01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ-ਬੀਬੀ ਰਾਜ ਕੌਰ

ਕਿਸ਼ਨਪੁਰਾ ਕਲਾਂ, 31 ਅਕਤੂਬਰ: (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ, ਨਸ਼ਿਆਂ ਦੀ ਸਮੱਸਿਆ ਅਤੇ ਆਰਥਿਕ ਹਾਲਤ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਦਿਨ-ਦਿਹਾੜੇ ਵਾਪਰ ਰਹੀਆਂ ਲੁੱਟ-ਖੋਹ, ਕਤਲ ਅਤੇ ਹੋਰ ਅਪਰਾਧਿਕ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 01-11-2026
ਕਿਸ਼ਨਪੁਰਾ ਕਲਾਂ, 31 ਅਕਤੂਬਰ: (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ, ਨਸ਼ਿਆਂ ਦੀ ਸਮੱਸਿਆ ਅਤੇ ਆਰਥਿਕ ਹਾਲਤ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਦਿਨ-ਦਿਹਾੜੇ ਵਾਪਰ ਰਹੀਆਂ ਲੁੱਟ-ਖੋਹ, ਕਤਲ ਅਤੇ ਹੋਰ ਅਪਰਾਧਿਕ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਹਲਕਾ ਧਰਮਕੋਟ ਦੀ ਸੀਨੀਅਰ ਆਗੂ ਬੀਬੀ ਰਾਜ ਕੌਰ ਕਿਸ਼ਨਪੁਰਾ ਖੁਰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਵਿਚ ਵੀ ਸਰਕਾਰ ਸਫਲ ਨਹੀਂ ਹੋ ਸਕੀ| ਬੀਬੀ ਰਾਜ ਕੌਰ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ, ਅਪਰਾਧ ਅਤੇ ਆਰਥਿਕ ਸਮੱਸਿਆਵਾਂ ਤੋਂ ਬਾਹਰ ਕੱਢਣ ਲਈ ਠੋਸ ਨੀਤੀਆਂ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਇਸ ਮੌਕੇ ਮੰਗਲ ਸਿੰਘ ਵਾਈਸ ਮੰਡਲ ਪ੍ਰਧਾਨ ਧਰਮ ਕੋਟ, ਅੰਗਰੇਜ਼ ਸਿੰਘ ਜਲਾਲਾਬਾਦ ਸਾਬਕਾ ਬਲਾਕ ਸੰਮਤੀ ਮੈਂਬਰ, ਸੁਖਦੇਵ ਸਿੰਘ ਭਿੰਡਰ, ਰਵੀ ਸਿੰਘ ਭਿੰਡਰ, ਜਸਵੀਰ ਸਿੰਘ ਕਿਸ਼ਨਪੁਰਾ ਖੁਰਦ, ਜਸਵੀਰ ਸਿੰਘ ਜਲਾਲਾਬਾਦ, ਜੈਜੀਤ ਸਿੰਘ, ਲਖਵੀਰ ਸਿੰਘ ਬੱਗੇ, ਜਗਜੀਤ ਸਿੰਘ ਫੌਜੀ, ਇਕਬਾਲ ਸਿੰਘ ਭੁੱਲਰ ਅਤੇ ਬਲਜਿੰਦਰ ਸਿੰਘ ਨੂਰਪੁਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਵਿਗਿਆਨ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਅਨਮੋਲ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਸਨਮਾਨਿਤ
Ad Position 24