01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਕੇਂਦਰੀ ਵਿਜੀਲੈਂਸ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਡਾਇਰੈਕਟਰ ਸ਼ਰਦ ਸੱਤਿਆ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਗਤਪ੍ਰੀਤ ਸਿੰਘ ਐਸ. ਐਸ.

Ad Position 21
No active advertisement
ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਕਰਵਾਏ ਜਾਗਰੂਕਤਾ ਸੈਮੀਨਾਰ ਦੌਰਾਨ ਵਿਭਾਗ ਦੇ ਅਧਿਕਾਰੀ ਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ। ਤਸਵੀਰ : ਜਸਪਾਲ ਸਿੰਘ ਬੱਬੀ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਕੇਂਦਰੀ ਵਿਜੀਲੈਂਸ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਡਾਇਰੈਕਟਰ ਸ਼ਰਦ ਸੱਤਿਆ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਗਤਪ੍ਰੀਤ ਸਿੰਘ ਐਸ.ਐਸ.ਪੀ. ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਰੇਂਜ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਵਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵਲੋਂ ਬੀ.ਡੀ.ਪੀ.ਓ. ਦਫ਼ਤਰ ਮੋਗਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਇਮਾਨਦਾਰੀ ਨਾਲ ਖ਼ੁਸ਼ਹਾਲੀ ਦੇ ਨਾਅਰੇ ਹੇਠ ਲੋਕਾਂ ਨੂੰ ਰਿਸ਼ਵਤਖ਼ੋਰੀ ਅਤੇ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਮੋਗਾ ਸੋਹਣ ਸਿੰਘ ਅਤੇ ਇੰਸਪੈਕਟਰ ਅਮਨਦੀਪ ਸਿੰਘ ਸਮੇਤ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਦੇ ਸਟਾਫ਼ ਨੇ ਸੈਮੀਨਾਰ ਵਿਚ ਸ਼ਿਰਕਤ ਕੀਤੀ ਅਤੇ ਹਾਜ਼ਰੀਨ ਨੂੰ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੱਤਾ। ਸੈਮੀਨਾਰ ਵਿਚ ਐਸ.ਕੇ. ਬਾਂਸਲ, ਲਾਇਨਜ਼ ਕਲੱਬ ਦੇ ਨੁਮਾਇੰਦੇ, ਗੁਰਪ੍ਰੀਤ ਸਿੰਘ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਦੇ ਮੈਂਬਰ, ਸੁਰਿੰਦਰ ਸਿੰਘ ਬਾਵਾ ਚੇਅਰਮੈਨ ਪੰਜਾਬ ਯੂਨੀਵਰਸਲ ਹਿਊਮਨ ਰਾਈਟਸ, ਅਜੈ ਸਿੰਗਲਾ ਸੀਨੀਅਰ ਸਿਟੀਜ਼ਨ ਵੈਲਫੇਅਰ ਕੌਂਸਲ ਮੋਗਾ, ਚਿੰਕਲ ਗੁਪਤਾ ਮਹਿਲਾ ਅਗਰਵਾਲ ਸਭਾ ਮੋਗਾ ਅਤੇ ਪ੍ਰਦੀਪ ਕੁਮਾਰ ਸਕੱਤਰ ਰੈੱਡ ਕਰਾਸ ਸੁਸਾਇਟੀ ਸਮੇਤ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਜੀਲੈਂਸ ਅਧਿਕਾਰੀਆਂ ਵਲੋਂ ਪੰਜਾਬ ਸਰਕਾਰ ਦੁਆਰਾ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਲਈ ਜਾਰੀ ਕੀਤੀ ਗਈ ਐਂਟੀਕੁਰੱਪਸ਼ਨ ਐਕਸ਼ਨ ਲਾਈਨ ਦੇ ਵਟਸਐਪ ਨੰਬਰ ਅਤੇ ਵਿਜੀਲੈਂਸ ਬਿਊਰੋ ਦੇ ਟੋਲ-ਫ਼ਰੀ ਨੰਬਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਕਿਸੇ ਸਰਕਾਰੀ ਕੰਮ ਲਈ ਰਿਸ਼ਵਤ ਦੀ ਮੰਗ ਕੀਤੇ ਜਾਣ ਸਬੰਧੀ ਜਾਣਕਾਰੀ ਹੋਵੇ, ਤਾਂ ਉਹ ਸਬੰਧਿਤ ਸ਼ਿਕਾਇਤ ਉਚਿੱਤ ਮਾਧਿਅਮ ਰਾਹੀਂ ਵਿਜੀਲੈਂਸ ਬਿਊਰੋ ਤੱਕ ਪਹੁੰਚਾਉਣ। ਸੈਮੀਨਾਰ ਦੌਰਾਨ ਵੱਖ-ਵੱਖ ਐਨ.ਜੀ.ਓ. ਦੇ ਨੁਮਾਇੰਦਿਆਂ ਵਲੋਂ ਵੀ ਭ੍ਰਿਸ਼ਟਾਚਾਰ ਵਿਰੁੱਧ ਆ ਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਸਮਾਜ ਵਿਚ ਇਮਾਨਦਾਰੀ, ਪਾਰਦਰਸ਼ਤਾ ਤੇ ਜਵਾਬਦੇਹੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਰਹਿਣ, ਰਿਸ਼ਵਤਖ਼ੋਰੀ ਨੂੰ ਉਤਸ਼ਾਹਿਤ ਨਾ ਕਰਨ ਅਤੇ ਇਮਾਨਦਾਰੀ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ 22ਵੀਂ ਅੰਤਰਰਾਸ਼ਟਰੀ ਸਾਈਕਲੋਡੈਕਸਟ੍ਰਿਨ ਸਿੰਪੋਜ਼ੀਅਮ ਕਾਨਫ਼ਰੰਸ ਸਮਾਪਤ-ਚੇਅਰਮੈਨ ਗਰਗ ਅਗਲੀ ਖ਼ਬਰ ਡਾ. ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਵਿਗਿਆਨ ਪ੍ਰਦਰਸ਼ਨੀ ਲਗਾਈ
Ad Position 24