31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

‘ ਆਪ’ ਸਰਕਾਰ ਦੇ ਰਾਜ ’ਚ ਪੰਜਾਬ ਬਣਿਆ ਕਤਲੇਆਮ ਅਤੇ ਨਸ਼ੇ ਦਾ ਅੱਡਾ- ਆਦੀਵਾਲ

ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਦੀ ਮੌਜੂਦਾ ਸਥਿਤੀ ਬੇਹੱਦ ਤਰਸਯੋਗ ਹੋਈ ਪਈ ਹੈ ਇੱਥੇ ਨਾ ਤਾਂ ਕੋਈ ਲਾਅ ਐਂਡ ਆਰਡਰ ਦੀ ਸਥਿਤੀ ਠੀਕ ਹੈ ਦਿਨ ਦਿਹਾੜੇ ਕਤਲੋਕਾਰਤ ਹੋ ਰਹੀ ਹੈ। ਆਮ ਲੋਕਾਂ ਦੇ ਘਰਾਂ ‘ਚ ਜਾ ਕੇ ਕਤਲ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 31-10-2026
ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਦੀ ਮੌਜੂਦਾ ਸਥਿਤੀ ਬੇਹੱਦ ਤਰਸਯੋਗ ਹੋਈ ਪਈ ਹੈ ਇੱਥੇ ਨਾ ਤਾਂ ਕੋਈ ਲਾਅ ਐਂਡ ਆਰਡਰ ਦੀ ਸਥਿਤੀ ਠੀਕ ਹੈ ਦਿਨ ਦਿਹਾੜੇ ਕਤਲੋਕਾਰਤ ਹੋ ਰਹੀ ਹੈ। ਆਮ ਲੋਕਾਂ ਦੇ ਘਰਾਂ ‘ਚ ਜਾ ਕੇ ਕਤਲ ਹੋ ਰਹੇ ਹਨ। ਇਸ ਗੱਲ ਦੀ ਗਵਾਹੀ ਹੁਣੇ ਹੁਣੇ ਵਾਪਰਿਆ ਮੋਗਾ ਕਾਂਡ ਭਰਦਾ ਹੈ। ਇਸੇ ਤਰ੍ਹਾਂ ਹਰ ਰੋਜ਼ ਥਾਂ-ਥਾਂ ’ਤੇ ਦਿਨ ਦਿਹਾੜੇ ਕਤਲ ਹੋ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗੇ ਹਨ, ਇਸ ਦੇ ਨਾਲ ਹੀ ਨਸ਼ੇ ਦਾ ਪ੍ਰਕੋਪ ਦਿਨ ਬ ਦਿਨ ਸਿਖ਼ਰਾਂ ‘ਤੇ ਪਹੁੰਚ ਗਿਆ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਸੰਭਾਵੀ ਉਮੀਦਵਾਰ ਸਵਰਨ ਸਿੰਘ ਆਦੀਵਾਲ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨਿਆਂ ਤੋਂ ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮ ਆਪ ਸਰਕਾਰ ਵਲੋਂ ਬਣਦੇ ਡੀ.ਏ ਦਾ ਭੁਗਤਾਨ ਨਾ ਕਰਨ ਨਾਲ ਸੜਕਾਂ ‘ਤੇ ਉੱਤਰੇ ਸਨ ਅਤੇ ਆਪ ਸਰਕਾਰ ਦੀਆਂ ਮਨਮਾਨੀਆਂ ਦੇ ਚੱਲਦਿਆਂ ਸਾਰੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੀਆਂ ਅਰਥੀਆਂ ਵੀ ਸਾੜੀਆਂ ਸਨ ਅਤੇ ਇਹ ਮਾਮਲਾ ਹਾਈਕੋਰਟ ਵਿਚ ਪੁੱਜਾ ਤਾਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਮੁਲਾਜ਼ਮਾਂ ਨੂੰ ਬਣਦਾ ਡੀ.ਏ ਤੁਰੰਤ ਦਿੱਤਾ ਜਾਵੇ। ਸਵਰਨ ਸਿੰਘ ਆਦੀਵਾਲ ਨੇ ਕਿਹਾ ਕਿ ਅੱਜ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ ਅਤੇ ਡੀ.ਏ ਦੀਆਂ ਕਿਸ਼ਤਾਂ ਕਿੱਥੋਂ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ-ਕਾਲੇਕੇ, ਲੰਗੇਆਣਾ ਅਗਲੀ ਖ਼ਬਰ ਕਾਂਗਰਸ 2027 ਦੀਆਂ ਚੋਣਾਂ ਦਾ ਆਗਾਜ਼ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਤੋਂ ਕਰੇਗੀ-ਸੰਗਤ ਸਿੰਘ ਗਿਲਜੀਆਂ
Ad Position 24