ਹੇਮਕੁੰਟ ਸਕੂਲ ਦੇ ਐਨ.ਐਸ.ਐਸ. ਵਲੰਟੀਅਰਜ਼ ਹਾਈਕਿੰਗ ਟਰੈਕਿੰਗ ਕੈਂਪ ਲਈ ਰਵਾਨਾ
ਕੋਟ ਈਸੇ ਖਾਂ, 31 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਐਨ. ਐਸ.
ਕੋਟ ਈਸੇ ਖਾਂ, 31 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਐਨ.ਐਸ.ਐਸ. ਵਲੰਟੀਅਰਜ਼ ਹਾਈਕਿੰਗ ਟਰੈਕਿੰਗ ਕੈਂਪ ਵਿਚ ਭਾਗ ਲੈਣ ਲਈ ਰੋਪੜ ਵਾਸਤੇ ਰਵਾਨਾ ਹੋਏ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਰੋਪੜ ਵਿਖੇ ਲਗਾਏ ਜਾ ਰਹੇ ਇਸ ਕੈਂਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਐਨ.ਐਸ.ਐਸ. ਵਲੰਟੀਅਰਜ਼ ਭਾਗ ਲੈ ਰਹੇ ਹਨ। ਹੇਮਕੁੰਟ ਸਕੂਲ ਦੇ ਵਲੰਟੀਅਰਜ਼ ਵੀ ਇਸ ਕੈਂਪ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕਰ ਰਹੇ ਹਨ। ਇਸ ਕੈਂਪ ਰਾਹੀਂ ਵਲੰਟੀਅਰਜ਼ ਨੂੰ ਹਾਈਕਿੰਗ ਟਰੈਕਿੰਗ ਵਰਗੀਆਂ ਗਤੀਵਿਧੀਆਂ ਵਿਚ ਭਾਗ ਲੈਣ ਦਾ ਮੌਕਾ ਮਿਲੇਗਾ। ਇਸ ਮੌਕੇ ਸਕੂਲ ਦੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਅਮੀਰ ਸਿੰਘ ਨੇ ਵਲੰਟੀਅਰਜ਼ ਨੂੰ ਕੈਂਪ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਵਲੰਟੀਅਰਜ਼ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।