ਬਲੂਮਿੰਗ ਬਡਜ਼ ਸਕੂਲ ਵਿਚ ਵਿਜੀਲੈਂਸ ਜਾਗਰੂਕਤਾ ਹਫ਼ਤੇ ਸਬੰਧੀ ਵਿਸ਼ੇਸ਼ ਸਭਾ ਦਾ ਆਯੋਜਨ
ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਮੌਕੇ ‘ਤੇ ਇਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।
ਮੋਗਾ, 30 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਮੌਕੇ ‘ਤੇ ਇਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਇਹ ਹਫ਼ਤਾ ਹਰ ਸਾਲ 26 ਅਕਤੂਬਰ ਤੋਂ 1 ਨਵੰਬਰ ਤੱਕ ਮਨਾਇਆ ਜਾਂਦਾ ਹੈ। ਇਸ ਸਾਲ ਦੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਵਿਸ਼ਾ ‘ਖ਼ੁਸ਼ਹਾਲੀ ਲਈ ਇਮਾਨਦਾਰੀ’ ਰੱਖਿਆ ਗਿਆ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਜੀਲੈਂਸ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਵਲੋਂ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ, ਇਮਾਨਦਾਰੀ ਦੀ ਮਹੱਤਤਾ, ਨੈਤਿਕ ਜ਼ਿੰਮੇਵਾਰੀ ਅਤੇ ਇਕ ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਨਾਲ ਸਬੰਧਿਤ ਆਕਰਸ਼ਕ ਚਾਰਟ ਅਤੇ ਪੋਸਟਰ ਤਿਆਰ ਕੀਤੇ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਇਸ ਵਿਸ਼ੇ ਨਾਲ ਸਬੰਧਿਤ ਲੇਖ ਅਤੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੇ ਫ਼ਰਜ਼ਾਂ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਵੇ ਤਾਂ ਸਮਾਜ ਵਿਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਦੇਸ਼ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲਿਜਾਣ ਵਿਚ ਮਦਦ ਮਿਲ ਸਕਦੀ ਹੈ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਇਮਾਨਦਾਰੀ, ਨੈਤਿਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਗੁਣਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਨਾ ਸਿਰਫ਼ ਜਾਗਰੂਕਤਾ ਪੈਦਾ ਕਰਦੀਆਂ ਹਨ, ਸਗੋਂ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਸਚਾਈ, ਇਮਾਨਦਾਰੀ ਅਤੇ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ।