ਐਸ.ਸੀ. ਵਿੰਗ ਦੀ ਮੀਟਿੰਗ ’ਚ ਪੁੱਜੇ ਪਾਰਟੀ ਆਗੂਆਂ ਤੇ ਵਰਕਰਾਂ ਦਾ ਜਥੇਦਾਰ ਮਾਹਲਾ ਨੇ ਧੰਨਵਾਦ ਕੀਤਾ
ਬਾਘਾ ਪੁਰਾਣਾ, 31 ਅਕਤੂਬਰ (ਟਿੰਕੂ ਕਾਠਪਾਲ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੀਤੇ ਦਿਨੀਂ ਬਾਘਾ ਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ.
ਬਾਘਾ ਪੁਰਾਣਾ, 31 ਅਕਤੂਬਰ (ਟਿੰਕੂ ਕਾਠਪਾਲ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੀਤੇ ਦਿਨੀਂ ਬਾਘਾ ਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੀ ਅਹਿਮ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿਚ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੀ ਅਗਵਾਈ ਜਥੇਦਾਰ ਤੀਰਥ ਸਿੰਘ ਮਾਹਲਾ ਹਲਕਾ ਇੰਚਾਰਜ ਬਾਘਾ ਪੁਰਾਣਾ, ਰਣਧੀਰ ਸਿੰਘ ਥਰਾਜ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਅਤੇ ਅਕਾਲੀ ਆਗੂ ਅਵਤਾਰ ਸਿੰਘ ਨੱਥੋਕੇ ਵਲੋਂ ਕੀਤੀ ਗਈ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ, ਰਣਧੀਰ ਸਿੰਘ ਥਰਾਜ ਅਤੇ ਅਵਤਾਰ ਸਿੰਘ ਨੱਥੋਕੇ ਨੇ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਰ ਉਸ ਵਰਕਰ ਦੇ ਦਿਲੋਂ ਧੰਨਵਾਦੀ ਹਨ ਜੋ ਪਾਰਟੀ ਦੇ ਇਕ ਸੁਨੇਹੇ ’ਤੇ ਵੱਡੇ ਕਾਫਲਿਆਂ ਦੇ ਰੂਪ ਵਿਚ ਪਹੁੰਚ ਕੇ ਛੋਟੀ ਜਿਹੀ ਮੀਟਿੰਗ ਨੂੰ ਵੀ ਵੱਡੇ ਇਕੱਠ ਦਾ ਰੂਪ ਦੇ ਦਿੰਦੇ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਦਾ ਇਹ ਸਹਿਯੋਗ ਅਤੇ ਪਾਰਟੀ ਪ੍ਰਤੀ ਸਮਰਪਣ ਹੀ ਜਥੇਬੰਦੀ ਦੀ ਅਹਿਮ ਤਾਕਤ ਹੈ।