30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਯੂ. ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਵਿਸ਼ਵਜੀਤ ਨੇ ਕਰਾਟੇ ਮੁਕਾਬਲਿਆਂ ’ਚ ਜਿੱਤਿਆ ਕਾਂਸੀ ਦਾ ਤਗਮਾ

ਧਰਮਕੋਟ, 30 ਅਕਤੂਬਰ (ਪਰਮਜੀਤ ਸਿੰਘ)-ਯੂ. ਕੇ.

Ad Position 21
No active advertisement
ਤਗਮਾ ਜੇਤੂ ਵਿਸ਼ਵਜੀਤ ਸਿੰਘ 31-10-2026
ਧਰਮਕੋਟ, 30 ਅਕਤੂਬਰ (ਪਰਮਜੀਤ ਸਿੰਘ)-ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਵਿਸ਼ਵਜੀਤ ਨੇ ਪਟਿਆਲਾ ਵਿਖੇ ਹੋਈਆਂ ਸਟੇਟ ਲੈਵਲ ਦੀਆਂ ਖੇਡਾਂ ਵਿਚ ਤੀਸਰਾ ਸਥਾਨ ਹਾਸਿਲ ਕੀਤਾ। ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਵਿਸ਼ਵਜੀਤ ਨੇ ਅੰਡਰ-17 ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਜਿੱਤ ਹਾਸਿਲ ਕੀਤੀ। ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਅਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪਵਨਦੀਪ ਕੌਰ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਣਾ ਬਾਸੀ, ਨੀਰਜ ਖੋਸਲਾ, ਨਿਧੀ ਖੋਸਲਾ ਨੇ ਵਿਸ਼ਵਜੀਤ ਨੂੰ ਵਧਾਈ ਦਿੱਤੀ ਅਤੇ ਉਸ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਅਤੇ ਸਮੂਹ ਸਟਾਫ਼ ਨੇ ਵਿਸ਼ਵਜੀਤ ਨੂੰ ਮੁਬਾਰਕਬਾਦ ਦਿੰਦਿਆਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਾਥਵੇਅਜ਼ ਸਕੂਲ ’ਚ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਐਸ.ਡੀ. ਪਬਲਿਕ ਸਕੂਲ ਮੋਗਾ ਵਿਖੇ ਨਿਊ ਪੰਜਾਬ ਦਿਵਸ ਮਨਾਇਆ
Ad Position 24