹਰ ਹਲਕੇ ਵਿਚ ਕਾਂਗਰਸ ਦੀ ਟਿਕਟ ਲਈ ਕਈ ਦਾਅਵੇਦਾਰ ਹੁੰਦੇ ਹਨ ਪਰ ਸਭ ਨੂੰ ਇਕ ਮੰਚ ‘ਤੇ ਇਕੱਠੇ ਹੋ ਕੇ ਚੱਲਣ ਦੀ ਲੋੜ ਹੈ ਤਾਂ ਕਿ 2027 ਦੀਆਂ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵੀਰ ਸਿੰਘ ਸਾਬਕਾ ਸਰਪੰਚ ਰਾਊਕੇ, ਗੁਰਜੰਟ ਸਿੰਘ ਸਰਕਲ ਮੀਤ ਪ੍ਰਧਾਨ ਨਿਹਾਲ ਸਿੰਘ ਵਾਲਾ, ਸਾਹਿਲ ਅਰੋੜਾ ਕੌਂਸਲਰ, ਰਵਿੰਦਰ ਸਿੰਘ ਝੰਡੇਆਣਾ, ਜਸਪ੍ਰੀਤ ਸਿੰਘ ਵਿੱਕੀ ਸਰਪੰਚ ਕੌਂਸਲਰ, ਜਸਪਾਲ ਸਿੰਘ ਬਰਾੜ, ਲਖਵੀਰ ਸਿੰਘ ਦੌਧਰ ਸਾਬਕਾ ਚੇਅਰਮੈਨ, ਆਕਾਸ਼ਦੀਪ ਸਿੰਘ ਲਾਲੀ ਬਲਾਕ ਸੰਮਤੀ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ।