30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸਮਾਧ ਭਾਈ, 30 ਅਕਤੂਬਰ (ਜਗਰੂਪ ਸਿੰਘ ਸਰੋਆ)-ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੇ ਸਹਿਯੋਗ ਨਾਲ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਿਵਾਂਗੀ ਸਾਂਗਰ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਨੇ ਸ਼ਿਰਕਤ ਕੀਤੀ।

Ad Position 21
No active advertisement
ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਬੱਚਿਆਂ ਦੇ ਕਾਨੂੰਨ ਸਬੰਧੀ ਸੈਮੀਨਾਰ ਸਮੇਂ ਸਿਵਲ ਜੱਜ ਸਿਵਾਂਗੀ ਸਾਂਗਰ ਨਾਲ ਪ੍ਰਿੰਸੀਪਲ ਕਿਰਨਾ ਰਾਣੀ, ਚੇਅਰਮੈਨ ਲਾਭ ਸਿੰਘ ਖੋਖਰ ਤੇ ਹੋਰ। ਤਸਵੀਰ : ਜਗਰੂਪ ਸਿੰਘ ਸਰੋਆ 31-10-2026
ਸਮਾਧ ਭਾਈ, 30 ਅਕਤੂਬਰ (ਜਗਰੂਪ ਸਿੰਘ ਸਰੋਆ)-ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੇ ਸਹਿਯੋਗ ਨਾਲ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਿਵਾਂਗੀ ਸਾਂਗਰ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਪੈਨਲ ਐਡਵੋਕੇਟ ਮੀਟੂ ਰਾਣੀ ਅਤੇ ਪੀ.ਐਲ.ਵੀ. ਗੁਰਬਰਮ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਪੋਕਸੋ ਐਕਟ, 2012, ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਨਾਲ ਜੁੜੇ ਅਹਿਮ ਪਹਿਲੂਆਂ ਬਾਰੇ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕਿਸੇ ਵੀ ਅਸੁਰੱਖਿਅਤ ਸਥਿਤੀ ਦਾ ਸਾਹਮਣਾ ਕਰਨ ਸਮੇਂ ਬਿਨਾਂ ਝਿਜਕ ਭਰੋਸੇਯੋਗ ਵਿਅਕਤੀ ਜਾਂ ਸਬੰਧਿਤ ਅਧਿਕਾਰੀਆਂ ਦੀ ਮਦਦ ਲੈਣੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਵਲੋਂ ਬਾਲ ਸੁਰੱਖਿਆ ਦੇ ਵਿਸ਼ੇ ‘ਤੇ ਪ੍ਰਭਾਵਸ਼ਾਲੀ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ, ਜਿਸ ਰਾਹੀਂ ਬੱਚਿਆਂ ਦੀ ਸੁਰੱਖਿਆ, ਜਾਗਰੂਕਤਾ ਅਤੇ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਪ੍ਰਿੰਸੀਪਲ ਕਿਰਨਾ ਰਾਣੀ, ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅਜਿਹੇ ਉਪਰਾਲੇ ਬੱਚਿਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਹੱਕਾਂ ਅਤੇ ਸੁਰੱਖਿਆ ਪ੍ਰਤੀ ਸੁਚੇਤ ਬਣਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਲਈ ‘’ਟਰੈਂਪੋਲਿਨ’’ ਟੂਰ ਦਾ ਆਯੋਜਨ ਅਗਲੀ ਖ਼ਬਰ ਭਾਕਿਯੂ ਲੱਖੋਵਾਲ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਮਨਾਇਆ
Ad Position 24